Share on Facebook Share on Twitter Share on Google+ Share on Pinterest Share on Linkedin ਮਾਲਵਿੰਦਰ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ‘ਆਪ’ ਵਿਧਾਇਕ ਨੇ ਪੂਰੀ ਤਾਕਤ ਝੋਕੀ ਨਬਜ਼-ਏ-ਪੰਜਾਬ, ਮੁਹਾਲੀ, 27 ਮਈ: ਆਮ ਆਦਮੀ ਪਾਰਟੀ (ਆਪ) ਵਿਧਾਇਕ ਕੁਲਵੰਤ ਸਿੰਘ ਨੇ ਪਾਰਟੀ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਪੂਰੀ ਤਾਕਤ ਝੋਕ ਦਿੱਤੀ ਹੈ। ਵਿਧਾਇਕ ਸਮੇਤ ਉਨ੍ਹਾਂ ਦੇ ਸਮਰਥਕਾਂ ਵੱਲੋਂ ਲਗਾਤਾਰ ਸ਼ਹਿਰੀ ਤੇ ਪੇਂਡੂ ਹਲਕੇ ਵਿੱਚ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸਾਬਕਾ ਕੌਂਸਲਰ ਇੰਦਰਜੀਤ ਕੌਰ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-11 ਵਿੱਚ ਚੋਣ ਮੀਟਿੰਗ ਕੀਤੀ। ਜਿਸ ਨੂੰ ਆਪ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਵੀ ਸੰਬੋਧਨ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਸੱਤਾ ਪਰਿਵਰਤਨ ਲਈ ਪੰਜਾਬ ਦੇ ਲੋਕਾਂ ਨੇ ‘ਆਪ’ ਦੇ ਹੱਕ ਵਿੱਚ ਇਤਿਹਾਸਕ ਫ਼ਤਵਾ ਦਿੰਦੇ ਹੋਏ 92 ਵਿਧਾਇਕ ਚੁਣੇ ਗਏ ਸਨ ਅਤੇ ‘ਆਪ’ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪਿਛਲੇ 2 ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਹੁਣ ਲੋਕਤੰਤਰ ਅਤੇ ਦੇਸ਼ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਵੱਡੀ ਲੜਾਈ ਲੜ ਰਹੀ ਹੈ। ਉਨ੍ਹਾਂ ਮਾਲਵਿੰਦਰ ਕੰਗ ਨੂੰ ਵੋਟ ਦੇਣ ਦੀ ਅਪੀਲ ਵੀ ਕੀਤੀ। ਮੀਟਿੰਗ ਵਿੱਚ ਅੌਰਤਾਂ, ਬਜ਼ੁਰਗਾਂ ਸਮੇਤ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ‘ਆਪ’ ਵਲੰਟੀਅਰ ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਓਪਿੰਦਰਪ੍ਰੀਤ ਕੌਰ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ, ਸੰਨੀ ਬਾਵਾ, ਸੁਖਚੈਨ ਸਿੰਘ, ਜਸਪਾਲ ਸਿੰਘ, ਹਰਪਾਲ ਬਰਾੜ, ਗੁਰਪਾਲ ਗਰੇਵਾਲ, ਅੰਜਲੀ ਸਿੰਘ, ਕੈਪਟਨ ਕਰਨੈਲ ਸਿੰਘ, ਅਮਰਜੀਤ ਸਿੰਘ, ਗੁਰਮੇਲ ਸਿੰਘ ਸਿੱਧੂ, ਰਣਜੀਤ ਸਿੰਘ ਢਿੱਲੋਂ, ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਸਵਰਨ ਲਤਾ, ਹਰਵਿੰਦਰ ਕੌਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ