ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਮੁਹਾਲੀ ਵਿੱਚ ਭਾਜਪਾ ਉਮੀਦਵਾਰ ਲਈ ਵੋਟਾਂ ਮੰਗੀਆਂ

ਨਬਜ਼-ਏ-ਪੰਜਾਬ, ਮੁਹਾਲੀ, 12 ਮਈ:
ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਐਤਵਾਰ ਨੂੰ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਪਿੰਡ ਬਹਿਲੋਲਪੁਰ ਵਿੱਚ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਵਧੇਰੇ ਤਰਜ਼ੀਹ ਦਿੱਤੀ ਗਈ ਹੈ। ਦੇਸ਼ ਦੀ ਤਰੱਕੀ ਅਤੇ ਆਮ ਲੋਕਾਂ ਦੀ ਖ਼ੁਸ਼ਹਾਲੀ ਲਈ ਭਾਜਪਾ ਦਾ ਮੁੜ ਸੱਤਾ ਵਿੱਚ ਆਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਲੰਮਾ ਸਮਾਂ ਦੇਸ਼ ’ਤੇ ਹਕੂਮਤ ਕਰਨ ਵਾਲੀ ਕਾਂਗਰਸ ਪਾਰਟੀ ਦੇ ਸ਼ਾਸਨ ਵਿੱਚ ਦੇਸ਼ ਵਿੱਚ ਫਿਰਕੂ ਦੰਗੇ ਹੋਏ। ਜਿਸ ਦੇ ਜ਼ਖ਼ਮ ਅੱਜ ਵੀ ਹਰੇ ਹਨ। ਘੱਟ ਗਿਣਤੀ ਲੋਕਾਂ ਲਈ ਕਾਂਗਰਸ ਨੂੰ ਵੱਡਾ ਖ਼ਤਰਾ ਦੱਸਦਿਆਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਦੇਸ਼ ਨੂੰ ਬਚਾਉਣਾ ਹੈ ਤਾਂ ਭਾਜਪਾ ਨੂੰ ਵੋਟ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹੱਥ ਮਜ਼ਬੂਤ ਕੀਤੇ ਜਾਣ।

ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਲੋਕ ਸਭਾ ਹਲਕਾ ਦੇ ਇੰਚਾਰਜ ਸੁਖਵਿੰਦਰ ਸਿੰਘ ਗੋਲਡੀ, ਕਮਲਦੀਪ ਸੈਣੀ, ਭਾਨੂ ਪ੍ਰਤਾਪ ਰਾਣਾ, ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ, ਜਨਰਲ ਸਕੱਤਰ ਅਭਿਸ਼ੇਕ ਠਾਕਰ ਨੇ ਵੀ ਚੋਣ ਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ ਰੂਪ ਰਾਣਾ, ਦਲਜੀਤ ਸਿੰਘ ਸਰਪੰਚ, ਮਨਜੀਤ ਸਿੰਘ ਸਰਪੰਚ ਅਤੇ ਰੌਕੀ ਰਾਣਾ, ਅਮਨ ਰਾਣਾ, ਫਤਿਹ ਮਨਾਣਾ, ਰਿੰਕੂ ਰਾਣਾ, ਪ੍ਰਲਾਦ ਸਿੰਘ, ਨੀਰਜ ਠਾਕੁਰ, ਕਿਸ਼ਨ, ਪ੍ਰਭਜੋਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਅਤੇ ਲੋਕ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…