‘ਆਪ’ ਉਮੀਦਵਾਰ ਕੰਗ ਤੇ ਵਿਧਾਇਕ ਕੁਲਵੰਤ ਸਿੰਘ ਨੇ ਚੋਣ ਮੁਹਿੰਮ ਭਖਾਈ

ਨਬਜ਼-ਏ-ਪੰਜਾਬ, ਮੁਹਾਲੀ, 9 ਮਈ:
ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਵਿਖੇ ਚੋਣ ਪ੍ਰਚਾਰ ਕਰਦਿਆਂ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਸਾਬਕਾ ਕੌਂਸਲਰ ਕਮਲਜੀਤ ਕੌਰ ਅਤੇ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਵੱਲੋਂ ਕੰਗ ਦੇ ਹੱਕ ਵਿੱਚ ਚੋਣ ਮੀਟਿੰਗ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਪੰਜਾਬ ਵਿੱਚ ਪਹਿਲੀ ਅਜਿਹੀ ‘ਆਪ’ ਸਰਕਾਰ ਬਣੀ ਹੈ, ਜਿਸ ਨੇ ਪੜਾਅਵਾਰ ਚੋਣ ਵਾਅਦੇ ਪੂਰੇ ਕਰਕੇ ਇਤਿਹਾਸ ਸਿਰਜਿਆ ਹੈ ਜਦੋਂਕਿ ਰਿਵਾਇਤੀ ਪਾਰਟੀਆਂ ਝੂਠੇ ਲਾਰੇ ਲਗਾ ਕੇ ਡੰਗ ਟਪਾਉਂਦੀਆਂ ਰਹੀਆਂ ਹਨ। ਜਿਸ ਕਾਰਨ ਦੁਖੀ ਹੋ ਕੇ ਲੋਕਾਂ ਨੇ ‘ਆਪ’ ਨੂੰ ਚੁਣਿਆ ਸੀ। ਹੁਣ ਲੋਕਤੰਤਰ ਅਤੇ ਦੇਸ਼ ਨੂੰ ਬਚਾਉਣ ਲਈ ‘ਆਪ’ ਵੱਡੀ ਜੰਗ ਲੜ ਰਹੀ ਹੈ ਅਤੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਪਿਛਲੇ ਸਵਾ ਦੋ ਸਾਲਾਂ ਦੇ ਸ਼ਾਸਨ ਵਿੱਚ ਬਿਜਲੀ ਬਿੱਲ ਮੁਆਫ਼ ਕਰਕੇ ਅਤੇ ਮੁਹੱਲਾ ਕਲੀਨਿਕ ਸਥਾਪਿਤ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ। ਇਸ ਤੋਂ ਪਹਿਲਾਂ ਗਰੀਬ ਤੇ ਮੱਧ ਵਰਗੀ ਲੋਕ ਬਿਜਲੀ ਬਿੱਲ ਦਾ ਭੁਗਤਾਨ ਕਰਨ ਅਤੇ ਬਿਮਾਰ ਹੋਣ ’ਤੇ ਦਵਾਈ ਬੂਟੀ ਲੈਣ ਲੱਗਿਆ ਸੌ ਵਾਰ ਸੋਚਦੇ ਸੀ ਲੇਕਿਨ ਹੁਣ ਉਨ੍ਹਾਂ ਨੂੰ ਕਿਸੇ ਗੱਲ ਦੀ ਕੋਈ ਚਿੰਤਾ ਨਹੀਂ ਹੈ। ਇਸ ਮੌਕੇ ਨੰਬਰਦਾਰ ਹਰਸੰਗਤ ਸਿੰਘ ਅਤੇ ਸਾਬਕਾ ਕੌਂਸਲਰ ਕਮਲਜੀਤ ਕੌਰ ਤੇ ਸੁਰਿੰਦਰ ਸਿੰਘ ਰੋਡਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…