Share on Facebook Share on Twitter Share on Google+ Share on Pinterest Share on Linkedin ਪੰਜਾਬ ’ਚੋਂ ਅੱਤਵਾਦ ਖ਼ਤਮ ਕਰਨ ਲਈ ਕੇਂਦਰ ਦੇ ਹੁਕਮਾਂ ’ਤੇ ਹੁੰਦੀ ਰਹੀ ਕਾਰਵਾਈ: ਦੋਸ਼ੀ ਨੇ ਕੀਤਾ ਖ਼ੁਲਾਸਾ ਦੋਸ਼ੀ ਪੁਲੀਸ ਅਫ਼ਸਰ ਨੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦਾ ਨਾਂ ਵੀ ਉਛਾਲਿਆ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਆ ਜਾ ਚੁੱਕਾ ਹੈ ਡੀਆਈਜੀ ਦਿਲਬਾਗ ਸਿੰਘ ਸੀਬੀਆਈ ਅਦਾਲਤ ਦੇ ਤਾਜ਼ਾ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਨੌਤੀ ਦੇਵਾਂਗਾ: ਡੀਆਈਜੀ ਨਬਜ਼-ਏ-ਪੰਜਾਬ, ਮੁਹਾਲੀ, 7 ਜੂਨ: ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਫ਼ਰਜ਼ੀ ਪੁਲੀਸ ਮੁਕਾਬਲੇ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਡੀਆਈਜੀ (ਸੇਵਾਮੁਕਤ) ਦਿਲਬਾਗ ਸਿੰਘ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਅਦਾਲਤ ’ਚੋਂ ਬਾਹਰ ਆਉਂਦੇ ਹੋਏ ਇੱਕ ਦੋਸ਼ੀ ਡੀਆਈਜੀ ਦਿਲਬਾਗ ਸਿੰਘ ਨੇ ਅਹਿਮ ਖ਼ੁਲਾਸੇ ਕਰਦਿਆਂ ਸਮੇਂ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜੇ ਕਰਕੇ ਨਵੀਂ ਚਰਚਾ ਛੇੜ ਦਿੱਤੀ ਹੈ। ਪੁਲੀਸ ਮੌਜੂਦਗੀ ਵਿੱਚ ਮੀਡੀਆ ਦੇ ਰੂਬਰੂ ਹੁੰਦਿਆਂ ਇੱਕ ਦੋਸ਼ੀ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਪੰਜਾਬ ’ਚੋਂ ਅੱਤਵਾਦ ਖ਼ਤਮ ਕਰਨ ਲਈ ਪੁਲੀਸ ਨੇ ਹਮੇਸ਼ਾ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਰਿਹਾ ਹੈ। ਪੁਲੀਸ ਮੁਲਾਜ਼ਮ ਅੱਜ ਵੀ ਅਦਾਲਤ ਦੇ ਬਾਹਰ ਦੋਸ਼ੀ ਨੂੰ ਸਾਹਿਬ ਕਹਿ ਕੇ ਬੁਲਾਉਂਦੇ ਰਹੇ। ਸਾਬਕਾ ਡੀਆਈਜੀ ਨੇ ਕਿਹਾ ਕਿ 1988 ਵਿੱਚ ਪੰਜਾਬ ਵਿੱਚ ਜਦੋਂ ਅੱਤਵਾਦ ਪੂਰੇ ਸਿੱਖਰ ’ਤੇ ਸੀ। ਉਦੋਂ ਪੁਲੀਸ ਨੂੰ ਇਹ ਸਖ਼ਤ ਹਦਾਇਤਾਂ ਸਨ ਕਿ ਜਿਵੇਂ ਮਰਜ਼ੀ ਪੰਜਾਬ ’ਚੋਂ ਅੱਤਵਾਦ ਦਾ ਖ਼ਾਤਮਾ ਕੀਤਾ ਜਾਵੇ। ਉਸ ਸਮੇਂ ਕੇਂਦਰੀ ਗ੍ਰਹਿ ਮੰਤਰੀ ਪੰਜਾਬ ਦੌਰੇ ’ਤੇ ਆਏ ਸੀ ਅਤੇ ਐਸਐਚਓਜ਼ ਪੱਧਰ ’ਤੇ ਅਫ਼ਸਰਾਂ ਨਾਲ ਮੀਟਿੰਗਾਂ ਕਰਕੇ ਪੁੱਛਿਆ ਗਿਆ ਕਿ ਦੱਸੋ ਅੱਤਵਾਦ ਨੂੰ ਕਿਵੇਂ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਨੂੰ ਕੀ ਕੁੱਝ ਪੁਲੀਸ ਨੂੰ ਚਾਹੀਦਾ ਹੈ। ਅਜਿਹੇ ਸਮੇਂ ਪੁਲੀਸ ਅਫ਼ਸਰਾਂ ਅਤੇ ਮੁਲਾਜ਼ਮਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਅੱਤਵਾਦ ਖ਼ਿਲਾਫ਼ ਲੰਮੀ ਲੜਾਈ ਲੜੀ ਅਤੇ ਸ਼ਹੀਦੀਆਂ ਵੀ ਪ੍ਰਾਪਤ ਕੀਤੀਆਂ ਤਾਂ ਕਿਤੇ ਜਾ ਕੇ ਪੰਜਾਬ ਵਿੱਚ ਅਮਨ ਸ਼ਾਂਤੀ ਬਹਾਲ ਹੋ ਸਕੀ। ਦੋਸ਼ੀ ਨੇ ਬੇਖ਼ੌਫ਼ ਆਖਿਆ ਕਿ 1997 ਵਿੱਚ ਜਦੋਂ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਦੇਸ਼ ਭਰ ਵਿੱਚ ਰੱਥ ਯਾਤਰਾ ਕੱਢੀ ਤਾਂ ਉਸ ਸਮੇਂ ਪੰਜਾਬ ਪੁਲੀਸ ਦੇ ਇੱਕ ਸੀਨੀਅਰ ਅਫ਼ਸਰ ਅਜੀਤ ਸਿੰਘ ਸੰਧੂ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਸਬੰਧੀ ਪੁਲੀਸ ਦੇ ਉੱਚ ਪੱਧਰੀ ਵਫ਼ਦ ਨੇ ਸ੍ਰੀ ਅਡਵਾਨੀ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਗਿਆ। ਪੁਲੀਸ ਦੇ ਵਫ਼ਦ ਨੇ ਅਡਵਾਨੀ ਨੂੰ ਕਿਹਾ ਕਿ ਜੇਕਰ ਸੀਨੀਅਰ ਅਤੇ ਬਹਾਦਰ ਪੁਲੀਸ ਅਫ਼ਸਰ ਇਸ ਤਰ੍ਹਾਂ ਖ਼ੁਦਕੁਸ਼ੀਆਂ ਕਰਨਗੇ ਤਾਂ ਬਾਕੀ ਮੁਲਾਜ਼ਮਾਂ ਦਾ ਹੌਸਲਾ ਡਿੱਗੇਗਾ ਤਾਂ ਅਡਵਾਨੀ ਨੇ ਵਫ਼ਦ ਨੂੰ ਇਹ ਭਰੋਸਾ ਦਿੱਤਾ ਸੀ ਕਿ ਜੇਕਰ ਭਾਜਪਾ ਸੱਤਾ ਵਿੱਚ ਆਈ ਤਾਂ ਇਸ ਬਾਰੇ ਜ਼ਰੂਰ ਸੋਚਾਂਗੇ। ਜਦੋਂ ਉਨ੍ਹਾਂ ਨੂੰ ਗੁਲਸ਼ਨ ਕੁਮਾਰ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ। ਸਾਬਕਾ ਡੀਆਈਜੀ ਦਿਲਬਾਗ ਸਿੰਘ ਨੇ ਮੁਹਾਲੀ ਅਦਾਲਤ ਦੇ ਫ਼ੈਸਲੇ ’ਤੇ ਨਾਖ਼ੁਸ਼ੀ ਜਾਹਰ ਕਰਦਿਆਂ ਕਿਹਾ ਕਿ ਸੀਬੀਆਈ ਅਦਾਲਤ ਦੇ ਤਾਜ਼ਾ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਨੌਤੀ ਦਿੱਤੀ ਜਾਵੇਗੀ। ਉਂਜ ਉਨ੍ਹਾਂ ਕਿਹਾ ਕਿ ਉਹ ਨਿਆਂਪਾਲਕਾ ਦਾ ਪੂਰਾ ਸਤਿਕਾਰ ਕਰਦੇ ਹਨ। ਇਹ ਵੀ ਪਤਾ ਲੱਗਾ ਹੈ ਕਿ ਸਾਬਕਾ ਡੀਆਈਜੀ ਦਿਲਬਾਗ ਸਿੰਘ ਨੂੰ ਸ਼ਲਾਘਾਯੋਗ ਸੇਵਾਵਾਂ ਬਦਲੇ ਰਾਸ਼ਟਰਪਤੀ ਐਵਾਰਡ ਨਾਲ ਵੀ ਸਨਮਾਨਿਆ ਗਿਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ