ਬਲੌਂਗੀ ਪੁਲੀਸ ਵੱਲੋਂ ਲੁਟੇਰਾ ਗਰੋਹ ਦੇ ਚਾਰ ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

ਨਬਜ਼-ਏ-ਪੰਜਾਬ, ਮੁਹਾਲੀ, 21 ਮਈ:
ਬਲੌਂਗੀ ਪੁਲੀਸ ਵੱਲੋਂ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਤੇਜ਼ਧਾਰ ਮਾਰੂ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਸਾਈਕਲ ਚੈਨ ਦੀ ਗਰਾਰੀ ਤੋਂ ਬਣਾਏ ਗੰਡਾਸੇ ਅਤੇ ਹੋਰ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਹਰਮਨ ਵਾਸੀ ਬਲੌਂਗੀ, ਲਵਪ੍ਰੀਤ ਸਿੰਘ ਵਾਸੀ ਬੜਮਾਜਰਾ, ਵਿਸ਼ਾਲ ਕੁਮਾਰ ਏਕਤਾ ਕਲੋਨੀ ਬਲੌਂਗੀ ਅਤੇ ਫਰਾਖ਼ਤ ਵਾਸੀ ਆਜ਼ਾਦ ਕਲੋਨੀ ਬਲੌਂਗੀ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਵੱਖ-ਵੱਖ ਧਰਾਵਾਂ ਅਧੀਨ ਪਰਚਾ ਦਰਜ ਕੀਤਾ ਗਿਆ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਬਲੌਂਗੀ ਥਾਣਾ ਦੇ ਐਸਐਚਓ ਇੰਸਪੈਕਟਰ ਸੁਮਿਤ ਮੌਰ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਕਤ ਵਿਅਕਤੀਆਂ ਨੇ ਬਲੌਂਗੀ ਵਿੱਚ ਇੱਕ ਵਿਅਕਤੀ ਦਾ ਮੋਬਾਈਲ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੀੜਤ ਵਿਅਕਤੀ ਵੱਲੋਂ ਪੁਲੀਸ ਦੀ ਮੌਜੂਦਗੀ ਵਿੱਚ ਮੁਲਜ਼ਮਾਂ ਦੀ ਸ਼ਨਾਖ਼ਤ ਕੀਤੀ ਗਈ।
ਥਾਣਾ ਮੁਖੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਨੁਸਾਰ ਉਹ ਗਲੀ ਵਿੱਚ ਖੜ ਕੇ ਫੋਨ ’ਤੇ ਆਪਣੀ ਬੇਟੀ ਦੇ ਨਾਲ ਗੱਲ ਕਰ ਰਿਹਾ ਸੀ ਤਾਂ ਪਿੱਛੋਂ ਇੱਕ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਉਸ ਕੋਲੋਂ ਮੋਬਾਈਲ ਖੋਹ ਕੇ ਭੱਜ ਗਏ। ਪੀੜਤ ਅਨੁਸਾਰ ਮੋਟਰ ਸਾਈਕਲ ਚਲਾਉਣ ਵਾਲਾ ਲੜਕਾ ਹਰਮਨ, ਉਨ੍ਹਾਂ ਦੇ ਸਾਹਮਣੇ ਵਾਲੀ ਗਲੀ ਵਿੱਚ ਰਹਿੰਦਾ ਹੈ ਜਦੋਂਕਿ ਲਵਪ੍ਰੀਤ ਬੜਮਾਜਰਾ ਦਾ ਵਸਨੀਕ ਹੈ। ਪੁਲੀਸ ਨੇ ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਜਦੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੇ ਦੋ ਹੋਰ ਸਾਥੀਆਂ ਵਿਸ਼ਾਲ ਕੁਮਾਰ ਅਤੇ ਫਰਾਖਤ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਵਿਅਕਤੀਆਂ ਤੋਂ ਇੱਕ ਮੋਟਰ ਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ, ਜੋ ਇਹ ਵਾਰਦਾਤ ਨੂੰ ਅੰਜਾਮ ਦੇਣ ਲਈ ਹਮੇਸ਼ਾ ਆਪਣੇ ਨਾਲ ਰੱਖਦੇ ਸੀ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…