Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪ੍ਰਸ਼ਾਸਨ ਨੇ ਮੁਹਾਲੀ ਨੇੜਲੇ ਪੇਂਡੂ ਖੇਤਰ ਵਿੱਚ ਨਾਜਾਇਜ਼ ਉਸਾਰੀਆਂ ’ਤੇ ਸ਼ਿਕੰਜਾ ਕੱਸਿਆ ਝਾਮਪੁਰ ਦੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ, ਤੀੜਾ ਦੇ 9 ਜਣਿਆਂ ਵਿਰੁੱਧ ਕਾਰਵਾਈ ਦੀ ਸਿਫ਼ਾਰਸ਼ ਨਬਜ਼-ਏ-ਪੰਜਾਬ, ਮੁਹਾਲੀ, 14 ਮਈ: ਜ਼ਿਲ੍ਹਾ ਪ੍ਰਸ਼ਾਸਨ ਨੇ ਮੁਹਾਲੀ ਦੀ ਜੂਹ ਵਿੱਚ ਪੇਂਡੂ ਖੇਤਰ ਵਿੱਚ ਬਣ ਰਹੀਆਂ ਨਾਜਾਇਜ਼ ਕਲੋਨੀਆਂ ਅਤੇ ਉਸਾਰੀਆਂ ਖ਼ਿਲਾਫ਼ ਸਖ਼ਤ ਸ਼ਿਕੰਜਾ ਕੱਸ ਦਿੱਤਾ ਹੈ। ਬਲੌਂਗੀ ਥਾਣੇ ਵਿੱਚ ਪਿੰਡ ਝਾਮਪੁਰ ਦੇ ਦੋ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ ਜਦੋਂਕਿ ਨਜ਼ਦੀਕੀ ਪਿੰਡ ਤੀੜਾ ਦੇ 9 ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ। ਅੱਜ ਇੱਥੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਇਲਾਕਾ ਪੰਜਾਬ ਨਿਊ ਕੈਪੀਟਲ (ਪੈਰੀਫੇਰੀ) ਕੰਟਰੋਲ ਐਕਟ 1952 ਅਧੀਨ ਆਉਂਦਾ ਹੈ। ਜਿੱਥੇ ਪੰਜਾਬ ਸਰਕਾਰ ਅਤੇ ਪੁੱਡਾ\ਗਮਾਡਾ ਦੀ ਬਿਨਾਂ ਮਨਜ਼ੂਰੀ ਤੋਂ ਨਵੀਆਂ ਉਸਾਰੀਆਂ ਕਰਨ ਦੀ ਸਖ਼ਤ ਮਨਾਹੀ ਹੈ। ਲੇਕਿਨ ਇਸ ਦੇ ਬਾਵਜੂਦ ਪੇਂਡੂ ਵਿੱਚ ਨਾਜਾਇਜ਼ ਉਸਾਰੀਆਂ ਦਾ ਕੰਮ ਜਾਰੀ ਹੈ। ਸੂਤਰ ਦੱਸਦੇ ਹਨ ਕਿ ਨਾਜਾਇਜ਼ ਉਸਾਰੀਆਂ ਅਤੇ ਕਲੋਨੀਆਂ ਦਾ ਕਾਰੋਬਾਰ ਗਮਾਡਾ\ਪੁੱਡਾ ਦੇ ਜ਼ਿੰਮੇਵਾਰ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਵਧ ਫੁਲ ਰਿਹਾ ਹੈ। ਸ਼ਿਕਾਇਤ ਹੋਣ ’ਤੇ ਮਹਿਜ਼ ਖਾਨਾਪੂਰਤੀ ਕੀਤੀ ਜਾਂਦੀ ਹੈ। ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਗਮਾਡਾ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਨੂੰ ਕਥਿਤ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਪੇਂਡੂ ਖੇਤਰ ਖਾਸ ਕਰਕੇ ਲਾਲ ਡੋਰੇ ਵਿੱਚ ਪੈਂਦੀਆਂ ਜ਼ਮੀਨਾਂ ਵਿੱਚ ਨਾਜਾਇਜ਼ ਉਸਾਰੀਆਂ ਰੋਕਣ ਲਈ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਉਸਾਰੀ ਸਬੰਧੀ ਸਰਕਾਰੀ ਨਿਯਮਾਂ ਦੀ ਪਾਲਣਾ ਕਰਵਾਉਣ ਵਾਲੀਆਂ ਵਿਕਾਸ ਅਥਾਰਟੀਆਂ ਦੇ ਅਧਿਕਾਰੀਆਂ ਨੂੰ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਗੈਰ-ਕਾਨੂੰਨੀ ਉਸਾਰੀ ’ਤੇ ਤਿੱਖੀ ਨਜ਼ਰ ਰੱਖਣ ਅਤੇ ਜੇਕਰ ਕੋਈ ਵਿਅਕਤੀ ਸਰਕਾਰੀ ਨੇਮਾਂ ਦੀ ਉਲੰਘਣਾ ਕਰਦਾ ਹੈ ਤਾਂ ਸਬੰਧਤ ਨਾਜਾਇਜ਼ ਉਸਾਰੀ ਨੂੰ ਤੁਰੰਤ ਪ੍ਰਭਾਵ ਨਾਲ ਤਹਿਸ-ਨਹਿਸ ਕੀਤਾ ਜਾਵੇ ਅਤੇ ਸਬੰਧਤ ਵਿਅਕਤੀ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਨਾਜਾਇਜ਼ ਉਸਾਰੀਆਂ ਦੇ ਕਈ ਮਾਮਲਿਆਂ ਵਿੱਚ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਬਾਕੀਆਂ ਦੀ ਸੂਚੀ ਸਬੰਧਤ ਅਧਿਕਾਰੀਆਂ ਵੱਲੋਂ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਨਾਜਾਇਜ਼ ਉਸਾਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਉਹ ਉਸਾਰੀ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਸੁਚੇਤ ਰਹਿਣ ਨਹੀਂ ਤਾਂ ਉਨ੍ਹਾਂ ਨੂੰ ਸਖ਼ਤ ਕਾਨੂੰਨ ਅਨੁਸਾਰ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਨਾਜਾਇਜ਼ ਉਸਾਰੀਆਂ ਅਤੇ ਅਣਅਧਿਕਾਰਤ ਕਲੋਨੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮੁਹਾਲੀ ਨੇੜਲੇ ਪੇਂਡੂ ਖੇਤਰ ਬਲੌਂਗੀ, ਬੜਮਾਜਰਾ, ਜੁਝਾਰ ਨਗਰ, ਬਹਿਲੋਲਪੁਰ, ਝਾਮਪੁਰ, ਤੀੜਾ ਅਤੇ ਹੋਰਨਾਂ ਪਿੰਡਾਂ ਵਿੱਚ ਕੁੱਝ ਰਸੂਖਦਾਰਾਂ ਵੱਲੋਂ ਕਥਿਤ ਤੌਰ ’ਤੇ ਖੇਤਾਂ ਵਿੱਚ ਪਲਾਟ ਕੱਟ ਕੇ ਵੇਚੇ ਜਾ ਰਹੇ ਹਨ ਅਤੇ ਸਰਕਾਰੀ ਨੇਮਾਂ ਤੋਂ ਅਣਜਾਣ ਵਿਅਕਤੀ ਸਸਤੇ ਭਾਅ ਵਿੱਚ ਪਲਾਟ\ਮਕਾਨ ਲੈਣ ਦੇ ਚੱਕਰ ਵਿੱਚ ਪੈਸੇ ਬਰਬਾਦ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਵੀ ਬਲੌਂਗੀ ਥਾਣੇ ਵਿੱਚ ਕਾਫ਼ੀ ਵਿਅਕਤੀਆਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ ਪ੍ਰੰਤੂ ਬਾਅਦ ਵਿੱਚ ਇਹ ਮਾਮਲਾ ਠੰਢੇ ਬਸਤੇ ਵਿੱਚ ਪੈ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ