Share on Facebook Share on Twitter Share on Google+ Share on Pinterest Share on Linkedin ‘ਆਪ’ ਵਿਧਾਇਕ ਵੱਲੋਂ ਮਾਲਵਿੰਦਰ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ, ਵਿਕਾਸ ਦੇ ਨਾਂ ’ਤੇ ਮੰਗੀਆਂ ਵੋਟਾਂ ਨਬਜ਼-ਏ-ਪੰਜਾਬ, ਮੁਹਾਲੀ, 30 ਮਈ: ਆਮ ਆਦਮੀ ਪਾਰਟੀ (ਆਪ) ਵਿਧਾਇਕ ਕੁਲਵੰਤ ਸਿੰਘ ਨੇ ਅਖੀਰਲੇ ਦਿਨ ਪਾਰਟੀ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਧੂੰਆਂਧਾਰ ਚੋਣ ਪ੍ਰਚਾਰ ਕੀਤਾ। ਵਿਧਾਇਕ ਸਮੇਤ ਉਨ੍ਹਾਂ ਦੇ ਸਮਰਥਕਾਂ ਨੇ ਟੀਮਾਂ ਬਣਾ ਕੇ ਸ਼ਹਿਰੀ ਤੇ ਪੇਂਡੂ ਹਲਕੇ ਵਿੱਚ ਚੋਣ ਮੀਟਿੰਗਾਂ ਕੀਤੀਆਂ ਅਤੇ ਬਾਜ਼ਾਰਾਂ ਵਿੱਚ ਦੁਕਾਨਾਂ ’ਤੇ ਜਾ ਕੇ ਅਤੇ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਸੰਪਰਕ ਬਣਾਇਆ। ਵਿਧਾਇਕ ਕੁਲਵੰਤ ਸਿੰਘ ਨੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਸੱਤਾ ਪਰਿਵਰਤਨ ਲਈ ਪੰਜਾਬ ਦੇ ਲੋਕਾਂ ਨੇ ‘ਆਪ’ ਦੇ ਹੱਕ ਵਿੱਚ ਇਤਿਹਾਸਕ ਫ਼ਤਵਾ ਦਿੰਦੇ ਹੋਏ 92 ਵਿਧਾਇਕ ਚੁਣੇ ਗਏ ਸਨ ਅਤੇ ‘ਆਪ’ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪਿਛਲੇ 2 ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਹੁਣ ਲੋਕਤੰਤਰ ਅਤੇ ਦੇਸ਼ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਵੱਡੀ ਲੜਾਈ ਲੜ ਰਹੀ ਹੈ ਅਤੇ ਇਹ ਜੰਗ ਆਮ ਨਾਗਰਿਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਜਿੱਤੀ ਜਾ ਸਕਦੀ ਹੈ। ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ‘ਆਪ’ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਇੰਦਰਜੀਤ ਕੌਰ, ਓਪਿੰਦਰਪ੍ਰੀਤ ਕੌਰ, ਹਰਪਾਲ ਸਿੰਘ ਚੰਨਾ, ਮੁਲਾਜ਼ਮ ਆਗੂ ਚਰਨਜੀਤ ਕੌਰ, ਜਸਪਾਲ ਸਿੰਘ ਬਿੱਲਾ, ਤਰਲੋਚਨ ਸਿੰਘ ਮਟੌਰ, ਗੁਰਮੇਲ ਸਿੰਘ ਸਿੱਧੂ, ਰਾਜੀਵ ਵਸ਼ਿਸ਼ਟ, ਗੁਰਪਾਲ ਗਰੇਵਾਲ, ਅੰਜਲੀ ਸਿੰਘ, ਕੈਪਟਨ ਕਰਨੈਲ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਢਿੱਲੋਂ, ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਸਵਰਨ ਲਤਾ, ਹਰਵਿੰਦਰ ਕੌਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ