Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਨੇ ਵਾਹਨ ਚੋਰ ਨੂੰ ਕੀਤਾ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 27 ਮਈ: ਮੁਹਾਲੀ ਪੁਲੀਸ ਨੇ ਇੱਕ ਮੋਟਰ ਸਾਈਕਲ, ਐਕਟਿਵਾ ਚੋਰ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਐੱਸਐੱਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਚਲਾਈ ਜਾ ਰਹੀ ਮੁਹਿੰਮ ਤਹਿਤ ਸੈਂਟਰਲ ਥਾਣਾ ਫੇਜ਼-8 ਮੁਹਾਲੀ ਦੇ ਐਸਐਚਓ ਇੰਸਪੈਕਟਰ ਰੁਪਿੰਦਰ ਸਿੰਘ ਦੀ ਅਗਵਾਈ ਹੇਠ ਕਾਬੂ ਕੀਤਾ ਗਿਆ ਹੈ। ਡੀਐਸਪੀ ਬੱਲ ਨੇ ਦੱਸਿਆ ਕਿ ਰਵੀ ਕੋਸ਼ਲ ਵਾਸੀ ਸੋਲਨ ਵੱਲੋਂ ਉਸਦਾ ਮੋਟਰਸਾਈਕਲ ਚੋਰੀ ਹੋਣ ਸਬੰਧੀ ਥਾਣਾ ਫੇਜ਼-8 ਮੁਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਤਫ਼ਤੀਸ਼ ਦੌਰਾਨ ਪੁਲੀਸ ਵੱਲੋਂ ਸਿਮਰਨਜੀਤ ਸਿੰਘ ਵਾਸੀ ਚੰਡੀਗੜ੍ਹ ਨੂੰ ਰਵੀ ਕੋਸ਼ਲ ਦੇ ਚੋਰੀ ਕੀਤੇ ਮੋਟਰ ਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸਿਮਰਨਜੀਤ ਕੋਲੋਂ 5 ਹੋਰ ਚੋਰੀ ਕੀਤੇ ਮੋਟਰ ਸਾਈਕਲ, ਐਕਟਿਵਾ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦਾ 2 ਦਿਨ ਦਾ ਪੁਲੀਸ ਰਿਮਾਂਡ ਵੀ ਹਾਸਲ ਕੀਤਾ ਗਿਆ ਹੈ ਅਤੇ ਉਸ ਦੀ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਸੁਰਾਗ ਹੱਥ ਲੱਗਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ