Share on Facebook Share on Twitter Share on Google+ Share on Pinterest Share on Linkedin ਸ੍ਰੀ ਬ੍ਰਾਹਮਣ ਸਭਾ ਨੇ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ‘ਭਗਵਾਨ ਪਰਸ਼ੂਰਾਮ ਜੈਅੰਤੀ’ ਨਬਜ਼-ਏ-ਪੰਜਾਬ, ਮੁਹਾਲੀ, 11 ਮਈ: ਸ੍ਰੀ ਬ੍ਰਾਹਮਣ ਸਭਾ ਵੱਲੋਂ ਅਕਸ਼ੈ ਤ੍ਰਿਤੀਆ, ਭਗਵਾਨ ਪਰਸ਼ੂਰਾਮ ਜੈਅੰਤੀ ਸਬੰਧੀ ਫੇਜ਼-3ਬੀ2 ਦੀ ਮਾਰਕੀਟ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਭਾ ਦੇ ਪ੍ਰਧਾਨ ਵਿਸ਼ਾਲ ਸ਼ਰਮਾ ਅਤੇ ਚੇਅਰਮੈਨ ਮਨੋਜ ਜੋਸ਼ੀ ਵੱਲੋਂ ਜੋਤੀ ਪ੍ਰਚੰਡ ਕਰਕੇ ਕੀਤੀ ਗਈ। ਪ੍ਰਸਿੱਧ ਸ੍ਰੀ ਹਨੂਮੰਤ ਪਾਤਰ ਰਸਰਾਜ ਮਹਾਰਾਜ ਵੱਲੋਂ ਸੰਗੀਤਮਈ ਸੁੰਦਰਕਾਂਡ ਦਾ ਪਾਠ ਕੀਤਾ ਗਿਆ। ਉਨ੍ਹਾਂ ਨੇ ਆਪਣੇ ਭਜਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਹ ਵੀ ਕਿਹਾ ਕਿ ਬ੍ਰਾਹਮਣਾਂ ਦਾ ਸਮਾਜ ਵਿੱਚ ਇੱਕ ਵੱਖਰਾ ਸਨਮਾਨ ਹੈ, ਉਹ ਭਗਵਾਨ ਪਰਸ਼ੂਰਾਮ ਦੁਆਰਾ ਸਥਾਪਿਤ ਆਦਰਸ਼ਾਂ ਨਾਲ ਪਛਾਣੇ ਜਾਂਦੇ ਹਨ। ਪਰਸ਼ੂਰਾਮ ਜੈਅੰਤੀ ਮਨਾਉਣ ਦਾ ਸਾਰਥਕ ਤਾਂ ਹੀ ਹੋਵੇਗਾ ਜੇਕਰ ਅਸੀਂ ਭਗਵਾਨ ਪਰਸ਼ੂਰਾਮ ਦੇ ਨਕਸ਼ੇ ਕਦਮਾਂ ’ਤੇ ਚੱਲੀਏ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਧਾਰਨ ਕਰੀਏ। ਗਾਇਕ ਮਦਨ ਸ਼ੌਂਕੀ ਨੇ ਵੀ ਪੇਸ਼ਕਾਰੀ ਦਿੱਤੀ। ਸਮਾਗਮ ਵਿੱਚ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਸੁਭਾਸ਼ ਸ਼ਰਮਾ, ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ, ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਸਪੁੱਤਰ ਮੋਹਿਲ ਸਿੰਗਲਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਡਿਪਟੀ ਮੇਅਰ ਕੁਲਜੀਤ ਬੇਦੀ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸ਼ਹਿਰ ਦੇ ਕਈ ਕੌਂਸਲਰਾਂ ਤੋਂ ਇਲਾਵਾ ਸਮੂਹ ਮੰਦਰ ਕਮੇਟੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਭਾ ਦੇ ਜਨਰਲ ਸਕੱਤਰ ਅਸ਼ੋਕ ਝਾਅ, ਬ੍ਰਿਜ ਮੋਹਨ ਜੋਸ਼ੀ, ਅਨੀਤਾ ਜੋਸ਼ੀ, ਐਡਵੋਕੇਟ ਸੰਜੀਵ ਸ਼ਰਮਾ, ਚੰਦਰ ਸ਼ੇਖਰ, ਭੁਪਿੰਦਰ ਸ਼ਰਮਾ, ਰਮਨ ਸੈਲੀ, ਸਾਬਕਾ ਪ੍ਰਧਾਨ ਸੁਨੀਲ ਸ਼ਰਮਾ, ਐਸਡੀ ਸ਼ਰਮਾ, ਤਾਹਿਲ ਸ਼ਰਮਾ, ਪੰਡਿਤ ਇੰਦਰਮਣੀ ਤ੍ਰਿਪਾਠੀ, ਦੀਪਕ ਪਾਂਡੇ, ਨਵਨੀਤ ਸ਼ਰਮਾ, ਵਿਸ਼ਾਲ ਸ਼ੰਕਰ, ਭਾਜਪਾ ਆਗੂ ਲਖਵਿੰਦਰ ਕੌਰ ਗਰਚਾ, ਅਕਾਲੀ ਆਗੂ ਜਸਵੰਤ ਭੁੱਲਰ, ਹਰਮਨਪ੍ਰੀਤ ਸਿੰਘ ਪ੍ਰਿੰਸ ਸਮੇਤ ਹੋਰ ਕਈ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ