Share on Facebook Share on Twitter Share on Google+ Share on Pinterest Share on Linkedin ਗੁਜਰਾਤ ਦੇ ਵਿਧਾਇਕ ਕਾਨੂੰ ਭਾਈ ਪਟੇਲ ਵੱਲੋਂ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਨਬਜ਼-ਏ-ਪੰਜਾਬ, ਮੁਹਾਲੀ, 21 ਮਈ: ਭਾਜਪਾ ਦੇ ਸੀਨੀਅਰ ਆਗੂਆਂ ਨੇ ਪਾਰਟੀ ਉਮੀਦਵਾਰ ਸੁਭਾਸ਼ ਸ਼ਰਮਾ ਦੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਇੱਕ ਪਾਸੇ ਜਿੱਥੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੱਲੋਂ ਵੱਖ-ਵੱਖ ਥਾਵਾਂ ’ਤੇ ਚੋਣ ਜਲਸਿਆਂ ਨੂੰ ਸੰਬੋਧਨ ਕਰਕੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਦੇ ਆਧਾਰ ’ਤੇ ਭਾਜਪਾ ਨੂੰ ਵੋਟ ਦੇਣ ਦੀ ਅਪੀਲ ਕੀਤੀ, ਉੱਥੇ ਗੁਜਰਾਤ ਦੇ ਵਿਧਾਇਕ ਕਾਨੂੰ ਭਾਈ ਪਟੇਲ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਸੀਨੀਅਰ ਆਗੂ ਅਰੁਣ ਸ਼ਰਮਾ ਅਤੇ ਹੋਰਨਾਂ ਆਗੂਆਂ ਨਾਲ ਮਿਲ ਕੇ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਸ੍ਰੀ ਪਟੇਲ ਪਿੰਡ ਨਾਨੂੰਮਾਜਰਾ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗੁਣਗਾਨ ਕੀਤਾ। ਇਸੇ ਦੌਰਾਨ ਉਨ੍ਹਾਂ ਨੇ ਫੇਜ਼-7 ਅਤੇ ਫੇਜ਼-3ਬੀ2 ਦੀ ਮਾਰਕੀਟ ਵਿੱਚ ਦੁਕਾਨਾਂ ’ਤੇ ਜਾ ਕੇ ਛੋਟੇ ਕਾਰੋਬਾਰੀਆਂ ਨੂੰ ਭਾਜਪਾ ਦੇ ਹੱਕ ਵਿੱਚ ਵੋਟ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਤੀਜੀ ਵਾਰ ਭਾਜਪਾ ਸਰਕਾਰ ਬਣਾਉਣ ਜਾ ਰਹੀ ਹੈ ਅਤੇ ਇਸ ਵਾਰ ਭਾਜਪਾ ਪਹਿਲਾਂ ਨਾਲੋਂ ਵੱਧ ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਉਹ ਵੱਖ-ਵੱਖ ਥਾਵਾਂ ’ਤੇ ਚੋਣ ਪ੍ਰਚਾਰ ਕਰਨ ਜਾ ਰਹੇ ਹਨ ਅਤੇ ਆਮ ਲੋਕਾਂ ਭਾਜਪਾ ਨੂੰ ਸਮਰਥਨ ਦੇਣ ਲਈ ਖੁੱਲ੍ਹ ਕੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਹੀ ਨਹੀਂ ਬਲਕਿ ਪੂਰੇ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੀ ਸਥਿਤੀ ਕਾਫ਼ੀ ਮਜ਼ਬੂਤ ਹੈ ਅਤੇ ਕਈ ਹਲਕਿਆਂ ਵਿੱਚ ਜਿੱਤ ਦੀਆਂ ਸੰਭਾਵਨਾ ਬਣਦੀਆਂ ਜਾ ਰਹੀਆਂ ਹਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਅਰੁਣ ਸ਼ਰਮਾ ਨੇ ਕਿਹਾ ਕਿ ਭਾਜਪਾ ਉਮੀਦਵਾਰ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਚੋਣ ਪ੍ਰਚਾਰ ਮੁਹਿੰਮ ਨਾਲ ਜੁੜ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ