5555ਵੇਂ ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ ਹੋਣ ਦੀ ਖ਼ੁਸ਼ੀ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ, ਮੁਹਾਲੀ, 22 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 55ਵੀਂ ਲੜੀ ਦੇ 5555ਵੇਂ ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ ਹੋਣ ਦੀ ਖ਼ੁਸ਼ੀ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਬੀਬੀ ਸਤਨਾਮ ਕੌਰ ਦੇ ਪੰਥਕ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੀ ਸ਼ਹੀਦੀ ਦਾ ਪੂਰਾ ਬ੍ਰਿਤਾਂਤ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਗਗਨਦੀਪ ਸਿੰਘ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਧੁਰ ਬਾਣੀ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਮੀਰੀ ਪੀਰੀ ਖ਼ਾਲਸਾ ਜਥਾ ਜਗਾਧਰੀ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਗੁਰਵਿੰਦਰ ਸਿੰਘ, ਬੀਬੀ ਬਖ਼ਸ਼ਿੰਦਰ ਕੌਰ, ਭੁਜੰਗ ਕਵੀਸ਼ਰੀ ਜਥਾ, ਭਾਈ ਕੁਲਤਾਰ ਸਿੰਘ, ਭਾਈ ਹਰਭਜਨ ਸਿੰਘ ਰੰਗੀਲਾ, ਭਾਈ ਸੰਦੀਪ ਸਿੰਘ, ਭਾਈ ਮਹਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਹਰਸਿਮਰਨ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਸੁਰਜੀਤ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਕਈ ਤਰ੍ਹਾਂ ਮਿਠਾਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…