Share on Facebook Share on Twitter Share on Google+ Share on Pinterest Share on Linkedin ਕੌਮਾਂਤਰੀ ਮਾਂ ਦਿਵਸ ਤੇ ਨਰਸ ਦਿਵਸ ਮੌਕੇ ਸਰਕਾਰੀ ਹਸਪਤਾਲ ਵਿੱਚ ਵੋਟ ਪਾਉਣ ਦਾ ਸੁਨੇਹਾ ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਵਧਾਈਆਂ ਦੇਣ ਦੇ ਨਾਲ-ਨਾਲ ਵੋਟ ਪਾਉਣ ਲਈ ਪ੍ਰੇਰਿਆ ਨਬਜ਼-ਏ-ਪੰਜਾਬ, ਮੁਹਾਲੀ, 12 ਮਈ: ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਪੁਰਬ ਅਤੇ ਤਿਉਹਾਰ ਬੜੇ ਚਾਵਾਂ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹਾ ਸਵੀਪ ਟੀਮ ਵੱਲੋਂ ਇੱਥੋਂ ਦੇ ਸਰਕਾਰੀ ਹਸਪਤਾਲ ਫੇਜ਼-6 ਵਿਖੇ ਕੌਮਾਂਤਰੀ ਨਰਸ ਦਿਵਸ ਅਤੇ ਕੌਮਾਂਤਰੀ ਮਾਂ ਦਿਵਸ ਮਨਾਇਆ ਗਿਆ। ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ ਅਤੇ ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ ਨੇ ਜਿੱਥੇ ਨਰਸਿੰਗ ਸਟਾਫ਼ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਬਾਰਕਬਾਦ ਦਿੱਤੀ, ਉੱਥੇ ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਨਵ-ਜੰਮੇ ਬੱਚਿਆਂ ਦੀਆਂ ਮਾਵਾਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਪਾਉਣ ਲਈ ਪ੍ਰੇਰਿਆ। ਮੈਡੀਕਲ ਅਫ਼ਸਰ ਡਾ. ਹਰੀਸ਼ ਡੋਗਰਾ ਨੇ ਦੱਸਿਆ ਕਿ ਨਵ-ਜੰਮੇ ਬੱਚਿਆਂ ਦੀਆਂ ਮਾਵਾਂ ਅਤੇ ਪਰਿਵਾਰਾਂ ਵੱਲੋਂ ਇਸ ਖ਼ੂਬਸੂਰਤ ਉਪਰਾਲੇ ਲਈ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਦਾ ਧੰਨਵਾਦ ਕੀਤਾ ਅਤੇ ਪ੍ਰਣ ਲਿਆ ਕਿ 1 ਜੂਨ ਨੂੰ ਉਹ ਖ਼ੁਦ ਤਾਂ ਵੋਟ ਪਾਉਣਗੇ ਹੀ ਬਲਕਿ ਆਪਣੇ ਪਰਿਵਾਰਾਂ ਸਮੇਤ ਆਸਪਾਸ ਦੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਮਤਦਾਨ ਕਰਨ ਲਈ ਲਾਮਬੰਦ ਕਰਨਗੇ। ਇੰਜ ਹੀ ਹਸਪਤਾਲ ਦੇ ਸਮੂਹ ਸਟਾਫ਼ ਨੇ ਨਰਸਿੰਗ ਸਟਾਫ਼ ਨਾਲ ਵੋਟ ਪਾਉਣ ਦਾ ਪ੍ਰਣ ਲਿਆ। ਇਸ ਮੌਕੇ ਐਮਰਜੈਂਸੀ ਵਾਰਡ ਅਤੇ ਓਪੀਡੀ ਤੋਂ ਜਾਰੀ ਹੋਣ ਵਾਲੀਆਂ ਰਜਿਸਟਰੇਸ਼ਨ ਸਲਿੱਪਾਂ ਉੱਪਰ ਵੋਟ ਪਾਉਣ ਦੀ ਅਪੀਲ ਵਾਲੇ ਸੁਨੇਹੇ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਮੌਕੇ ਉੱਘੇ ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ, ਸਮਾਜ ਸੇਵੀ ਧਰਮਪਾਲ ਸ਼ਾਸਤਰੀ, ਚੋਣ ਕਾਨੂੰਗੋ ਸੁਰਿੰਦਰ ਬੱਤਰਾ, ਜਗਤਾਰ ਸਿੰਘ ਅਤੇ ਜਸਵਿੰਦਰ ਕੌਰ ਨੇ ਵੀ ਸ਼ਿਰਕਤ ਕੀਤੀ ਅਤੇ ਵੋਟ ਪਾਉਣ ਦੀ ਅਪੀਲ ਵਾਲੇ ਕੌਫੀ ਮੱਗ ਅਤੇ ਟੋਪੀਆਂ ਵੰਡੀਆਂ ਗਈਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ