ਸਰਹਿੰਦ ਦੀ ਫਤਿਹ ਦੇ ਇਤਿਹਾਸ ਨੂੰ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਮੰਗ ਉੱਠੀ

12 ਮਈ ਨੂੰ ਦੁਪਹਿਰ 1 ਵਜੇ ਇਤਿਹਾਸਕ ਨਗਰ ਚੱਪੜਚਿੜੀ ਪਹੁੰਚੇਗਾ ਵਿਸ਼ਾਲ ਫਤਿਹ ਮਾਰਚ

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ’ਤੇ ਚੇਅਰ ਸਥਾਪਿਤ ਕੀਤੀ ਜਾਵੇ: ਬਾਵਾ

ਨਬਜ਼-ਏ-ਪੰਜਾਬ, ਮੁਹਾਲੀ, 9 ਮਈ:
ਮੁਹਾਲੀ ਪ੍ਰੈੱਸ ਕਲੱਬ ਵਿੱਚ ਚੋਣਵੇਂ ਪੱਤਰਕਾਰਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਅਹੁਦੇਦਾਰਾਂ ਨੇ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਸਰਪ੍ਰਸਤ ਇਕਬਾਲ ਸਿੰਘ ਗਿੱਲ ਸੇਵਾਮੁਕਤ ਆਈਪੀਐੱਸ, ਜਨਰਲ ਸਕੱਤਰ ਜਸਵੰਤ ਸਿੰਘ ਛਾਪਾ, ਹਰਿਆਣਾ ਦੇ ਪ੍ਰਧਾਨ ਉਮਰਾਓ ਸਿੰਘ, ਬਾਵਾ ਰਵਿੰਦਰ ਨੰਦੀ ਪ੍ਰਧਾਨ ਬੈਰਾਗੀ ਮਹਾਮੰਡਲ ਪੰਜਾਬ, ਹਰਵਿੰਦਰ ਸਿੰਘ ਹੰਸ ਪ੍ਰਧਾਨ ਚੰਡੀਗੜ੍ਹ, ਗੁਰਪ੍ਰੀਤ ਸਿੰਘ ਸੰਧੂ ਕੈਨੇਡਾ, ਪੁਸ਼ਪਿੰਦਰ ਪਿੰਟਾ ਅਤੇ ਰਾਕੇਸ਼ ਜਲੋਟਾ ਨੇ 12 ਮਈ ਨੂੰ ਸਰਹਿੰਦ ਫਤਿਹ ਦਿਵਸ ਦਾ ਇਤਿਹਾਸਿਕ ਦਿਹਾੜਾ ਮਨਾਉਣ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਬੈਸਟ ਵਿਲੇਜ਼ ਐਵਾਰਡ ਨਾਲ ਸਨਮਾਨਿਤ ਪਿੰਡ ਚੱਪੜਚਿੜੀ ਖੁਰਦ ਦੇ ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ ਵੀ ਹਾਜ਼ਰ ਸਨ। ਜਿਨ੍ਹਾਂ ਕੋਲ ਇਤਿਹਾਸ ਦੇ ਉਹ ਸਾਰੇ ਪੰਨੇ ਮੌਜੂਦ ਹਨ, ਜੋ ਸ਼ਾਇਦ ਕਿਸੇ ਸਰਕਾਰ ਕੋਲ ਵੀ ਨਾ ਹੋਣ।
ਸ੍ਰੀ ਬਾਵਾ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਲੁਧਿਆਣਾ ਤੋਂ ਜੋ ਫਤਿਹ ਮਾਰਚ ਸਵੇਰੇ 8 ਵਜੇ ਚੱਲੇਗਾ, ਉਹ 1 ਵਜੇ ਚੱਪੜਚਿੜੀ ਦੇ ਇਤਿਹਾਸਿਕ ਸਥਾਨ ’ਤੇ ਪਹੁੰਚੇਗਾ। ਉਨ੍ਹਾਂ ਕਿਹਾ ਕਿ ਲੋੜ ਹੈ ਮਹਾਨ ਯੋਧੇ, ਜਰਨੈਲ, ਕਿਸਾਨੀ ਦੇ ਮੁਕਤੀਦਾਤਾ, ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਨਾਲ ਸਬੰਧਤ 12 ਮਈ ਦਾ ਇਤਿਹਾਸਿਕ ਦਿਹਾੜਾ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ਾਲ ਸਮਾਗਮ ਦਾ ਆਯੋਜਨ ਕਰਕੇ ਮਨਾਏ। ਉਨ੍ਹਾਂ ਕਿਹਾ ਕਿ ਪਾਣੀਪਤ ਦੀਆਂ ਹਾਰੀਆਂ ਲੜਾਈਆਂ ਤਾਂ ਬੱਚਿਆਂ ਦੀ ਸਕੂਲਾਂ ਦੇ ਸਿਲੇਬਸ ਵਿੱਚ ਹਨ ਪਰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਮੁਗਲ ਸਾਮਰਾਜ ਦੇ 700 ਸਾਲ ਦੇ ਰਾਜ ਦਾ ਖਾਤਮਾ ਕਰਕੇ ਵਜ਼ੀਰ ਖਾਨ ਨੂੰ ਮਾਰ ਮੁਕਾਉਣਾ ਅਤੇ ਸਰਹਿੰਦ ਫਤਿਹ ਬਾਰੇ ਕਿਧਰੇ ਨਹੀਂ ਪੜਾਇਆ ਜਾਂਦਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 12 ਮਈ ਦੀ ਛੁੱਟੀ ਦਾ ਐਲਾਨ ਕਰੇ ਅਤੇ ਭਾਰਤ ਦੀ ਸਰਕਾਰ 3 ਸਤੰਬਰ 1708ਈਂ ਨੂੰ ਗੋਦਾਵਰੀ ਨਦੀ ਦੇ ਕੰਢੇ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਨਾਲ ਮਾਧੋਦਾਸ ਬੈਰਾਗੀ ਦੇ ਰੂਪ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਨਾਲ ਹੋਏ ਮਿਲਾਪ ਤੋਂ ਬਾਅਦ ਜੋ ਗੌਰਵਮਈ ਇਤਿਹਾਸ ਸਿਰਜਿਆ, ਉਸ ਨੂੰ ਯਾਦ ਕਰਦੇ ਹੋਏ ਤਖ਼ਤ ਸ੍ਰੀ ਹਜੂਰ ਸਾਹਿਬ ਨੰਦੇੜ ਤੋਂ ਚੱਪੜਚਿੜੀ ਤੱਕ ਰਸਤੇ ਦੀ ਨਿਸ਼ਾਨਦੇਹੀ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਬਣਾਇਆ ਜਾਵੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ 12 ਮਈ ਨੂੰ ਚੱਪੜਚਿੜੀ ਆਉਣ ਦਾ ਸੱਦਾ ਦਿੱਤਾ ਅਤੇ ਖੁਸ਼ੀਆਂ ਸਾਂਝੀਆਂ ਕਰਨ ਲਈ ਕਿਹਾ।
ਫਾਊਡੇਸ਼ਨ ਨੇ ਮੰਗ ਕੀਤੀ ਕਿ ਪੰਜਾਬ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ਤੇ ਕਿਸੇ ਵੀ ਯੂਨੀਵਰਸਿਟੀ ਵਿੱਖ ਚੇਅਰ ਸਥਾਪਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਫਾਊਡੇਸਨ ਵੱਲੋਂ ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ ਮੁਹਾਲੀ ਪ੍ਰੈਸ ਕਲੱਬ ਨੂੰ ਭੇਂਟ ਕੀਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪੁਸਤਕ ਅਮਰੀਕਾ ਦੇ ਰਾਸਟਰਪਤੀ ਸਮੇਤ ਦੁਨੀਆ ਦੇ ਦੇਸ਼ਾਂ ਵਿੱਚ ਭੇਜੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…