Share on Facebook Share on Twitter Share on Google+ Share on Pinterest Share on Linkedin ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਨੂੰ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ 11 ਸਵਾਲ ਨਬਜ਼-ਏ-ਪੰਜਾਬ, ਮੁਹਾਲੀ, 18 ਮਈ: ਕਿਸਾਨਾਂ ਦੀਆਂ ਪੈਂਡਿੰਗ ਮੰਗਾਂ ਨੂੰ ਅੰਨਦਾਤਾ ਦਾ ਸਮੇਂ ਦੀਆਂ ਸਰਕਾਰਾਂ ਪ੍ਰਤੀ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਹੋ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਨੂੰ ਸਵਾਲ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਨੂੰ ਸ਼ਾਂਤਮਈ ਢੰਗ ਨਾਲ ਸਵਾਲ ਪੁੱਛੇ ਜਾਣਗੇ। ਅੱਜ ਇੱਥੇ ਕਿਸਾਨ ਜਥੇਬੰਦੀ ਦੇ ਸੂਬਾ ਸੱਕਤਰ ਪਰਮਦੀਪ ਸਿੰਘ ਬੈਦਵਾਨ ਅਤੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਪ੍ਰਧਾਨਗੀ ਹੇਠ ਭਗਤ ਆਸਾ ਰਾਮ ਬੈਦਵਾਨ ਦੀ ਸਮਾਧ ਸੈਕਟਰ-78 ਵਿਖੇ ਮੀਟਿੰਗ ਹੋਈ। ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਕਿ ਭਾਜਪਾ ਉਮੀਦਵਾਰ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਜਿੱਥੇ ਵੀ ਚੋਣ ਪ੍ਰਚਾਰ ਸਬੰਧੀ ਪ੍ਰੋਗਰਾਮ ਉਲੀਕਿਆ ਜਾਵੇਗਾ, ਉਸ ਤੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਰਸਾਏ 11 ਸਵਾਲ ਪੁੱਛੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਵਾਲ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ ਅਤੇ ਕਿਸਾਨਾਂ ਵੱਲੋਂ ਕੋਈ ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਅਤੇ ਪੈਂਡਿੰਗ ਮਸਲਿਆਂ ਬਾਰੇ ਸਵਾਲ ਪੁੱਛਣਾ ਕਿਸਾਨਾਂ ਦਾ ਸੰਵਿਧਾਨਕ ਹੱਕ ਹੈ। ਮੀਟਿੰਗ ਵਿੱਚ 21 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਗਰਾਓ ਵਿਖੇ ਕੀਤੀ ਜਾਣ ਵਾਲੀ ਮਹਾ ਰੈਲੀ ਵਿੱਚ ਜਾਣ ਲਈ ਕਿਸਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਅਗਵਾਈ ਹੇਠ ਮੁਹਾਲੀ ਜ਼ਿਲ੍ਹੇ ’ਚੋਂ ਸੈਂਕੜੇ ਕਿਸਾਨ ਰੈਲੀ ਵਿੱਚ ਜਾਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਪੂਨੀਆ, ਗੁਰਪ੍ਰੀਤ ਸਿੰਘ ਪਲਹੇੜੀ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਗੁਰਵਿੰਦਰ ਸਿੰਘ ਸਿਆਊ, ਦਰਸ਼ਨ ਸਿੰਘ ਨਾਗਰਾ, ਮਨਜੀਤ ਸਿੰਘ ਸਰਪੰਚ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਕੰਡਾਲਾ, ਅਮਰਜੀਤ ਸਿੰਘ ਖਰੜ, ਜਸਵਿੰਦਰ ਸਿੰਘ ਮਾਜਰੀ, ਕਰਮ ਸਿੰਘ ਡੇਰਾਬੱਸੀ, ਮਲਕੀਤ ਸਿੰਘ ਬਿੱਟੂ, ਬਹਾਦਰ ਸਿੰਘ ਬੜੀ, ਕੁਲਵਿੰਦਰ ਸਿੰਘ, ਸਰਪੰਚ ਧਨਵੰਤ ਸਿੰਘ ਬਨੂੜ, ਨੈਬ ਸਿੰਘ, ਸਰਬਜੀਤ ਸਿੰਘ ਅਮਲਾਲਾ, ਮੇਜਰ ਸਿੰਘ ਅਤੇ ਹੋਰ ਕਿਸਾਨ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ