ਨੌਜਵਾਨ ਦੀ ਲਾਸ਼ ਮਿਲੀ, ਕਤਲ ਦੀ ਸੰਕਾ

ਨਬਜ਼-ਏ-ਪੰਜਾਬ, ਮੁਹਾਲੀ, 9 ਮਈ:
ਮੁਹਾਲੀ ਵਿੱਚ ਅਮੇਟੀ ਯੂਨੀਵਰਸਿਟੀ ਨੇੜਿਓਂ ਪੁਲੀਸ ਨੇ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਦੀ ਪਛਾਣ ਕਰਨਵੀਰ (24) ਪੁੱਤਰ ਪ੍ਰਿਤਪਾਲ ਸਿੰਘ ਵਜੋਂ ਹੋਈ ਹੈ। ਨੌਜਵਾਨ ਦੇ ਮਾਪਿਆਂ ਅਤੇ ਦੋਸਤਾਂ ਨੇ ਕਤਲ ਦੀ ਸ਼ੰਕਾ ਜਾਹਰ ਕੀਤੀ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਸ ਦੇ ਬੇਟਾ ਗਰੈਜੂਏਸ਼ਨ ਪਾਸ ਹੈ ਅਤੇ ਰੁਜ਼ਗਾਰ ਦੀ ਭਾਲ ਵਿੱਚ ਸੀ। ਅੱਜ ਉਨ੍ਹਾਂ ਕਰਨਵੀਰ ਦੇ ਕਿਸੇ ਦੋਸਤ ਦਾ ਫੋਨ ਆਇਆ ਸੀ। ਜਿਸ ਦਾ ਕਹਿਣਾ ਸੀ ਕਿ ਕਰਨਵੀਰ ਨੂੰ ਫੋਨ ਕੀਤਾ ਸੀ ਪਰ ਉਸ ਦਾ ਫੋਨ ਕਿਸੇ ਹੋਰ ਨੇ ਚੁੱਕਿਆ। ਇਸ ਮਗਰੋਂ ਉਨ੍ਹਾਂ ਨੇ ਆਪਣੇ ਬੇਟੇ ਦੇ ਫੋਨ ’ਤੇ ਕਾਲ ਕੀਤੀ ਤਾਂ ਫੋਨ ਚੁੱਕਣ ਵਾਲੇ ਸਿਰਫ਼ ਏਨਾ ਹੀ ਦੱਸਿਆ ਕਿ ਉਹ ਜਲਦੀ ਸੋਹਾਣਾ ਹਸਪਤਾਲ ਵਿੱਚ ਐਮਰਜੈਂਸੀ ਪਹੁੰਚ ਜਾਓ। ਜਦੋਂ ਉਹ ਸੋਹਾਣਾ ਹਸਪਤਾਲ ਪਹੁੰਚੇ ਤਾਂ ਡਾਕਟਰਾਂ ਨੇ ਕਰਨਵੀਰ ਨੂੰ ਮ੍ਰਿਤਕ ਐਲਾਨ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…