ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਨੇ ਮੁਹਾਲੀ ਵਿੱਚ ਦੁਕਾਨਦਾਰਾਂ ਕੋਲੋਂ ਮੰਗੀਆਂ ਵੋਟਾਂ

ਵਿਰੋਧੀ ਧਿਰਾਂ ਨੇ ਹਮੇਸ਼ਾ ਭਗੌੜੇ ਸੰਸਦ ਮੈਂਬਰ ਲੋਕ ਸਭਾ ਵਿੱਚ ਭੇਜੇ: ਸੁਭਾਸ਼ ਸ਼ਰਮਾ

ਨਬਜ਼-ਏ-ਪੰਜਾਬ, ਮੁਹਾਲੀ, 16 ਮਈ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਸੁਭਾਸ਼ ਸ਼ਰਮਾ ਨੇ ਅੱਜ ਮੁਹਾਲੀ ਖੇਤਰ ਵਿੱਚ ਚੋਣ ਪ੍ਰਚਾਰ ਕਰਦਿਆਂ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਉਨ੍ਹਾਂ ਲੇ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਕੋਲੋਂ ਵੋਟਾਂ ਮੰਗੀਆਂ ਅਤੇ ਛੋਟੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਭਾਸ਼ ਸ਼ਰਮਾ ਲੇ ਵਿਰੋਧੀ ਧਿਰਾਂ ਨੇ ਹਮੇਸ਼ਾ ਭਗੌੜੇ ਸੰਸਦ ਮੈਂਬਰਾਂ ਨੂੰ ਲੋਕ ਸਭਾ ਵਿੱਚ ਭੇਜਿਆ ਹੈ। ਪਹਿਲਾਂ ਰਵਨੀਤ ਸਿੰਘ ਬਿੱਟੂ ਅਤੇ ਹੁਣ ਮਨੀਸ਼ ਤਿਵਾੜੀ ਵੀ ਇੱਥੋਂ ਦੇ ਲੋਕਾਂ ਨੂੰ ਪਿੱਠ ਦਿਖਾ ਕੇ ਭੱਜ ਚੁੱਕੇ ਹਨ।
ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕਿਹਾ ਕਿ ਦੇਸ਼ ਵਿੱਚ ਇਸ ਵਾਰ ਵੀ ਭਾਜਪਾ ਦੇ ਪੱਖ ਵਿੱਚ ਲਹਿਰ ਚੱਲ ਰਹੀ ਹੈ। ਦੇਸ਼ ਵਾਸੀ ਇਹ ਸਮਝ ਚੁੱਕੇ ਹਨ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹੈ ਤਾਂ ਦੇਸ਼ ਸੁਰੱਖਿਅਤ ਹੇ। ਉਨ੍ਹਾਂ ਭਰੋਸਾ ਦਿੱਤਾ ਕਿ ਮੁਹਾਲੀ ਸਮੇਤ ਸਮੁੱਚੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਮੁਹਾਲੀ ਹਵਾਈ ਅੱਡੇ ਤੋਂ ਵੱਡੇ ਮੁਲਕਾਂ ਲਈ ਕੌਮਾਂਤਰੀ ਹਵਾਈ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ‘ਆਪ’ ਲੀਡਰਸ਼ਿਪ ਪਿਛਲੇ ਸਵਾ ਦੋ ਸਾਲਾਂ ਦੀਆਂ ਪ੍ਰਾਪਤੀਆਂ ਦੱਸਣ ਤੋਂ ਭੱਜ ਰਹੇ ਹਨ ਅਤੇ ਚੋਣ ਪ੍ਰਚਾਰ ਦੌਰਾਨ ਸਿਰਫ਼ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰਨ ’ਤੇ ਲੱਕ ਬੰਨ੍ਹਿਆ ਹੋਇਆ ਹੈ। ਲੇਕਿਨ ਇਸ ਵਾਰ ਲੋਕ ‘ਆਪ’ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਲੋਕਾਂ ਨੇ ਕਾਂਗਰਸ, ਅਕਾਲੀ ਅਤੇ ‘ਆਪ’ ਦੀਆਂ ਸਰਕਾਰਾਂ ਨੂੰ ਪਰਖ ਦੇ ਦੇਖ ਲਿਆ ਹੈ ਅਤੇ ਹੁਣ ਭਾਜਪਾ ਨੂੰ ਇੱਕ ਹੋਰ ਮੌਕਾ ਦਿੱਤਾ ਜਾਵੇ। ਉਨ੍ਹਾਂ ਸ਼ਹਿਰ ਵਾਸੀਆਂ ਖਾਸ ਕਰਕੇ ਸਨਅਤਕਾਰਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੇ ਹੱਕ ਵਿੱਚ ਫ਼ਤਵਾ ਦੇਣ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…