Share on Facebook Share on Twitter Share on Google+ Share on Pinterest Share on Linkedin ਲੋਕ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਨੇ ਸਨਅਤਕਾਰਾਂ ਨਾਲ ਕੀਤੀ ਵਿਸ਼ੇਸ਼ ਮਿਲਣੀ ਅਕਾਲੀ ਦਲ ਦੀ ਸਰਕਾਰ ਨੇ ਮੁਹਾਲੀ ਦੇ ਉਦਯੋਗਾਂ ਨੂੰ ਦਿੱਤੀ ਸੀ ਵੱਡੀ ਰਾਹਤ: ਪਰਵਿੰਦਰ ਸੋਹਾਣਾ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦੀ ਹੈ ਪੰਜਾਬ ਦਾ ਸਰਬਪੱਖੀ ਵਿਕਾਸ ਨਬਜ਼-ਏ-ਪੰਜਾਬ, ਮੁਹਾਲੀ, 24 ਮਈ: ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਮੁਹਾਲੀ ਦੇ ਫੇਜ਼-9 ਸਨਅਤੀ ਖੇਤਰ ਦੇ ਉਦਯਗਪਤੀਆਂ ਨਾਲ ਵਿਸ਼ੇਸ਼ ਮਿਲਣੀ ਕੀਤੀ। ਇਸ ਮੌਕੇ ਚੰਦੂਮਾਜਰਾ ਦੇ ਸਪੁੱਤਰ ਸਿਮਰਨਜੀਤ ਸਿੰਘ ਚੰਦੂਮਾਜਰਾ ਵੀ ਹਾਜ਼ਰ ਸਨ। ਇਹ ਮੀਟਿੰਗ ਸਰਕਲ ਪ੍ਰਧਾਨ ਸਰਬਜੀਤ ਸਿੰਘ ਗੋਲਡੀ ਵੱਲੋਂ ਕਰਵਾਈ ਗਈ। ਇਸ ਮੌਕੇ ਬੋਲਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਮੁਹਾਲੀ ਦੀ ਤਰੱਕੀ ਲਈ ਜਿੰਨੇ ਕੰਮ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਹਨ, ਓਨੇ ਕੋਈ ਕਿਸੇ ਪਾਰਟੀ ਦੀ ਸਰਕਾਰ ਨੇ ਨਹੀਂ ਕੀਤੇ। ਕਾਂਗਰਸ ਸਰਕਾਰਾਂ ਦੇ ਸਮੇਂ ਪੰਜਾਬ ਵਿੱਚ ਬਿਜਲੀ ਦੀ ਭਾਰੀ ਘਾਟ ਸੀ ਅਤੇ 11 ਘੰਟੇ ਬਿਜਲੀ ਕੱਟ ਲੱਗਦੇ ਸਨ, ਜਿਸ ਕਾਰਨ ਸਨਅਤਾਂ ਮੁਹਾਲੀ ਨੂੰ ਛੱਡ ਕੇ ਹੋਰਨਾਂ ਸੂਬਿਆਂ ਵਿੱਚ ਜਾ ਰਹੀਆਂ ਸਨ। ਉਦਯੋਗਿਕ ਖੇਤਰ ਦਾ ਬੁਨਿਆਦੀ ਢਾਂਚਾ ਵੀ ਬੁਰੀ ਤਰ੍ਹਾਂ ਵਿਗੜਿਆ ਹੋਇਆ ਸੀ, ਸੜਕਾਂ ਟੁੱਟੀਆਂ ਹੋਈਆਂ ਸਨ, ਪਾਣੀ ਦੀ ਸਪਲਾਈ ਨਾਮਾਤਰ ਸੀ। ਲੇਕਿਨ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਮੁਹਾਲੀ ਦੇ ਸਨਅਤੀ ਖੇਤਰ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਜਿੱਥੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਧਿਆਨ ਦਿੱਤਾ, ਉੱਥੇ ਬਿਜਲੀ ਉਤਪਾਦਨ ਲਈ ਪੰਜਾਬ ਵਿੱਚ ਕਈ ਕਾਰਖਾਨੇ ਲਾਏ ਅਤੇ 2017 ਵਿੱਚ ਪੰਜਾਬ ਵਿੱਚ ਬਿਜਲੀ ਸਰਪਲੱਸ ਸੂਬਾ ਬਣ ਗਿਆ ਸੀ। ਅਕਾਲੀ ਆਗੂ ਨੇ ਕਿਹਾ ਕਿ ਵਿਕਾਸ ਦੀਆਂ ਗੱਲਾਂ ਕਰਨ ਵਾਲੀ ਕਾਂਗਰਸ ਅਤੇ ਹੁਣ ‘ਆਪ’ ਸਰਕਾਰਾਂ ਨੇ ਮੁਹਾਲੀ ਨੂੰ ਵਿਕਾਸ ਪੱਖੋਂ ਵਿਸਾਰ ਕੇ ਸਿਰਫ਼ ਤੇ ਸਿਰਫ਼ ਆਪਣੇ ਪਰਿਵਾਰਾਂ ਨੂੰ ਤਰਜ਼ੀਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਲਿਆ ਕੇ ਨਵੀਆਂ ਸਨਅਤਾਂ ਲਾਉਣ ਦੀ ਲੋੜ ਹੈ ਜਿੱਥੇ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮਿਲ ਸਕੇ ਪ੍ਰੰਤੂ ਮੌਜੂਦਾ ਸਰਕਾਰ ਫੌਕੀ ਇਸ਼ਤਿਹਾਰਬਾਜ਼ੀ ਉੱਤੇ ਸੂਬੇ ਦੇ ਮਾਲੀਏ ਨੂੰ ਢਾਅ ਲਗਾ ਰਹੀ ਹੈ। ਪੰਜਾਬੀਆਂ ਨੂੰ ਇਸ ਗੱਲ ਦੀ ਸਮਝ ਆ ਗਈ ਹੈ ਕਿ ਪੰਜਾਬ ਦੀ ਤਰੱਕੀ ਸਿਰਫ਼ ਖੇਤਰੀ ਪਾਰਟੀ ਅਕਾਲੀ ਦਲ ਹੀ ਕਰ ਸਕਦਾ ਹੈ। ਇਸ ਮੀਟਿੰਗ ਵਿੱਚ ਇੰਡਸਟਰੀ ਐਸੋਸੀਏਸ਼ਨ ਆਫ਼ ਮੁਹਾਲੀ ਫੇਜ-9 ਦੇ ਪ੍ਰਧਾਨ ਦਵਿੰਦਰ ਸਿੰਘ ਲੌਂਗੀਆਂ, ਇੰਡਸਟਰੀਅਲ ਬਿਜ਼ਨਸ ਓਨਰ ਐਸੋਸੀਏਸ਼ਨ ਸੈਕਟਰ-82 ਦੇ ਪ੍ਰਧਾਨ ਰਵੀਜੀਤ ਸਿੰਘ, ਮੁਹਾਲੀ ਇੰਡਸਟਰੀ ਐਸੋਸੀਏਸ਼ਨ ਫੇਜ-9 ਦੇ ਜਨਰਲ ਸਕੱਤਰ ਦਿਲਪ੍ਰੀਤ ਸਿੰਘ ਬੋਪਾਰਾਏ, ਅਕਾਲੀ ਆਗੂ ਹਰਜੀਤ ਸਿੰਘ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ ਅਤੇ ਹੋਰ ਆਗੂ ਅਤੇ ਸਨਅਤਕਾਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ