Share on Facebook Share on Twitter Share on Google+ Share on Pinterest Share on Linkedin ਚੰਦੂਮਾਜਰਾ ਦੀਆਂ ਨੂੰਹਾਂ ਤੇ ਪੁੱਤਾਂ ਨੇ ਚੋਣ ਪ੍ਰਚਾਰ ਦਾ ਮੋਰਚਾ ਸੰਭਾਲਿਆ, ਘਰ-ਘਰ ਮੰਗੀਆਂ ਵੋਟਾਂ ਨਬਜ਼-ਏ-ਪੰਜਾਬ, ਮੁਹਾਲੀ, 15 ਮਈ: ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀਆਂ ਦੋ ਨੂੰਹਾਂ ਕੁਲਵੰਤ ਕੌਰ ਚੰਦੂਮਾਜਰਾ ਅਤੇ ਬੀਬਾ ਨਵਪ੍ਰੀਤ ਕੌਰ ਚੰਦੂਮਾਜਰਾ ਅਤੇ ਪੁੱਤਰ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਅਤੇ ਭਾਣਜਾ ਰਣਬੀਰ ਸਿੰਘ ਪੂਨੀਆ (ਮੀਤ ਪ੍ਰਧਾਨ ਅਕਾਲੀ ਦਲ) ਨੇ ਚੋਣ ਪ੍ਰਚਾਰ ਦਾ ਮੋਰਚਾ ਸੰਭਾਲ ਲਿਆ ਹੈ। ਚੰਦੂਮਾਜਰਾ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਅਤੇ ਅਕਾਲੀ ਕੌਂਸਲਰ ਹਰਜਿੰਦਰ ਕੌਰ ਬੈਦਵਾਨ, ਯੂਥ ਆਗੂ ਕਰਮਜੀਤ ਸਿੰਘ ਕਮਾਂ ਬੜੀ ਨੂੰ ਨਾਲ ਲੈ ਕੇ ਸ਼ਹਿਰੀ ਖੇਤਰ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਅਤੇ ਫੇਜ਼-11, ਸੈਕਟਰ-78 ਅਤੇ ਪਿੰਡ ਸੋਹਾਣਾ ਵਿੱਚ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਅਤੇ ਯੂਥ ਆਗੂ ਕਰਮਜੀਤ ਸਿੰਘ ਕਮਾਂ ਬੜੀ ਨੇ ਦੱਸਿਆ ਕਿ ਚੰਦੂਮਾਜਰਾ ਨੇ ਚੋਣ ਪ੍ਰਚਾਰ ਦਾ ਤੀਜਾ ਗੇੜ ਮੁਕੰਮਲ ਕਰ ਲਿਆ ਹੈ ਜਦੋਂਕਿ ਬਾਕੀ ਪਾਰਟੀਆਂ ਦੇ ਉਮੀਦਵਾਰਾਂ ਦਾ ਹਾਲੇ ਤੱਕ ਪਹਿਲਾ ਗੇੜ ਵੀ ਮੁਕੰਮਲ ਨਹੀਂ ਕਰ ਸਕੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਦਾ ਹੁਣ ਤੱਕ ਜਿੰਨਾਂ ਵੀ ਵਿਕਾਸ ਹੋਇਆ ਹੈ, ਉਹ ਸਾਰਾ ਪਿਛਲੀ ਅਕਾਲੀ ਸਰਕਾਰ ਦੀ ਦੇਣ ਹੈ ਜਦੋਂਕਿ ਕਾਂਗਰਸ ਅਤੇ ‘ਆਪ’ ਸਰਕਾਰ ਨੇ ਡੱਕਾ ਨਹੀਂ ਤੋੜਿਆ। ਅਕਾਲੀ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੌਰਤਾਂ ਨੂੰ ਹਜ਼ਾਰ ਰੁਪਏ ਪੈਨਸ਼ਨ ਨਾ ਦੇ ਕੇ ਨਾਰੀ ਸ਼ਕਤੀ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਬੀਬੀਆਂ ਆਪਣੀ ਦੇਣਦੇਖੀ ਦਾ ਹਿਸਾਬ ਲੈਣ ਲਈ ਬਹੀ-ਖਾਤਾ ਖੋਲ੍ਹ ਕੇ ਬੈਠੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬੀਬੀ ਕੁਲਵੰਤ ਕੌਰ ਚੰਦੂਮਾਜਰਾ ਨੇ ਕਿਹਾ ਕਿ ਚੰਦੂਮਾਜਰਾ ਸ੍ਰੀ ਆਨੰਦਪੁਰ ਸਾਹਿਬ ਤੋਂ ਤੀਜੀ ਵਾਰ ਚੋਣ ਲੜ ਰਹੇ ਹਨ। ਕੋਵਿਡ ਦੌਰਾਨ ਚੰਦੂਮਾਜਰਾ ਪਰਿਵਾਰ ਨੇ ਹਲਕੇ ਵਿੱਚ ਰਹਿ ਕੇ ਲੋਕਾਂ ਦੀ ਨਿਸ਼ਕਾਮ ਸੇਵਾ ਕੀਤੀ ਹੈ। ਅਕਾਲੀ ਦਲ ਦੀ ਜਨਰਲ ਕੌਂਸਲ ਦੀ ਮੈਂਬਰ ਬੀਬੀ ਕਸ਼ਮੀਰ ਕੌਰ ਵੀ ਚੋਣ ਪ੍ਰਚਾਰ ਦੌਰਾਨ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ