Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਗਲੋਬਲ ਸਕੂਲ ਦਾ ਗੋਲਡਨ ਜੁਬਲੀ ਸਮਾਰੋਹ ਯਾਦਗਾਰੀ ਹੋ ਨਿੱਬੜਿਆ ਦੋ ਰੋਜ਼ਾ ਇੰਟਰ ਸਕੂਲ ਸਾਖੀ ਪਾਠ, ਸ਼ਬਦ ਕੀਰਤਨ ਤੇ ਪੰਜਾਬੀ ਭਾਸ਼ਾ ਦੇ ਕੰਠ ਮੁਕਾਬਲੇ ਕਰਵਾਏ ਟਰਾਈ ਸਿਟੀ ਦੇ ਵੱਖ-ਵੱਖ ਸਕੂਲਾਂ ਦੇ 700 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਨਬਜ਼-ਏ-ਪੰਜਾਬ, ਮੁਹਾਲੀ, 12 ਮਈ: ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵੱਲੋਂ 50 ਸਾਲ ਪੂਰੇ ਹੋਣ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਦੋ ਰੋਜ਼ਾ ਇੰਟਰ ਸਕੂਲ ਬਾਣੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਸਾਖੀ ਪਾਠ, ਸ਼ਬਦ ਕੀਰਤਨ ਅਤੇ ਪੰਜਾਬੀ ਭਾਸ਼ਾ ਦੇ ਕੰਠ ਮੁਕਾਬਲੇ ਕਰਵਾਏ ਗਏ। ਟਰਾਈਸਿਟੀ ਦੇ ਸਕੂਲਾਂ ਦੇ 700 ਤੋਂ ਵੱਧ ਵਿਦਿਆਰਥੀਆਂ ਨੇ ਗੁਰਬਾਣੀ ਕੰਠ ਅਤੇ ਹੋਰ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਦਰਸ਼ਕਾਂ ਨੂੰ ਮੋਹ ਲਿਆ। ਕਥਾਵਾਚਕ ਭਾਈ ਜਗਬੀਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ। ਅੱਜ ਦੂਜੇ ਤੇ ਅਖੀਰਲੇ ਦਿਨ ਵੱਖ-ਵੱਖ ਵਿਦਿਆਰਥੀਆਂ ਦੇ ਸਾਖੀ ਪਾਠ ਅਤੇ ਪੰਜਾਬੀ ਭਾਸ਼ਣ ਦੇ ਕੰਠ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਸਾਖੀ ਪਾਠ ਰਾਹੀਂ ਸਿੱਖ ਇਤਿਹਾਸ ਦੇ ਦਲੇਰੀ, ਰਹਿਮ ਅਤੇ ਬੁੱਧੀ ਦੀਆਂ ਕਹਾਣੀਆਂ ਸੁਣਾਈਆਂ। ਇਸ ਮੁਕਾਬਲੇ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਨੇ ਪਹਿਲਾ, ਮਾਨਵ ਮੰਗਲ ਸਮਾਰਟ ਸਕੂਲ ਨੇ ਦੂਜਾ ਅਤੇ ਸਪਾਰਕਲਿੰਗ ਕਿੰਡਸ ਫਾਉੁਂਡੇਸ਼ਨ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਪੰਜਾਬੀ ਭਾਸ਼ਣ ਦੇ ਮੁਕਾਬਲਿਆਂ ਦੌਰਾਨ ਹਰੇਕ ਵਿਦਿਆਰਥੀ ਨੂੰ ਤਿੰਨ ਵੱਖ-ਵੱਖ ਵਿਸ਼ਿਆਂ ’ਚੋਂ ਕਿਸੇ ਇੱਕ ਵਿਸ਼ੇ ’ਤੇ ਆਪਣੇ ਵਿਚਾਰ ਦਾ ਪ੍ਰਗਟ ਕਰਨ ਦਾ ਮੌਕਾ ਦਿੱਤਾ ਗਿਆ। ਇਸ ਮੁਕਾਬਲੇ ਵਿੱਚ ਸਪਾਰਕਲਿੰਗ ਕਿੰਡਸ ਫਾਉਂਡੇਸ਼ਨ ਸਕੂਲ ਦੀ ਅਨੁਰੀਤ ਕੌਰ ਨੇ ਪਹਿਲਾ, ਸ਼ਿਵਾਲਿਕ ਪਬਲਿਕ ਸਕੂਲ ਦੀ ਹਰਨਵ ਰੂਪ ਕੌਰ ਨੇ ਦੂਜਾ ਅਤੇ ਸੇਂਟ ਐਨੀਜ਼ ਕਾਨਵੈਂਟ ਸਕੂਲ ਚੰਡੀਗੜ੍ਹ ਦੇ ਯੁਵਰਾਜ ਸਿੰਘ ਧਾਲੀਵਾਲ ਨੇ ਤੀਜਾ ਸਥਾਨ ਹਾਸਲ ਕੀਤਾ। ਗਿਆਨ ਜਯੋਤੀ ਗਰੁੱਪ ਦੇ ਮੁਖੀ ਜੇਐਸ ਬੇਦੀ ਨੇ ਨੌਜਵਾਨ ਪੀੜ੍ਹੀ ਵਿੱਚ ਪੰਜਾਬੀ ਸਭਿਆਚਾਰ ਅਤੇ ਕਦਰਾਂ-ਕੀਮਤਾਂ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਅਜਿਹੇ ਉਪਰਾਲਿਆਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਅਖੀਰ ਵਿੱਚ ਪ੍ਰਿੰਸੀਪਲ ਗਿਆਨ ਜੋਤ ਅਤੇ ਡਾਇਰੈਕਟਰ ਸ੍ਰੀਮਤੀ ਰਣਜੀਤ ਬੇਦੀ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਭਾਗੀਦਾਰਾਂ, ਅਧਿਆਪਕਾਂ ਅਤੇ ਸਟਾਫ਼ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ