ਕਿਸੇ ਵੀ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੁੜ ਮੌਕਾ ਦੇਣ: ਸ਼ਰਮਾ

ਕਿਹਾ, ਕੇਜਰੀਵਾਲ ਨੂੰ ਜ਼ਮਾਨਤ ਮਿਲਣ ‘ਤੇ ‘ਆਪ’ ਆਗੂ ਬਹੁਤੇ ਖੁਸ਼ ਨਾ ਹੋਣ, ਉਹ ਹਾਲੇ ਦੋਸ਼ ਮੁਕਤ ਨਹੀਂ ਹੋਏ

ਹਲਕਾ ਬੰਗਾ ਦੇ ਪਿੰਡ ਰਕਾਸਣ ਵਿੱਚ ਭਗਵਾਨ ਪਰਸ਼ੂਰਾਮ ਦੇ ਤਪੱਸਿਆ ਅਸਥਾਨ ’ਤੇ ਹੋਏ ਨਤਮਸਤਕ

ਨਬਜ਼-ਏ-ਪੰਜਾਬ, ਬੰਗਾ, 10 ਮਈ:
ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਸੁਭਾਸ਼ ਸ਼ਰਮਾ ਨੇ ਸ਼ੁੱਕਰਵਾਰ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕਿਆ ਅਤੇ ਬ੍ਰਾਹਮਣ ਭਾਈਚਾਰੇ ਅਤੇ ਹੋਰਨਾਂ ਵਰਗਾਂ ਦੇ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ। ਉਨ੍ਹਾਂ ਨੇ ਵਿਕਾਸ ਦਰ ਵਿੱਜ ਆਈ ਕਮੀ ਲਈ ਕਾਂਗਰਸ ਅਤੇ ਅਕਾਲੀ ਦਲ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਹਲਕੇ ਤੋਂ ਨੁਮਾਇੰਦਗੀ ਕਰ ਚੁੱਕੇ ਸਾਬਕਾ ਸੰਸਦ ਮੈਂਬਰਾਂ ਨੇ ਕਦੇ ਵੀ ਵਿਕਾਸ ਵੱਲ ਧਿਆਨ ਨਹੀਂ ਦਿੱਤਾ। ਜਿਸ ਕਾਰਨ ਇਹ ਪੰਥਕ ਹਲਕਾ ਲਗਾਤਾਰ ਪਛੜਦਾ ਚਲਾ ਗਿਆ। ਉਨ੍ਹਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਬਾਰਾ ਮੌਕਾ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਦੇਸ਼ ਦੇ ਲੋਕਾਂ ਨੂੰ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਸਰਬਪੱਖੀ ਵਿਕਾਸ ਦੀ ਗਰੰਟੀ ਦਿੰਦਿਆਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਕਿਸੇ ਵੀ ਪਾਰਟੀ ਨੇ ਇਸ ਹਲਕੇ ਨੂੰ ਬਹੁਤੀ ਤਵੱਜੋਂ ਨਹੀਂ ਦਿੱਤੀ।
ਪੰਜਾਬ ਦੀ ਹੁਕਮਰਾਨ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦੇ ਹੋਏ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਨੂੰ ਬੇਸ਼ੱਕ ਜ਼ਮਾਨਤ ਮਿਲ ਗਈ ਹੈ ਪਰ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਾਂ ਨੂੰ ਬਹੁਤਾ ਖੁਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਹਾਲੇ ਦੋਸ਼ ਮੁਕਤ ਨਹੀਂ ਹੋਏ ਹਨ ਅਤੇ ਪ੍ਰਚਾਰ ਤੋਂ ਬਾਅਦ ਉਨ੍ਹਾਂ ਦਾ ਟਿਕਾਣਾ ਮੁੜ ਜੇਲ੍ਹ ਵਿੱਚ ਹੈ।
ਇਸੇ ਦੌਰਾਨ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਨੇ ਬੰਗਾ ਹਲਕੇ ਦੇ ਪਿੰਡ ਰਕਾਸਣ ਵਿੱਚ ਭਗਵਾਨ ਪਰਸ਼ੂਰਾਮ ਦੇ ਤਪੱਸਿਆ ਅਸਥਾਨ ’ਤੇ ਵੀ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਕਿਸੇ ਵਿਸ਼ੇਸ਼ ਸਮਾਜ ਦੇ ਹੀ ਨਹੀਂ ਸਗੋਂ ਸਮੁੱਚੇ ਹਿੰਦੂ ਸਮਾਜ ਦੇ ਆਦਰਸ਼ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਉਸ ਨਾਲ ਸੈਲਫੀ ਲੈਣ ਲਈ ਉਤਸ਼ਾਹਿਤ ਨਜ਼ਰ ਆਏ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…