Share on Facebook Share on Twitter Share on Google+ Share on Pinterest Share on Linkedin ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੇ ਆਦੇਸ਼ ਨਬਜ਼-ਏ-ਪੰਜਾਬ, ਮੁਹਾਲੀ, 15 ਮਈ: ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਮੁਹਾਲੀ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੌਰਾਨ ਰਾਜਨੀਤਿਕ ਪਾਰਟੀਆਂ/ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ’ਤੇ ਜ਼ੋਰ ਦਿੰਦਿਆਂ ਕਿਸੇ ਵੀ ਗਲਤ ਵਰਤੋਂ ਤੋਂ ਬਚਣ ਦੀ ਸਲਾਹ ਦਿੱਤੀ ਹੈ। ਅੱਜ ਇੱਥੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਅਤੇ ਸੋਸ਼ਲ ਮੀਡੀਆ ਸਮੇਤ ਇੰਟਰਨੈੱਟ ’ਤੇ ਪੋਸਟ ਕੀਤੀ ਜਾ ਰਹੀ ਸਮੱਗਰੀ ਨੂੰ ਨਿਯਮਤ ਕਰਨ ਲਈ ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਇਸ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ। ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਅਤੇ ਚੋਣ ਅਮਲ ਦੇ ਹਿੱਸੇਦਾਰਾਂ ਵਿਚਕਾਰ ਬਰਾਬਰੀ ਦੇ ਮਾਹੌਲ ਨੂੰ ਯਕੀਨੀ ਬਣਾਉਣ ਲਈ ਸੰਵਿਧਾਨਕ ਫਰਜ਼ ਅਨੁਸਾਰ ਸਿਆਸੀ ਪਾਰਟੀਆਂ/ਉਮੀਦਵਾਰਾਂ ਨੂੰ ਆਦਰਸ਼ ਚੋਣ ਜ਼ਾਬਤਾ, ਸੂਚਨਾ ਟੈਕਨਾਲੋਜੀ ਐਕਟ, 2000 ਤਹਿਤ ਕਾਨੂੰਨੀ ਬੰਧਨਾਂ ਅਤੇ ਸੂਚਨਾ ਟੈਕਨਾਲੋਜੀ (ਇੰਟਰਮੀਡੀਅਰੀ ਦਿਸ਼ਾ ਨਿਰਦੇਸ਼ ਅਤੇ ਡਿਜੀਟਲ ਮੀਡੀਆ ਨੈਤਿਕਤਾ ਕੋਡ) ਨਿਯਮ 2021 ਅਤੇ ਲੋਕ ਪ੍ਰਤੀਨਿਧਤਾ ਐਕਟ 1950 ਅਤੇ 1951 ਜੋ ਦੋਹਰੇ ਕਾਨੂੰਨਾਂ ਦੇ ਢਾਂਚੇ ਅਰਥਾਤ ਰੈਗੂਲੇਟਰੀ ਫਰੇਮਵਰਕ ਨੂੰ ਨਿਯੰਤਰਨ ਕਰਦੇ ਹਨ, ਦੀ ਪਾਲਣਾ ਕਰਨੀ ਚਾਹੀਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਕਿਹਾ ਕਿ ਉਹ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੀ ਵਰਤੋਂ ਕਿਸੇ ਵੀ ਗਲਤ ਜਾਣਕਾਰੀ ਜਾਂ ਸੂਚਨਾ ਨੂੰ ਫੈਲਾਉਣ ਲਈ ਨਾ ਕਰਨ ਜੋ ਸਿੱਧੇ ਤੌਰ ’ਤੇ ਝੂਠੀ ਜਾਂ ਗੁਮਰਾਹਕੁਨ ਹੋਵੇ। ਇਸੇ ਤਰ੍ਹਾਂ ਕਿਸੇ ਹੋਰ ਵਿਅਕਤੀ ਦੀ ਨਕਲ/ਜਾਅਲਸਾਜ਼ੀ, ਜਿਸ ਵਿੱਚ ਅਜਿਹੀ ਕੋਈ ਜਾਣਕਾਰੀ ਸ਼ਾਮਲ ਹੈ ਜੋ ਬਣਾਵਟੀ ਤੌਰ ’ਤੇ ਬਣਾਈ ਜਾਂ ਤਿਆਰ ਕੀਤੀ ਗਈ ਹੈ ਜਾਂ ਇਸ ਤਰੀਕੇ ਨਾਲ ਦਰੁਸਤ ਕੀਤੀ ਗਈ ਹੈ ਕਿ ਅਜਿਹੀ ਜਾਣਕਾਰੀ ਵਾਜਬ ਤੌਰ ’ਤੇ ਪ੍ਰਮਾਣਿਕ ਜਾਂ ਸੱਚੀ ਜਾਪਦੀ ਹੈ ਜਦੋਂਕਿ ਅਸਲ ਵਿੱਚ ਅਜਿਹੀ ਜਾਣਕਾਰੀ, ਪ੍ਰਾਪਤ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਬੇਈਮਾਨੀ ਜਾਂ ਧੋਖਾਧੜੀ ਹੈ। ਇਸ ਤੋਂ ਇਲਾਵਾ, ਸੋਸ਼ਲ ਮੀਡੀਆ ’ਤੇ ਸਿਆਸੀ ਪਾਰਟੀਆਂ ਜਾਂ ਉਨ੍ਹਾਂ ਦੇ ਨੁਮਾਇੰਦਿਆਂ ਸਮੇਤ ਕਿਸੇ ਹੋਰ ਵਿਅਕਤੀ ਦੀ ਨਕਲ ਨਾ ਕੀਤੀ ਜਾਵੇ ਅਤੇ ਹੋਰ ਚੀਜ਼ਾਂ ਦੇ ਨਾਲ-ਨਾਲ ਅੌਰਤਾਂ ਪ੍ਰਤੀ ਅਪਮਾਨਜਨਕ ਜਾਂ ਅੌਰਤਾਂ ਦੇ ਸਨਮਾਨ ਅਤੇ ਮਾਣ-ਸਨਮਾਨ ਦੇ ਪ੍ਰਤੀ ਘਿਣਾਉਣੀ ਸਮੱਗਰੀ ਨੂੰ ਪੋਸਟ ਕਰਨ ਜਾਂ ਉਤਸ਼ਾਹਿਤ ਕਰਨ ਤੋਂ ਪ੍ਰਹੇਜ਼ ਕੀਤਾ ਜਾਵੇ। ਕਿਸੇ ਵੀ ਅਜਿਹੀ ਸਮੱਗਰੀ ਨੂੰ ਪ੍ਰਚਾਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਪਾਬੰਦੀ ਹੋਵੇਗੀ, ਜੋ ਕਮਿਸ਼ਨ ਦੀਆਂ ਹਦਾਇਤਾਂ ਦੇ ਵਿਰੁੱਧ ਕਿਸੇ ਵੀ ਰਾਜਸੀ ਮੁਹਿੰਮ ਵਿੱਚ ਬੱਚਿਆਂ ਦੀ ਵਰਤੋਂ ’ਤੇ ਪਾਬੰਦੀ ਲਗਾਉਂਦੀ ਹੈ। ਇਸ ਤੋਂ ਇਲਾਵਾ ਕੋਈ ਵੀ ਸੋਸ਼ਲ ਮੀਡੀਆ ’ਤੇ ਆਪਣੀ ਕਿਸੇ ਵੀ ਸਮੱਗਰੀ ਵਿੱਚ ਜਾਨਵਰਾਂ ਨੂੰ ਨੁਕਸਾਨ ਜਾਂ ਪ੍ਰੇਸ਼ਾਨ ਕਰਨ ਜਾਂ ਹਿੰਸਾ ਬਾਰੇ ਫੋਟੋ/ਵੀਡੀਓ ਪੋਸਟ ਨਹੀਂ ਕਰੇਗਾ। ਕੋਈ ਵੀ ਉਮੀਦਵਾਰ ਆਪਣੇ ਸੋਸ਼ਲ ਮੀਡੀਆ ਹੈਂਡਲਾਂ ਨੂੰ ਅਜਿਹੇ ਡੀਪ ਫੇਕ ਆਡੀਓ/ਵੀਡੀਓ ਪ੍ਰਕਾਸ਼ਿਤ ਕਰਨ ਅਤੇ ਪ੍ਰਸਾਰਿਤ ਕਰਨ ਦੀ ਇਜਾਜ਼ਤ ਨਾ ਦੇਵੇ ਜੋ ਮੌਜੂਦਾ ਨਿਯਮਾਂ ਦੀ ਉਲੰਘਣਾ ਕਰਦੇ ਹਨ। ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਨੂੰ ਪ੍ਰਚਾਰ ਕਰਨ ਦੌਰਾਨ ਜਨਤਕ ਤੌਰ ‘ਤੇ ਮਰਿਆਦਾ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਪ੍ਰਚਾਰ ਵਿੱਚ ਕਿਸੇ ਵੀ ਤਕਨੀਕੀ/ਏਆਈ ਆਧਾਰਿਤ ਸਾਧਨਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ ਜੋ ਜਾਣਕਾਰੀ ਨੂੰ ਗੁਮਰਾਹਕੁਨ ਬਣਾਉਣ ਜਾਂ ਗਲਤ ਜਾਣਕਾਰੀ ਫੈਲਾਉਣ ਦਾ ਕਾਰਨ ਬਣੇ ਅਤੇ ਜਿਸ ਦੇ ਨਤੀਜੇ ਵਜੋਂ ਚੋਣ ਪ੍ਰਚਾਰ ਦੇ ਮਾਪਦੰਡ ਨੀਵੇਂ ਹੋਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ