Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰੀ: ਮੁਹਾਲੀ ਪੁਲੀਸ ਵੱਲੋਂ ਦੋ ਕਿੱਲੋ ਅਫ਼ੀਮ ਸਣੇ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 4 ਜੂਨ: ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਇੱਕ ਵਿਅਕਤੀ ਨੂੰ ਦੋ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸੁਨੀਲ ਮੌਰਿਆ ਵਾਸੀ ਪਿੰਡ ਦੇਵਚਰਾ, ਜ਼ਿਲ੍ਹਾ ਬਰੇਲੀ (ਯੂਪੀ) ਵਜੋਂ ਹੋਈ ਹੈ। ਉਸ ਦੇ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਐਸਪੀ (ਡੀ) ਸ੍ਰੀਮਤੀ ਡਾ. ਜਯੋਤੀ ਯਾਦਵ ਅਤੇ ਡੀਐਸਪੀ (ਡੀ) ਹਰਸਿਮਰਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਅਤੇ ਸਬ ਇੰਸਪੈਕਟਰ ਹਰਭੇਜ ਸਿੰਘ ਦੀ ਟੀਮ ਵੱਲੋਂ ਵੇਰਕਾ ਮਿਲਕ ਪਲਾਂਟ ਚੌਂਕ ਫੇਜ਼-6 ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਸਵੇਰੇ ਕਰੀਬ 10 ਵਜੇ ਮੁਹਾਲੀ ’ਚੋਂ ਵੇਰਕਾ ਮਿਲਕ ਪਲਾਂਟ ਵੱਲ ਆ ਰਹੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲ ਮੌਜੂਦ ਲਾਲ ਰੰਗ ਦੇ ਪਿੱਠੂ ਬੈਗ ’ਚੋਂ ਦੋ ਕਿੱਲੋ ਅਫ਼ੀਮ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੌਵੀਂ ਪਾਸ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਪਰਚਾ ਦਰਜ ਨਹੀਂ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਸੁਨੀਲ ਮੌਰਿਆ ਨੇ ਦੱਸਿਆ ਕਿ ਉਹ ਯੂਪੀ ਤੋਂ ਅਫ਼ੀਮ ਲੈ ਕੇ ਆਇਆ ਸੀ ਅਤੇ ਉਸ ਨੇ ਪੰਜਾਬ ਵਿੱਚ ਸਪਲਾਈ ਕੀਤੀ ਜਾਣੀ। ਇਸ ਤੋਂ ਪਹਿਲਾਂ ਵੀ ਉਹ ਪੰਜਾਬ ਵਿੱਚ ਅਫ਼ੀਮ ਸਪਲਾਈ ਕਰ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਮੁਲਜ਼ਮ ਕੋਲੋਂ ਇਹ ਪਤਾ ਲਗਾਉਣਾ ਹੈ ਕਿ ਪੰਜਾਬ ਵਿੱਚ ਉਸ ਨੇ ਕਿੱਥੇ-ਕਿੱਥੇ ਅਫ਼ੀਮ ਦੀ ਸਪਲਾਈ ਕਰਨੀ ਸੀ ਅਤੇ ਇਸ ਤੋਂ ਪਹਿਲਾਂ ਕਿੱਥੇ-ਕਿੱਥੇ ਸਪਲਾਈ ਕਰ ਚੁੱਕਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ