ਮੁਹਾਲੀ: ਨਿਰਪੱਖ ਚੋਣਾਂ ਲਈ 4 ਹਜ਼ਾਰ ਤੋਂ ਵੱਧ ਸੁਰੱਖਿਆ ਕਰਮਚਾਰੀ ਰੱਖਣ ’ਤੇ ਤਿੱਖੀ ਨਜ਼ਰ

ਚੋਣਾਂ ਦੀ ਨਿਗਰਾਨੀ ਲਈ ਆਖ਼ਰੀ 72 ਘੰਟਿਆਂ ਦੇ ਐਸਓਪੀਜ਼ ਬੁੱਧਵਾਰ ਸ਼ਾਮ ਤੋਂ ਲਾਗੂ ਹੋਣਗੇ

ਸਿਆਸੀ ਪਾਰਟੀਆਂ ਨੂੰ ਕੋਈ ਲੰਗਰ, ਭੰਡਾਰਾ ਨਹੀਂ ਲਗਾਉਣ ਦਿੱਤਾ ਜਾਵੇਗਾ

ਨਬਜ਼-ਏ-ਪੰਜਾਬ, ਮੁਹਾਲੀ, 28 ਮਈ:
ਲੋਕ ਸਭਾ ਚੋਣਾਂ-2024 ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਭਲਕੇ (ਬੁੱਧਵਾਰ) ਸ਼ਾਮ ਤੋਂ 72 ਘੰਟੇ ਦੀ ਸਟੈਂਡਰਡ ਓਪਰੇਟਿੰਗ (ਐਸਓਪੀ) ਪ੍ਰਕਿਰਿਆ ਲਾਗੂ ਜਾਵੇਗੀ ਅਤੇ ਮੁਹਾਲੀ ਜ਼ਿਲ੍ਹੇ ਵਿੱਚ ਨਿਰਪੱਖ ਚੋਣਾਂ ਕਰਵਾਉਣ ਲਈ 4 ਹਜ਼ਾਰ ਤੋਂ ਵੱਧ ਸੁਰੱਖਿਆ ਕਰਮਚਾਰੀ ਪੋਲਿੰਗ ਬੂਥਾਂ ਸਮੇਤ ਹੋਰ ਲੋੜੀਂਦੀਆਂ ਥਾਵਾਂ ’ਤੇ ਤਾਇਨਾਤ ਰਹਿਣਗੇ। ਇਹ ਜਾਣਕਾਰੀ ਅੱਜ ਇੱਥੇ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐੱਸਐੱਸਪੀ ਸੰਦੀਪ ਗਰਗ ਨੇ ਮੀਡੀਆ ਨਾਲ ਸਾਂਝੀ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ 48 ਘੰਟੇ ਚੌਕਸ ਰਹਿਣ ਲਈ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਮਤਦਾਨ ਪ੍ਰਕਿਰਿਆ ਨੂੰ ਕਿਸੇ ਤਰ੍ਹਾਂ ਦੇ ਲੋਭ-ਲਾਲਚ ਤੋਂ ਮੁਕਤ ਰੱਖਣ ਲਈ ਨਗਦੀ, ਨਸ਼ਿਆਂ, ਸ਼ਰਾਬ ਅਤੇ ਕੀਮਤੀ ਸਮਾਨ ਦੀ ਢੋਆ-ਢੁਆਈ ’ਤੇ ਸਖ਼ਤ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ 50 ਹਜ਼ਾਰ ਤੋਂ ਵੱਧ ਦੀ ਰਕਮ ਆਪਣੇ ਨਾਲ ਲੈ ਕੇ ਜਾਣੀ ਹੈ ਤਾਂ ਸਾਰੇ ਜਾਇਜ਼ ਦਸਤਾਵੇਜ਼ ਕੋਲ ਰੱਖਣ। ਉਨ੍ਹਾਂ ਦੱਸਿਆ ਕਿ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਰੋਕਣ ਲਈ ਟਰੱਕਾਂ ਅਤੇ ਵਪਾਰਕ ਵਾਹਨਾਂ ਦੀ ਅੰਤਰਰਾਜੀ ਆਵਾਜਾਈ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇਗੀ। ਯੂਟੀ ਸਮੇਤ ਹੋਰ ਗੁਆਂਢੀ ਸੂਬਿਆਂ ਨਾਲ ਲਗਦੀਆਂ ਸਾਂਝੀਆਂ ਹੱਦਾਂ ’ਤੇ ਨਾਕਾਬੰਦੀ ਕੀਤੀ ਜਾਵੇਗੀ। ਇਸ ਦੌਰਾਨ ਕਿਸੇ ਸਿਆਸੀ ਪਾਰਟੀ ਨੂੰ ਲੰਗਰ ਅਤੇ ਭੰਡਾਰੇ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇੰਜ ਹੀ ਪੈਸੇ ਦੇ ਪ੍ਰਵਾਹ ਨੂੰ ਰੋਕਣ ਲਈ ਗੈਰ-ਸਰਕਾਰੀ ਸੰਗਠਨਾਂ ਅਤੇ ਸਵੈ ਸਹਾਇਤਾ ਸਮੂਹਾਂ ਨੂੰ ਗਰਾਂਟਾਂ ਦੀ ਵੰਡ ਦੀ ਆਗਿਆ ਵੀ ਨਹੀਂ ਹੋਵੇਗੀ।
ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਆਮ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ 4000 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਸ ਤੋਂ ਇਲਾਵਾ 70 ਪੈਟਰੋਲਿੰਗ ਟੀਮਾਂ 24 ਘੰਟੇ ਫੀਲਡ ਵਿੱਚ ਸਰਗਰਮ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਹੁਣ ਤੱਕ 12 ਕਰੋੜ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ, ਜਿਸ ’ਚੋਂ 6.5 ਕਰੋੜ ਦੀ ਨਗਦੀ ਅਤੇ 56 ਹਥਿਆਰ ਬਰਾਮਦ ਕੀਤੇ ਗਏ ਹਨ। ਚੋਣ ਪ੍ਰਕਿਰਿਆ ਨੂੰ ਸਾਫ਼-ਸੁਥਰਾ ਅਤੇ ਨਿਰਪੱਖ ਰੱਖਣ ਲਈ ਬੇਈਮਾਨ ਤੱਤਾਂ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਬਣਾਈ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…