ਪਾਣੀਆਂ ’ਤੇ ਡਾਕਾ: ਐਸਵਾਈਐਲ ਦੇ ਨਿਰਮਾਣ ਦੀ ਮਨਜ਼ੂਰੀ ਦੇ ਸਕਦੀ ਹੈ ‘ਆਪ’ ਸਰਕਾਰ: ਚੰਦੂਮਾਜਰਾ

ਨਬਜ਼-ਏ-ਪੰਜਾਬ, ਮੁਹਾਲੀ, 27 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁਹਾਲੀ ਨੇੜਲੇ ਕਸਬਾ ਬਲੌਂਗੀ, ਬੜਮਾਜਰਾ, ਜੁਝਾਰ ਨਗਰ, ਦਾਊਂ, ਕੁੰਭੜਾ, ਗੀਗੇਮਾਜਰਾ, ਮਾਣਕਮਾਜਰਾ ਅਤੇ ਜਗਤਪੁਰਾ ਪਿੰਡਾਂ ਵਿੱਚ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ‘ਆਪ’ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਜੇਕਰ ਆਪ ਸੱਤਾ ਵਿੱਚ ਰਹੀਂ ਤਾਂ ਜਲਦੀ ਹੀ ਐਸਵਾਈਐਲ ਦੇ ਨਿਰਮਾਣ ਲਈ ਮਨਜ਼ੂਰੀ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਦਰਕਿਨਾਰ ਕਰਕੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਨਾਲ ਕਈ ਦੌਰ ਦੀਆਂ ਮੀਟਿੰਗਾਂ ਦੌਰਾਨ ਭਗਵੰਤ ਮਾਨ ਦੀ ਚੁੱਪੀ ਸਭ ਦੇ ਸਾਹਮਣੇ ਹੈ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਆਪ ਸਰਕਾਰ ਨੇ ਜਾਣਬੁੱਝ ਮਾਮਲੇ ਦੀ ਸੁਣਵਾਈ ਦੌਰਾਨ ਨਹਿਰ ਦੀ ਉਸਾਰੀ ਲਈ ਆਪਣੀ ਇੱਛਾ ਜਾਹਰ ਕਰਕੇ ਸੁਪਰੀਮ ਕੋਰਟ ਵਿੱਚ ਸਿਰ ਝੁਕਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਆਸੀ ਗੁਰੂ ਅਰਵਿੰਦ ਕੇਜਰੀਵਾਲ ਦੀ ਖ਼ੁਸ਼ੀ ਅਜਿਹਾ ਸਟੈਂਡ ਲਿਆ ਹੈ, ਤਾਂ ਜੋ ਹਰਿਆਣਾ, ਦਿੱਲੀ ਅਤੇ ਰਾਜਸਥਾਨ ਸਮੇਤ ਹੋਰਨਾਂ ਰਾਜਾਂ ਵਿੱਚ ਆਪਣੀ ਪਾਰਟੀ ਦਾ ਆਧਾਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਆਖਿਆ ਕਿ ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਜੇਕਰ ਐੱਸਵਾਈਐੱਲ ਨਹਿਰ ਬਾਰੇ ਫ਼ੈਸਲਾ ਕਰਨ ਦਾ ਅਧਿਕਾਰ ਗਲਤ ਹੱਥਾਂ ਵਿੱਚ ਜਾਂਦਾ ਹੈ ਤਾਂ ਸੂਬੇ ’ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੁੱਟਣ ਵਿੱਚ ਕਾਂਗਰਸ ਨੇ ਨਾਦਰਸ਼ਾਹੀ ਰੋਲ ਨਿਭਾਇਆ ਹੈ। ਪੰਜਾਬ ਨੂੰ ਛੱਡ ਕੇ ਹੁਣ ਇਹ ਦੋਵੇਂ ਪਾਰਟੀਆਂ ਇੰਡੀਆ ਗੱਠਜੋੜ ਤਹਿਤ ਮਿਲ ਕੇ ਚੋਣਾਂ ਲੜ ਰਹੇ ਹਨ। ਲੋਕਾਂ ਨੂੰ ਇਨ੍ਹਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।
ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਐੱਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਕੈਪਟਨ ਟੀਪੀਐਸ ਸਿੱਧੂ, ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਲਖਨੌਰ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਐਸਸੀ ਵਿੰਗ ਦੇ ਜਨਰਲ ਸਕੱਤਰ ਸ਼ਮੇਸ਼ਰ ਪੁਰਖਾਲਵੀ, ਯੂਥ ਆਗੂ ਸਤਿੰਦਰ ਸਿੰਘ ਗਿੱਲ, ਸੁਖਵਿੰਦਰ ਸਿੰਘ ਛਿੰਦੀ, ਅਜੈਪਾਲ ਸਿੰਘ ਮਿੱਡੂਖੇੜਾ, ਕੌਂਸਲਰ ਸਿਮਰਨ ਢਿੱਲੋਂ, ਗੁਰਪ੍ਰਤਾਪ ਸਿੰਘ ਬੜੀ, ਕਰਮਜੀਤ ਸਿੰਘ ਕੰਮਾਂਬੜੀ, ਐਡਵੋਕੇਟ ਗਗਨਦੀਪ ਸਿੰਘ, ਗੁਰਿੰਦਰ ਸਿੰਘ ਚਰਨਜੀਤ ਸਿੰਘ, ਗੁਰਿੰਦਰ ਸਿੰਘ, ਚਰਨਜੀਤ ਸਿੰਘ, ਅਮਨ ਪੂਨੀਆ, ਮੱਖਣ ਸਿੰਘ ਫੌਜੀ, ਹੈਪੀ ਸਨੇਟਾ, ਬਿਕਰਮ ਸਿੰਘ, ਸਨਵਰ ਗਿੱਲ, ਜੱਸੀ ਬਨੂੜ, ਸਰਪੰਚ ਨਿਰਮਲ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ ਗੋਸਲ, ਤਰਸੇਮ ਸਿੰਘ, ਮੇਜਰ ਸਿੰਘ, ਬਲਵੰਤ ਸਿੰਘ, ਨੰਬਰਦਾਰ ਕਰਮਜੀਤ ਸਿੰਘ, ਸੁਰਿੰਦਰ ਸਿੰਘ ਪੰਚ, ਸਲੱਖਣ ਸਿੰਘ, ਜਰਨੈਲ ਸਿੰਘ, ਸੁਰਿੰਦਰ ਸਿੰਘ ਗਰੇਵਾਲ, ਕੇਸਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…