ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦਾ ਨਤੀਜਾ 100 ਫੀਸਦੀ ਰਿਹਾ, ਲੜਕੀਆਂ ਮੋਹਰੀ

ਨਬਜ਼-ਏ-ਪੰਜਾਬ, ਮੁਹਾਲੀ, 13 ਮਈ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਦਾ ਬਾਰ੍ਹਵੀਂ ਅਤੇ ਦਸਵੀਂ ਜਮਾਤ ਦਾ ਸੀਬੀਐਸਈ ਦਾ ਨਤੀਜਾ ਇਸ ਵਾਰ ਵੀ 100 ਫੀਸਦੀ ਰਿਹਾ। ਵਿਦਿਆਰਥੀਆਂ ਨੇ ਸ਼ਾਨਦਾਰ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਦੋਵੇਂ ਜਮਾਤਾਂ ਵਿੱਚ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੋਹਰੀ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਬਾਰ੍ਹਵੀਂ ਜਮਾਤ ਦੀ ਅਮਾਨਤ ਕੌਰ ਟਿਵਾਣਾ (92.6 ਫੀਸਦੀ), ਅਰਨੈਨੀ (91.6 ਫੀਸਦੀ ) ਸ਼੍ਰੇਯਾ ਸ਼੍ਰੇਸ਼ਠ (90 ਫੀਸਦੀ), ਯਸ਼ਨੂਰ ਬੈਦਵਾਨ (90 ਫੀਸਦੀ), ਸ਼ਿਵਾਨੀ ਰਾਵਤ (91 ਫੀਸਦੀ) ਅੰਕ ਪ੍ਰਾਪਤ ਕੀਤੇ ਹਨ।
ਇੰਜ ਹੀ 70 ਵਿਦਿਆਰਥੀ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ ਅਪੀਅਰ ਹੋਏ ਸਨ ਅਤੇ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕ ਕੇ ਪ੍ਰੀਖਿਆ ਪਾਸ ਕੀਤੀ ਹੈ। ਦਸਵੀਂ ਜਮਾਤ ਦੀ ਜਸਲੀਨ ਕੌਰ 95.4 ਫੀਸਦੀ, ਨਵਪ੍ਰੀਤ ਕੌਰ ਨੇ 92.6 ਫੀਸਦੀ, ਗਗਨਪ੍ਰੀਤ ਸਿੰਘ ਨੇ 92 ਫੀਸਦੀ, ਚਨਪ੍ਰੀਤ ਕੌਰ ਨੇ 91.8 ਫੀਸਦੀ, ਯਕਸ਼ਿਤ ਸਚਦੇਵਾ ਨੇ 91.4 ਫੀਸਦੀ ਅਤੇ ਅੰਕਿਤਾ ਮਿਸ਼ਰਾ ਨੇ 91 ਫੀਸਦੀ ਅੰਕ ਪ੍ਰਾਪਤ ਕੀਤੇ ਹਨ।
ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਵਿੱਦਿਅਕ ਖੇਤਰ ਵਿਚ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਇਸ ਨਤੀਜੇ ਨੂੰ ਵਿਦਿਆਰਥੀਆਂ ਦੀ ਲਗਨ, ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਦਾ ਦੱਸਦਿਆਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…