ਮਿਸ਼ਨ-2024: ਮੁਹਾਲੀ ਪੁਲੀਸ ਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਹਿਰ ਦੀਆਂ ਸੜਕਾਂ ’ਤੇ ਫਲੈਗ ਮਾਰਚ

ਡੀਸੀ, ਡੀਆਈਜੀ ਤੇ ਐੱਸਐੱਸਪੀ ਨੇ ਕੀਤੀ ਫਲੈਗ ਮਾਰਚ ਦੀ ਅਗਵਾਈ

ਨਬਜ਼-ਏ-ਪੰਜਾਬ, ਮੁਹਾਲੀ, 31 ਮਈ:
ਮੁਹਾਲੀ ਪੁਲੀਸ ਅਤੇ ਅਰਧ-ਸੈਨਿਕ ਬਲਾਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਸ਼ੁੱਕਰਵਾਰ ਦੇਰ ਸ਼ਾਮ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ’ਤੇ ਫਲੈਗ ਮਾਰਚ ਕੀਤਾ। ਜਿਸ ਦੀ ਅਗਵਾਈ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ, ਰੂਪਨਗਰ ਰੇਂਜ ਦੀ ਡੀਆਈਜੀ ਨੀਲਾਂਬਰੀ ਜਗਦਲੇ ਅਤੇ ਐੱਸਐੱਸਪੀ ਸੰਦੀਪ ਗਰਗ ਨੇ ਕੀਤੀ। ਇੱਥੋਂ ਦੇ ਫੇਜ਼-7 ਦੀ ਮਾਰਕੀਟ ਤੋਂ ਸ਼ੁਰੂ ਹੋਇਆ ਫਲੈਗ ਮਾਰਚ ਰਾਹੀਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਨੂੰ ਕਵਰ ਕੀਤਾ।
ਇਸ ਦੌਰਾਨ ਡੀਸੀ ਸ੍ਰੀਮਤੀ ਆਸ਼ਿਕਾ ਜੈਨ ਅਤੇ ਡੀਆਈਜੀ ਨੀਲਾਂਬਰੀ ਜਗਦਲੇ ਨੇ ਆਮ ਲੋਕਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਬਿਨਾਂ ਕਿਸੇ ਡਰ ਭੈਅ ਤੋਂ ਮਤਦਾਨ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਰੱਖਣ ਲਈ ਮਾੜੇ ਅਨਸਰਾਂ ਨੂੰ ਨੱਥ ਪਾਉਣ ਅਤੇ ਵੋਟਰਾਂ ਦੀ ਸੁਰੱਖਿਆ ਲਈ 24 ਘੰਟੇ ਚੌਕਸੀ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਵਚਨਬੱਧ ਹੈ। ਸਮਾਜ ਵਿਰੋਧੀ ਅਨਸਰਾਂ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਡੀਆਈਜੀ ਨੇ ਦੱਸਿਆ ਕਿ ਗੁਆਂਢੀ ਸੂਬਿਆਂ ਨਾਲ ਲਗਦੀਆਂ ਮੁਹਾਲੀ ਜ਼ਿਲ੍ਹੇ ਦੀਆਂ ਹੱਦਾਂ ਅਤੇ ਸਮੂਹ ਐਂਟਰੀ ਪੁਆਇੰਟਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਇਲਾਕੇ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੈਰਾ-ਮਿਲਟਰੀ ਫੋਰਸ ਅਤੇ ਪੰਜਾਬ ਪੁਲੀਸ ਦੇ ਜਵਾਨ 24 ਘੰਟੇ ਗਸ਼ਤ ਕਰਨਗੇ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਲਗਾਤਾਰ ਫਲੈਗ ਮਾਰਚ ਅਤੇ ਪੈਦਲ ਮਾਰਚ ਕੀਤੇ ਜਾਣਗੇ। ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਵਿੱਚ 170 ਗਸ਼ਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ 60 ਅੰਤਰ-ਜ਼ਿਲ੍ਹਾ ਅਤੇ ਅੰਤਰਰਾਜੀ ਨਾਕੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…