ਵਲੰਟੀਅਰਾਂ ਨੇ ਖ਼ੁਦ ਸੰਭਾਲੀ ਪਾਰਟੀ ਉਮੀਦਵਾਰ ਮਾਲਵਿੰਦਰ ਕੰਗ ਦੀ ਚੋਣ ਮੁਹਿੰਮ: ਕੁਲਵੰਤ ਸਿੰਘ

ਕਿਹਾ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਉਲਝੇ ਹੋਏ ਕਾਰਜਾਂ ਨੂੰ ਕੀਤਾ ਹੱਲ

ਨਬਜ਼-ਏ-ਪੰਜਾਬ, ਮੁਹਾਲੀ, 28 ਮਈ:
ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਸੈਕਟਰ-67 ਵਿੱਚ ਭਰਵੀਂ ਚੋਣ ਮੀਟਿੰਗ ਕੀਤੀ ਗਈ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੇ ਉਤਸ਼ਾਹ ਭਰੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਆਉਣ ਵਾਲੀਆਂ ਹੋਰ ਸਕੀਮਾਂ ਦੀ ਸੱਚਾਈ ਤੋਂ ਲੋਕੀ ਭਲੀਭਾਂਤੀ ਵਾਕਿਫ਼ ਹਨ।
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਦੇ ਉਹ ਕੰਮ ਸਵਾਰੇ ਹਨ ਜੋ ਪਿਛਲੀਆਂ ਸਰਕਾਰਾਂ ਨੇ ਹੱਲ ਕਰਨ ਦੀ ਬਜਾਏ ਹੋਰ ਜ਼ਿਆਦਾ ਉਲਝਾਏ ਹੋਏ ਸਨ। ਪੰਜਾਬ ਸਰਕਾਰ ਨੇ ਬਹੁਤ ਥੋੜੇ ਸਮੇਂ ਵਿੱਚ ਉਹ ਕੰਮ ਕਰ ਦਿਖਾਏ ਹਨ,ਜਿਹੜੇ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਸੋਚੇ ਵੀ ਨਹੀਂ ਸਨ। ਮਾਲਵਿੰਦਰ ਕੰਗ ਦੇ ਹੱਕ ਵਿੱਚ ਕੀਤੀ ਮੀਟਿੰਗ ਦੌਰਾਨ ਬਜ਼ੁਰਗਾਂ, ਅੌਰਤਾਂ, ਨੌਜਵਾਨਾਂ ਦੇ ਭਾਰੀ ਉਤਸ਼ਾਹ ਨੂੰ ਦੇਖਦਿਆਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੜੇ-ਲਿਖੇ, ਸੂਝਵਾਨ ਅਤੇ ਯੋਗ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਇਲਾਕੇ ਦੇ ਲੋਕਾਂ ਦੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ ਅਤੇ ਸੰਸਦ ਵਿੱਚ ਇਲਾਕੇ ਦੇ ਲੋਕਾਂ ਦੀ ਤਰਜਮਾਨੀ ਕਰਕੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਵਾਉਣਗੇ। ਮੀਟਿੰਗ ਵਿੱਚ ਉਨ੍ਹਾਂ ਨੂੰ ਇਲਾਕੇ ਦੇ ਲੋਕਾਂ ਦਾ ਭਾਰੀ ਉਤਸ਼ਾਹ ਤੋਂ ਸਾਫ਼ ਤੌਰ ’ਤੇ ਨਜ਼ਰ ਆ ਰਿਹਾ ਸੀ ਕਿ ਲੋਕ ਆਪ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ।
ਇਸ ਮੌਕੇ ਅਵਤਾਰ ਸਿੰਘ ਮੌਲੀ, ਹਰਮੇਸ਼ ਸਿੰਘ ਕੁੰਭੜਾ, ਤਰਲੋਚਨ ਸਿੰਘ, ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ ਗੋਲਡੀ, ਆਰਐਸ ਢਿੱਲੋਂ, ਸੁਮਿਤ ਸੋਢੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…