ਮੁੱਖ ਮੰਤਰੀ ਨੇ ਪੰਜਾਬ ਦੀ ਥਾਂ ਦਿੱਲੀ ਵੱਲ ਖੋਲ੍ਹਿਆ ਸਰਕਾਰੀ ਖਜ਼ਾਨੇ ਦਾ ਮੂੰਹ: ਚੰਦੂਮਾਜਰਾ

ਕਾਂਗਰਸੀਆਂ ਨੇ ਆਪਣੇ ਕਾਲੇ ਕਾਰਨਾਮਿਆਂ ਨੂੰ ਲੁਕਾਉਣ ਲਈ ‘ਆਪ’ ਨਾਲ ਸਾਂਝ ਪਾਈ: ਚੰਦੂਮਾਜਰਾ

ਨਬਜ਼-ਏ-ਪੰਜਾਬ, ਮੁਹਾਲੀ, 29 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਹਮੇਸ਼ਾ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਖ਼ੁਸ਼ ਕਰਨ ਵਿੱਚ ਲੱਗੇ ਰਹਿੰਦੇ ਹਨ। ਇਹੀ ਕਾਰਨ ਹੈ ਕਿ ਮੁੱਖ ਮੰਤਰੀ ਨੇ ਪੰਜਾਬ ਨੂੰ ਵਿਸਾਰ ਕੇ ਸਰਕਾਰੀ ਖਜਾਨੇ ਦਾ ਮੂੰਹ ਦਿੱਲੀ ਵੱਲ ਖੋਲ੍ਹ ਦਿੱਤਾ ਹੈ। ਉਹ ਸੈਕਟਰ-64 ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੇ ‘ਆਪ’ ਆਗੂ ਪੰਜਾਬ ਦੇ ਪੈਸੇ ਨੂੰ ਹੋਰਨਾਂ ਸੂਬਿਆਂ ਵਿੱਚ ਪਾਰਟੀ ਦਾ ਨਾਮ ਚਮਕਾਉਣ ਲਈ ਖ਼ਰਚ ਕਰ ਰਹੇ ਹਨ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਆਗੂਆਂ ਨੇ ਆਪਣੇ ਪੰਜ ਸਾਲ ਦੇ ਕਾਲੇ ਕਾਰਨਾਮਿਆਂ ਨੂੰ ਲੁਕਾਉਣ ਲਈ ‘ਆਪ’ ਨਾਲ ਸਾਂਝ ਪਾ ਕੇ ਚੋਣਾਂ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਵਿੱਚ ‘ਆਪ’ ਅਤੇ ਕਾਂਗਰਸ ਆਗੂ ਇੱਕ ਦੂਜੇ ਪ੍ਰਤੀ ਬਿਆਨਬਾਜ਼ੀ ਕਰਦੇ ਹਨ ਪਰ ਚੰਡੀਗੜ੍ਹ ਵਿੱਚ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਇਕੱਠੇ ਚੋਣ ਪ੍ਰਚਾਰ ਕਰ ਰਹੇ ਹਨ। ਦੋਵੇਂ ਪਾਰਟੀਆਂ ਦਾ ਅਜਿਹਾ ਵਤੀਰਾ ਲੋਕਤੰਤਰ ਲਈ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਇੱਕ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਅਤੇ ‘ਆਪ’ ਦੇ ਗੁਮਰਾਹਕੁਨ ਪ੍ਰਚਾਰ ਅਤੇ ਝੂਠੇ ਲਾਰਿਆਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੋਟਰਾਂ ਦਾ ਭਾਰੀ ਉਤਸ਼ਾਹ ਤੇ ਜੋਸ਼ ਅਕਾਲੀ ਦਲ ਦੀ ਮਜ਼ਬੂਤੀ ਨੂੰ ਬਿਆਨ ਕਰਦਾ ਹੈ।
ਇਸ ਮੌਕੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਕੌਂਸਲਰ ਨਿਰਮਲ ਕੌਰ ਢਿੱਲੋਂ, ਯੂਥ ਆਗੂ ਸਿਮਰਨ ਢਿੱਲੋਂ, ਗੁਰਪ੍ਰਤਾਪ ਸਿੰਘ ਬੜੀ, ਕਮਲਜੀਤ ਸਿੰਘ ਕੰਮਾਂ ਬੜੀ, ਖੁਸ਼ਵਿੰਦਰ ਕੌਰ ਸੋਹਾਣਾ, ਜਗਦੀਸ ਸਿੰਘ ਸਰਾਓ, ਮੰਨਾ ਸੰਧੂ, ਸਾਬਕਾ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…