Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਾਹਿਬ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 18 ਮਈ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਅਮਰਜੀਤ ਸਿੰਘ ਖ਼ਾਲਸਾ ਦੇ ਇੰਟਰ ਨੈਸ਼ਨਲ ਪੰਥਕ ਢਾਡੀ ਜਥੇ ਨੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਦਾ ਜੀਵਨ ਬ੍ਰਿਤਾਂਤ ਅਤੇ ਦੇਸ਼ ਕੌਮ ਤੇ ਧਰਮ ਬਚਾਉਣ ਖ਼ਾਤਰ ਜਬਰ-ਜੁਲਮ ਖ਼ਿਲਾਫ਼ ਲੜਦਿਆਂ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਇਆ। ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਤਨਾਮ ਸਿੰਘ ਗੁਰਦੁਆਰਾ ਸ੍ਰੀ ਪੰਜ਼ੋਖਰਾ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਭਾਈ ਹਰਜੀਤ ਸਿੰਘ ਅੰਮ੍ਰਿਤਸਰ, ਭਾਈ ਅਮਨਦੀਪ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਭਾਈ ਧਰਮ ਸਿੰਘ ਮਾਹੀ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ, ਭਾਈ ਜਤਿੰਦਰ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ, ਭਾਈ ਸੰਦੀਪ ਸਿੰਘ ਸ੍ਰੀ ਆਨੰਦਪੁਰ ਸਾਹਿਬ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ