ਖ਼ਾਲਸਾ ਸਾਜਨਾ ਦਿਵਸ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 13 ਅਪਰੈਲ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਆਸਪਾਸ ਪਿੰਡਾਂ ਵਿੱਚ ਖ਼ਾਲਸਾ ਸਾਜਨਾ ਦਿਵਸ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਹੇ। ਵੱਡੀ ਗਿਣਤੀ ਵਿੱਚ ਸੰਗਤ ਆਪਣੇ ਪਰਿਵਾਰਾਂ ਸਮੇਤ ਗੁਰੂਘਰਾਂ ਵਿੱਚ ਨਤਮਸਤਕ ਹੋਈ ਅਤੇ ਸ਼ਬਦ ਕੀਰਤਨ ਸੁਣਿਆ। ਵੱਖ-ਵੱਖ ਰਾਗੀ ਢਾਡੀ ਅਤੇ ਕਥਾ ਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਅਤੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਜਾਰੀ ਰਿਹਾ। ਬੀਬੀ ਅਮਨਦੀਪ ਕੌਰ ਲੁਧਿਆਣਾ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥਾ, ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਚਰਨਜੀਤ ਸਿੰਘ, ਭਾਈ ਮਨਪ੍ਰੀਤ ਸਿੰਘ ਲੁਧਿਆਣਾ, ਬੀਬੀ ਗੁਰਦੀਪ ਕੌਰ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ।

ਇਸੇ ਤਰ੍ਹਾਂ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-1ਬੀ1, ਗੁਰਦੁਆਰਾ ਬੀਬੀ ਭਾਨੀ ਫੇਜ਼-7, ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4, ਗੁਰਦੁਆਰਾ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਫੇਜ਼-5, ਗੁਰਦੁਆਰਾ ਰਾਮਗੜ੍ਹੀਆ ਸਭਾ ਫੇਜ਼-3ਬੀ1, ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11, ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ-68, ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ-70, ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਅਤੇ ਫੇਜ਼-6 ਸਮੇਤ ਵੱਖ-ਵੱਖ ਗੁਰੂਘਰਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ। ਇਸੇ ਤਰ੍ਹਾਂ ਖਰੜ ਵਿਖੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਰਣਜੀਤ ਨਗਰ, ਗੁਰਦੁਆਰਾ ਅਕਾਲੀ ਦਫ਼ਤਰ ਅਤੇ ਹੋਰ ਗੁਰੂਘਰਾਂ ਵਿੱਚ ਖ਼ਾਲਸਾ ਸਾਜਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…