Share on Facebook Share on Twitter Share on Google+ Share on Pinterest Share on Linkedin ਸ਼੍ਰੋਮਣੀ ਅਕਾਲੀ ਦਲ ਦੀ ਵੱਧ ਰਹੀ ਲੋਕਪ੍ਰਿਅਤਾ ਤੋਂ ਵਿਰੋਧੀਆਂ ’ਚ ਘਬਰਾਹਟ: ਸੁਖਬੀਰ ਬਾਦਲ ਨਬਜ਼-ਏ-ਪੰਜਾਬ, ਮੋਰਿੰਡਾ, 16 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲਗਾਤਾਰ ਵਧ ਰਹੀ ਲੋਕਪ੍ਰਿਅਤਾ ਨੇ ਜਿੱਥੇ ਵਿਰੋਧੀ ਪਾਰਟੀਆਂ ਨੂੰ ਤਰੇਲੀਆਂ ਲਿਆ ਦਿੱਤੀਆਂ ਹਨ ਉੱਥੇ ਰੋਜਾਨਾਂ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਮੋਰਿੰਡਾ ਵਿਖੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ ਵੱਲੋਂ ਨਾਮਵਰ ਕਾਂਗਰਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਨ ਮੌਕੇ ਸੁਖਬੀਰ ਸਿਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਸਾਲਾਂ ਵਿੱਚ ਝੂਠੀਆਂ ਗਾਰੰਟੀਆਂ ਨੂੰ ਉਤਸ਼ਾਹਿਤ ਕਰਨ ਲਈ ਇੰਨਾ ਕਰਜ਼ਾ ਲਿਆ ਹੈ, ਜਿੰਨਾ ਅਕਾਲੀ ਸਰਕਾਰ ਨੇ ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਵੀ ਨਹੀਂ ਲਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖ਼ਾਹਾਂ, ਪੈਨਸ਼ਨਰਾਂ ਨੂੰ ਪੈਨਸ਼ਨਾਂ ਦੇਣ ਅਤੇ ਸੂਬੇ ਦੇ ਵਿਕਾਸ ਲਈ ਕੋਈ ਪੈਸਾ ਨਹੀਂ ਹੈ ਅਤੇ ਸਰਕਾਰ ਦੇ ਅਜਿਹੇ ਹਲਾਤਾਂ ਤੋਂ ਸਾਫ਼ ਝਲਕਦਾ ਹੈ ਕਿ ਪੰਜਾਬ ਵਿੱਚ ਵਿੱਤੀ ਐਮਰਜੈਂਸੀ ਦੀ ਸਥਿਤੀ ਪੈਦਾ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸਾਢੇ ਸੱਤ ਸਾਲਾਂ ਤੋੱ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋੱ ਕੀਤੇ ਗਏ ਝੂਠੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਜਿਸ ਕਰਕੇ ਪੰਜਾਬ ਦੇ ਲੋਕ ਸਰਕਾਰ ਤੋਂ ਪੂਰੀ ਤਰ੍ਹਾਂ ਨਾਰਾਜ਼ ਹਨ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਪੰਜਾਬੀਆਂ ਦੀ ਅਜਿਹੀ ਇਕਲੌਤੀ ਪਾਰਟੀ ਹੈ, ਜਿਸ ਵਿੱਚ ਫ਼ੈਸਲੇ ਦਿੱਲੀ ਤੋਂ ਨਹੀਂ ਬਲਕਿ ਸਿਰਫ਼ ਪੰਜਾਬ ਤੋੱ ਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਂਵੇ ‘ਕਾਂਗਰਸ’ ਹੋਵੇ ਚਾਹੇ ‘ਆਪ’ ਫ਼ੈਸਲਾ ਦਿੱਲੀ ਦੇ ਹੱਥ ਹੁੰਦਾ ਹੈ। ਇਸ ਮੌਕੇ ਨੌਜਵਾਨ ਆਗੂ ਪਰਮਿੰਦਰ ਸਿੰਘ ਬਿੱਟੂ ਕੰਗ ਦੀ ਅਗਵਾਈ ਵਿੱਚ ਸਰਪੰਚ ਜਸਵਿੰਦਰ ਸਿੰਘ ਰੌਣੀ, ਸਰਪੰਚ ਗੁਰਿੰਦਰ ਸਿੰਘ ਚੱਕਲਾ, ਸਰਪੰਚ ਜਸਪਾਲ ਕੌਰ ਅਮਰਾਲੀ, ਸਰਪੰਚ ਮਨਜੀਤ ਸਿੰਘ ਬੰਗੀਆ, ਆਗੂ ਮਨੀ ਮਹਿਤਾ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਕਾਂਗਰਸ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਹਲਕਾ ਇੰਚਾਰਜ ਕਰਨ ਸਿੰਘ ਡੀਟੀਓ ਨੇ ਕਿਹਾ ਕਿ ਅਕਾਲੀ ਦਲ ਨੂੰ ਸਮੁੱਚੇ ਹਲਕੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸ੍ਰੀ ਚੰਦੂਮਾਜਰਾ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ