ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਲਈ ਵਰਕਰਾਂ ’ਚ ਭਾਰੀ ਉਤਸ਼ਾਹ, ਪਿੰਡਾਂ ’ਚ ਲਾਮਬੰਦੀ ਜ਼ੋਰਾਂ ’ਤੇ

ਪੰਜਾਬ ਬਚਾਓ ਯਾਤਰਾ ਸਾਬਤ ਕਰੇਗੀ ਲੋਕ ‘ਆਪ’ ਸਰਕਾਰ ਤੋਂ ਨਿਰਾਸ਼ ਹੋ ਕੇ ਅਕਾਲੀ ਦਲ ਵੱਲ ਕਿਵੇਂ ਪਰਤੇ

ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਬਚਾਉਣ ਲਈ ਕੱਢੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮੁਹਾਲੀ ਹਲਕੇ ਵਿੱਚ ਤਿੰਨ ਮਈ ਨੂੰ ਪੰਜਾਬ ਬਚਾਓ ਯਾਤਰਾ ਪਹੁੰਚੇਗੀ। ਇਸ ਸਬੰਧੀ ਸ਼ਹਿਰਾਂ ਅਤੇ ਪਿੰਡਾਂ
ਵਿੱਚ ਆਮ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਬਚਾਓ ਯਾਤਰਾ ਦੇ ਸਵਾਗਤ ਲਈ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਨੂੰ ਡਿਊਟੀਆਂ ਸੌਂਪੀਆਂ ਗਈਆਂ।
ਪਰਵਿੰਦਰ ਸੋਹਾਣਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਬਚਾਓ ਯਾਤਰਾ ਇਹ ਸਾਬਤ ਕਰੇਗੀ ਕਿ ਹਲਕਾ ਮੁਹਾਲੀ ਵਿੱਚ ਲੋਕ ਆਮ ਆਦਮੀ ਪਾਰਟੀ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਅਕਾਲੀ ਦਲ ਦੇ ਝੰਡੇ ਹੇਠ ਮੁੜ ਇਕੱਠੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਇਹ ਗੱਲ ਸਮਝ ਆ ਚੁੱਕੀ ਹੈ ਕਿ ਪੰਜਾਬ ਦੇ ਹੱਕਾਂ ਦੀ ਗੱਲ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ ਅਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਹੋਂਦ ਨੂੰ ਬਚਾਉਣ ਲਈ ਅਕਾਲੀ ਦਲ ਹੀ ਇਕਲੌਤੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਾਲਿਆਂ ਦੇ ਇਸ਼ਾਰਿਆਂ ’ਤੇ ਚੱਲਣ ਵਾਲੀਆਂ ਕੌਮੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਨੂੰ ਰੱਜ ਕੇ ਲੁੱਟਿਆ ਅਤੇ ਕੁੱਟਿਆ ਹੈ। ਇਹੀ ਕਾਰਨ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਆਪ ਮੁਹਾਰੇ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ ਲੋਕ ਸਭਾ ਚੋਣਾਂ ਵਿੱਚ ਇਸ ਦੇ ਚੰਗੇ ਨਤੀਜੇ ਦੇਖਣ ਨੂੰ ਮਿਲਣਗੇ।
ਮੀਟਿੰਗ ਵਿੱਚ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਅਕਾਲੀ ਦਲ ਦੇ ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ, ਪਰਮਜੀਤ ਸਿੰਘ ਕਾਹਲੋਂ ਅਤੇ ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਮਨਜੀਤ ਸਿੰਘ ਮਾਨ, ਮੁੱਖ ਬੁਲਾਰਾ ਸਤਿੰਦਰ ਸਿੰਘ ਗਿੱਲ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਅਜੈਪਾਲ ਸਿੰਘ ਮਿੱਡੂਖੇੜਾ, ਹਰਪਾਲ ਸਿੰਘ ਬਰਾੜ, ਸ਼ਵਿੰਦਰ ਸਿੰਘ ਲੱਖੋਵਾਲ, ਗੁਰਚਰਨ ਸਿੰਘ ਨੰਨੜਾ, ਜਸਵੀਰ ਸਿੰਘ ਜੱਸੀ ਕੁਰੜਾ, ਕਰਮਜੀਤ ਸਿੰਘ ਮੌਲੀ ਬੈਦਵਾਨ, ਮਨਜੀਤ ਸਿੰਘ ਬਾਜਵਾ, ਬਲਜੀਤ ਸਿੰਘ ਦੈਵੀ, ਹੈਪੀ ਸਨੇਟਾ, ਯੂਥ ਵਿੰਗ ਦੇ ਪ੍ਰਧਾਨ ਤਰਨਪ੍ਰੀਤ ਸਿੰਘ ਧਾਲੀਵਾਲ, ਸੁਖਦੇਵ ਸਿੰਘ ਸੋਢੀ, ਰਘਵੀਰ ਸਿੰਘ, ਬਚਿੱਤਰ ਸਿੰਘ, ਗੁਰਮੇਲ ਸਿੰਘ, ਡਾ. ਮੇਜਰ ਸਿੰਘ ਜਗਤਪੁਰਾ, ਬਲਜੀਤ ਸਿੰਘ ਜਗਤਪੁਰਾ, ਹਰਵਿੰਦਰ ਸਿੰਘ ਸੋਹਾਣਾ, ਅਮਨ ਪੂਨੀਆ, ਭਗਵੰਤ ਸਿੰਘ ਝਿਊਰਹੇੜੀ, ਸਿਮਰਨ ਢਿੱਲੋਂ, ਮਨਮੋਹਨ ਕੌਰ, ਬਲਬੀਰ ਸਿੰਘ ਪੱਤੋ, ਰਮਨਦੀਪ ਸਿੰਘ ਬਾਵਾ, ਜਸਪ੍ਰੀਤ ਸਿੰਘ ਸੋਨੀ ਬੜੀ, ਪ੍ਰੀਤਮ ਸਿੰਘ, ਸੁਰਿੰਦਰ ਸਿੰਘ ਕਲੇਰ, ਅਵਤਾਰ ਸਿੰਘ ਦਾਊਂ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…