Share on Facebook Share on Twitter Share on Google+ Share on Pinterest Share on Linkedin ਸੰਤ ਈਸ਼ਰ ਸਿੰਘ ਸਕੂਲ ਵਿੱਚ ‘ਬੈਸਟ ਆਊਟ ਆਫ਼ ਵੇਸਟ’ ਪ੍ਰਤੀਯੋਗਤਾ ਕਰਵਾਈ ਨਬਜ਼-ਏ-ਪੰਜਾਬ, ਮੁਹਾਲੀ, 18 ਮਈ: ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ਅੱਜ ਅੰਤਰ ਹਾਊਸ ਪ੍ਰਤੀਯੋਗਤਾ ਵਿੱਚ ‘ਬੈਸਟ ਆਊਟ ਆਫ਼ ਵੇਸਟ’ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਵਿਅਰਥ ਅਤੇ ਵਿਕਾਰ ਚੀਜ਼ਾਂ ਦਾ ਪ੍ਰਯੋਗ ਕਰਕੇ ਪੋਸ਼ਾਕਾਂ, ਮੋਤੀਆਂ ਦੀ ਮਾਲਾ, ਅਖ਼ਬਾਰਾਂ ਦੀਆਂ ਟੋਪੀਆਂ, ਜੁੱਤੀਆਂ ਬਣਾਈਆਂ। ਸੀਡੀ ਦਾ ਪ੍ਰਯੋਗ ਬਹੁਤ ਹੀ ਕਲਾਤਮਕ ਢੰਗ ਨਾਲ ਕੀਤਾ। ਰੈਂਪ ਵਾਕ ਖਿੱਚ ਦਾ ਕੇਂਦਰ ਰਿਹਾ। ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਮੁਕਾਬਲੇ ਨੂੰ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ ਨੂੰ ਉਜਾਗਰ ਕਰਨ ਦੇ ਨਾਲ-ਨਾਲ ਬੇਕਾਰ ਚੀਜ਼ਾਂ ਨੂੰ ਨਵੇਂ ਢੰਗ ਨਾਲ ਨਿਰਮਾਣ ਕਰਨਾ ਸੀ। ਪੁਰਾਣੀ ਚੀਜ਼ਾਂ ਨੂੰ ਪ੍ਰਯੋਗ ਕਰਨ ਦੀ ਭਾਵਨਾ ਪੈਦਾ ਕਰਨ ਲਈ ਵਿਦਿਆਰਥੀਆਂ ਵਿੱਚ ਇਹ ਪ੍ਰਤੀਯੋਗਤਾ ਕਰਵਾਈ ਗਈ। ਸਕੂਲੀ ਬੱਚਿਆਂ ਨੇ ‘ਰੈਪ ਵਾਕ’ ਵਿੱਚ ਕਾਗਜ਼ ਤੋਂ ਬਣੀਆਂ ਪੋਸ਼ਾਕਾਂ, ਟੋਪੀਆਂ ਪਾ ਕੇ ਰਚਨਾਤਮਿਕ ਕਲਾ ਤੇ ਸਲਿਪ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੀ ਡਾਇਰੈਕਟਰ ਸ਼੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀ ਗਤੀਵਿਧੀਆਂ ਦੀ ਸ਼ਲਾਘਾ ਕਰਦੇ ਹੋਏ ਭਵਿੱਖ ਵਿੱਚ ਹੋਰ ਅਜਿਹੀਆਂ ਪ੍ਰਤੀਯੋਗਤਾਵਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ