Share on Facebook Share on Twitter Share on Google+ Share on Pinterest Share on Linkedin ਹਾਰ ਦੇ ਕਾਰਨਾਂ ਦਾ ਪਤਾ ਲਾਉਣ ਲਈ ‘ਆਪ’ ਨੂੰ ਚਿੰਤਨ ਕਰਨ ਦੀ ਲੋੜ: ਜਨਰਲ ਵਰਗ ਜਨਰਲ ਵਰਗ ਦੇ ਸਿਆਸੀ ਵਿੰਗ ਵੱਲੋਂ ਚਰਨਜੀਤ ਚੰਨੀ ਦੀ ਜਿੱਤ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਨਬਜ਼-ਏ-ਪੰਜਾਬ, ਮੁਹਾਲੀ, 5 ਜੂਨ: ਜਨਰਲ ਕੈਟਾਗਰੀ ਵਰਗ ਦੇ ਸਿਆਸੀ ਵਿੰਗ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਫੁੱਗਲਾਣਾ, ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ ਅਤੇ ਜਨਰਲ ਸਕੱਤਰ ਜਗਦੀਸ਼ ਸਿੰਗਲਾ ਨੇ ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਿੱਤ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਚਰਨਜੀਤ ਚੰਨੀ ਹੀ ਇੱਕ ਅਜਿਹੇ ਮੁੱਖ ਮੰਤਰੀ ਹੋਏ ਹਨ, ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਜਨਰਲ ਵਰਗ ਦੀਆਂ ਲੰਮੇ ਸਮੇਂ ਤੋਂ ਲਮਕ ਰਹੀਆਂ ਮੰਗਾਂ ਨੂੰ ਜਾਇਜ਼ ਮੰਨਦੇ ਹੋਏ ਪੂਰਾ ਕੀਤਾ ਸੀ। ਅੱਜ ਇੱਥੇ ਉਕਤ ਆਗੂਆਂ ਨੇ ਕਿਹਾ ਕਿ ਜਨਰਲ ਵਰਗ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਲਮਕ ਰਹੀ ਕਮਿਸ਼ਨ ਫਾਰ ਜਨਰਲ ਕੈਟਾਗਰੀ ਪੰਜਾਬ ਬਣਾਉਣ ਦੀ ਮੰਗ ਵੀ ਚਰਨਜੀਤ ਚੰਨੀ ਨੇ ਪੂਰਾ ਕਰਦਿਆਂ ਬਹੁਤ ਥੋੜੇ ਸਮੇਂ ਵਿੱਚ ਜਨਰਲ ਕਮਿਸ਼ਨ ਦੀ ਸਥਾਪਨਾ ਕਰਕੇ ਨਵਜੋਤ ਦਹੀਆ ਨੂੰ ਚੇਅਰਮੈਨ ਲਗਾਇਆ ਗਿਆ ਪ੍ਰੰਤੂ ਡਾ. ਨਵਜੋਤ ਦਹੀਆ ਨੇ ਨਕੋਦਰ ਤੋਂ ਚੋਣ ਲੜਨ ਕਾਰਨ ਅਸਤੀਫ਼ਾ ਦੇ ਦਿੱਤਾ ਸੀ ਪਰ ਪੰਜਾਬ ਦੀ ਮੌਜੂਦਾ ਆਪ ਸਰਕਾਰ ਦੋ ਸਾਲਾਂ ਵਿੱਚ ਕਮਿਸ਼ਨ ਫਾਰ ਜਨਰਲ ਕੈਟਾਗਰੀ ਪੰਜਾਬ ਦਾ ਚੇਅਰਮੈਨ ਤੱਕ ਨਹੀਂ ਲਗਾ ਸਕੀ। ਜਿਸ ਕਾਰਨ ਜਨਰਲ ਵਰਗ ਦੇ ਵੋਟਰਾਂ ਵਿੱਚ ‘ਆਪ’ ਸਰਕਾਰ ਵਿਰੁੱਧ ਭਾਰੀ ਰੋਸ ਹੈ। ਇਨ੍ਹਾਂ ਕਾਰਨਾਂ ਦੇ ਚੱਲਦਿਆਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨਿਰਾਸ਼ਾਜਨਕ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਾਰ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਫੌਰੀ ਚਿੰਤਨ ਕਰਨ ਦੀ ਲੋੜ ਹੈ ਕਿਉਂਕਿ ‘ਆਪ’ ਦਾ ਬੂਰੀ ਤਰ੍ਹਾਂ ਹਾਰਨਾ ਪਾਰਟੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਜਿੱਤ ਮਹਿਜ਼ 3 ਮਹੀਨਿਆਂ ਦੇ ਸਮੇਂ ਦੌਰਾਨ ਕੀਤੇ ਕੰਮਾਂ ਨੂੰ ਦੇਖਦੇ ਹੋਏ ਮਿਲੀ ਹੈ। ਕਾਲਜ ਪੜ੍ਹਦੇ ਜਨਰਲ ਕੈਟਾਗਰੀ ਦੇ ਵਿਦਿਆਰਥੀਆਂ ਲਈ ਵਜ਼ੀਫ਼ਾ ਯੋਜਨਾ ਸ਼ੁਰੂ ਕਰਨਾ, ਜਨਰਲ ਅਤੇ ਬੀਸੀ ਵਰਗ ਦੇ ਨੌਜਵਾਨਾਂ ਨੂੰ ਵਰਦੀਆਂ ਦੇਣ ਦੀ ਸ਼ੁਰੂਆਤ ਵੀ ਚੰਨੀ ਸਰਕਾਰ ਨੇ ਕੀਤੀ ਸੀ। ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਅਜੇ ਵੀ ਡੁੱਲ੍ਹੇ ਬੇਰਾਂ ਦਾ ਕੁੱਝ ਨਹੀ ਵਿਗੜਿਆ। ਜਨਰਲ ਵਰਗ ਦੇ ਵੋਟਰਾਂ ਦੀ ਨਾਰਾਜ਼ਗੀ ਨੂੰ ਦੂਰ ਕਰਨ ਲਈ ਬਿਨਾਂ ਕਿਸੇ ਦੇਰੀ ਤੋਂ ਕਮਿਸ਼ਨ ਫਾਰ ਜਨਰਲ ਕੈਟਾਗਰੀ ਪੰਜਾਬ ਦਾ ਚੇਅਰਮੈਨ ਲਾਇਆ ਜਾਵੇ। ਨਹੀਂ ਤਾਂ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਨੂੰ ਜਨਰਲ ਵਰਗ ਦੀ ਨਾਰਾਜ਼ਗੀ ਕਾਰਨ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਜਨਰਲ ਕੈਟਾਗਰੀ ਕਮਿਸ਼ਨ ਦਾ ਫੌਰੀ ਚੇਅਰਮੈਨ ਲਾਇਆ ਜਾਵੇ ਅਤੇ ਹੋਰ ਜਾਇਜ਼ ਮੰਗਾਂ ਪ੍ਰਵਾਨ ਕੀਤੀਆਂ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ