ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਗੁਰੂਘਰ ਨਤਮਸਤਕ ਹੋਏ ਮਾਲਵਿੰਦਰ ਕੰਗ

ਨਬਜ਼-ਏ-ਪੰਜਾਬ, ਮੁਹਾਲੀ, 10 ਮਈ:
ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਤੋਂ ਪਹਿਲਾਂ ਉਹ ਵਿਧਾਇਕ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸ਼ਨ ਸ੍ਰੀਮਤੀ ਪ੍ਰਭਜੋਤ ਕੌਰ ਸਮੇਤ ਹੋਰਨਾਂ ਸਮਰਥਕਾਂ ਨਾਲ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਗੁਰੂ ਦਾ ਓਟ ਆਸਰਾ ਲੈ ਕੇ ਅਗਲੇ ਪੜਾਅ ਲਈ ਰਵਾਨਾ ਹੋਏ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕਰਵਾਈ।

ਇਸ ਮੌਕੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਤੇ ਗੁਰਮੀਤ ਕੌਰ, ਸਾਬਕਾ ਕੌਂਸਲਰ ਕਮਲਜੀਤ ਕੌਰ, ਸੁਰਿੰਦਰ ਸਿੰਘ ਰੋਡਾ, ਜਸਵੀਰ ਕੌਰ ਅੱਤਲੀ, ਨੰਬਰਦਾਰ ਹਰਸੰਗਤ ਸਿੰਘ ਤੇ ਦਵਿੰਦਰ ਸਿੰਘ ਸੋਹਾਣਾ, ਹਰਪਾਲ ਸਿੰਘ ਚੰਨਾ, ਅਕਵਿੰਦਰ ਸਿੰਘ ਗੋਸਲ, ਤਰਨਜੋਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਪ ਆਗੂ ਅਤੇ ਵਲੰਟੀਅਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…