Share on Facebook Share on Twitter Share on Google+ Share on Pinterest Share on Linkedin ਫ਼ਰਜ਼ੀ ਪੁਲੀਸ ਮੁਕਾਬਲਾ: ਸਾਬਕਾ ਡੀਆਈਜੀ ਨੂੰ 7 ਸਾਲ ਅਤੇ ਡੀਐਸਪੀ ਨੂੰ ਉਮਰ ਕੈਦ ਪੰਜਾਬ ਪੁਲੀਸ ਸਿਰਫ਼ ਸਿੱਖ ਮੁੰਡਿਆਂ ਨੂੰ ਹੀ ਨਿਸ਼ਾਨਾ ਨਹੀਂ ਬਣਾਇਆ, ਹਿੰਦੂਆਂ ਨਾਲ ਵਧੀਕੀਆਂ ਹੋਈਆਂ ਘਰ ਚਲਾਉਣ ਲਈ ਸਬਜ਼ੀ ਵੇਚ ਕੇ ਆਪਣੇ ਮਾਪਿਆਂ ਦਾ ਹੱਥ ਵਟਾਉਂਦਾ ਸੀ ਗੁਲਸ਼ਨ ਕੁਮਾਰ ਨਬਜ਼-ਏ-ਪੰਜਾਬ, ਮੁਹਾਲੀ, 7 ਜੂਨ: ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਫ਼ਰਜ਼ੀ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਡੀਆਈਜੀ (ਸੇਵਾਮੁਕਤ) ਦਿਲਬਾਗ ਸਿੰਘ ਅਤੇ ਡੀਐਸਪੀ ਗੁਰਬਚਨ ਸਿੰਘ ਨੂੰ ਦੋਸ਼ੀ ਮੰਨਦਿਆਂ ਸਾਬਕਾ ਡੀਆਈਜੀ ਨੂੰ ਧਾਰਾ 364 ਵਿੱਚ ਸੱਤ ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। ਜੁਰਮਾਨੇ ਦੀ ਰਾਸ਼ੀ ਜਮ੍ਹਾ ਨਾ ਕਰਵਾਉਣ ਦੀ ਸੂਰਤ ਵਿੱਚ 9 ਮਹੀਨੇ ਵਾਧੂ ਸਜ਼ਾ ਭੁਗਤਣੀ ਪਵੇਗੀ। ਜਦੋਂਕਿ ਡੀਐਸਪੀ ਗੁਰਬਚਨ ਸਿੰਘ ਨੂੰ ਧਾਰਾ 302 ਵਿੱਚ ਉਮਰ ਕੈਦ ਅਤੇ ਦੋ ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ। ਦੋਸ਼ੀ ਪੁਲੀਸ ਅਫ਼ਸਰਾਂ ਨੂੰ ਬੀਤੇ ਕੱਲ੍ਹ ਦੋਸ਼ੀ ਕਰਾਰ ਦੇਣ ਤੋਂ ਬਾਅਦ ਕੋਰਟ ਰੂਮ ’ਚੋਂ ਹੀ ਗ੍ਰਿਫ਼ਤਾਰੀ ਕਰ ਲਿਆ ਸੀ। ਪਹਿਲਾਂ ਉਹ ਜ਼ਮਾਨਤ ’ਤੇ ਸਨ। ਇਸ ਕੇਸ ਵਿੱਚ ਨਾਮਜ਼ਦ ਤਿੰਨ ਪੁਲੀਸ ਮੁਲਾਜ਼ਮਾਂ ਅਰਜੁਨ ਸਿੰਘ, ਦਵਿੰਦਰ ਸਿੰਘ ਅਤੇ ਬਲਬੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਇਸ ਕੇਸ ਦੀ ਪੈਰਵੀ ਕਰ ਰਹੇ ਵਕੀਲ ਸਰਬਜੀਤ ਸਿੰਘ ਵੇਰਕਾ, ਪੁਸ਼ਪਿੰਦਰ ਸਿੰਘ ਨੱਤ ਅਤੇ ਜਗਜੀਤ ਸਿੰਘ ਬਾਜਵਾ ਨੇ ਦੱਸਿਆ ਕਿ 22 ਜੂਨ 1993 ਨੂੰ ਤਰਨਤਾਰਨ ਪੁਲੀਸ ਨੇ ਜੰਡਾਲਾ ਰੋਡ ਤਰਨ ਤਾਰਨ ਤੋਂ ਹਿੰਦੂ ਪਰਿਵਾਰ ਨਾਲ ਸਬੰਧਤ ਚਮਨ ਲਾਲ ਅਤੇ ਉਸ ਦੇ ਤਿੰਨ ਪੁੱਤਰਾਂ ਗੁਲਸ਼ਨ ਕੁਮਾਰ, ਪ੍ਰਵੀਨ ਕੁਮਾਰ ਅਤੇ ਬੌਬੀ ਨੂੰ ਘਰੋਂ ਚੁੱਕ ਕੇ ਤਰਨ ਤਾਰਨ ਸਿਟੀ ਥਾਣਾ ਦੀ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ। ਤਿੰਨ ਦਿਨਾਂ ਬਾਅਦ 26 ਜੂਨ ਨੂੰ ਚਮਨ ਲਾਲ ਅਤੇ ਉਸ ਦੇ ਦੋ ਪੁੱਤਰਾਂ ਪ੍ਰਵੀਨ ਕੁਮਾਰ ਤੇ ਬੌਬੀ ਕੁਮਾਰ ਨੂੰ ਰਿਹਾਅ ਕਰ ਦਿੱਤਾ ਲੇਕਿਨ ਗੁਲਸ਼ਨ ਕੁਮਾਰ ਨੂੰ ਪੁਲੀਸ ਹਿਰਾਸਤ ਵਿੱਚ ਰੱਖਿਆ ਗਿਆ। ਕਰੀਬ ਮਹੀਨੇ ਬਾਅਦ 26 ਜੁਲਾਈ 1993 ਨੂੰ ਪੁਲੀਸ ਨੇ ਫ਼ਰਜ਼ੀ ਪੁਲੀਸ ਮੁਕਾਬਲੇ ਵਿੱਚ ਗੁਲਸ਼ਨ ਕੁਮਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਪਰਿਵਾਰ ਨੂੰ ਉਸ ਦੀ ਲਾਸ਼ ਤੱਕ ਨਹੀਂ ਦਿੱਤੀ। ਮ੍ਰਿਤਕ ਨੌਜਵਾਨ ਦੇ ਛੋਟੇ ਭਰਾ ਬੌਬੀ ਕੁਮਾਰ ਨੇ ਦੱਸਿਆ ਕਿ ਗੁਲਸ਼ਨ ਘਰ ਦੇ ਗੁਜ਼ਾਰੇ ਲਈ ਸਬਜ਼ੀ ਵੇਚ ਕੇ ਮਾਪਿਆਂ ਦਾ ਹੱਥ ਵਟਾਉਂਦਾ ਸੀ ਅਤੇ ਉਹ ਬਹੁਤ ਸਾਊ ਅਤੇ ਕਮਾਊ ਪੁੱਤ ਸੀ ਪ੍ਰੰਤੂ ਪੁਲੀਸ ਨੇ ਜ਼ਬਰਦਸਤੀ ਘਰੋਂ ਚੁੱਕ ਕੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰ ਦਿੱਤਾ। ਇਹੀ ਨਹੀਂ ਉਹ ਗੁਲਸ਼ਨ ਦਾ ਸਸਕਾਰ ਵੀ ਨਹੀਂ ਕਰ ਸਕੇ। ਪੁਲੀਸ ਨੇ ਚੁੱਪ-ਚੁਪੀਤੇ ਖ਼ੁਦ ਹੀ ਸਸਕਾਰ ਕਰ ਦਿੱਤਾ ਸੀ। ਬੌਬੀ ਨੇ ਦੱਸਿਆ ਕਿ ਉਸ ਦੇ ਪਿਤਾ ਚਮਨ ਲਾਲ ਦੀ ਸ਼ਿਕਾਇਤ ’ਤੇ ਸੁਣਵਾਈ ਕਰਦਿਆਂ ਉੱਚ ਅਦਾਲਤ ਨੇ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ। ਮੁੱਢਲੀ ਜਾਂਚ ਤੋਂ ਬਾਅਦ ਸੀਬੀਆਈ ਨੇ ਜ਼ਿੰਮੇਵਾਰ ਪੁਲੀਸ ਅਫ਼ਸਰਾਂ ਖ਼ਿਲਾਫ਼ ਧਾਰਾ 302, 364, 201, 218, 34 ਅਤੇ 120ਬੀ ਦੇ ਤਹਿਤ ਪਰਚਾ ਦਰਜ ਕੀਤਾ ਗਿਆ। ਇਸ ਕੇਸ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਰਾਕੇਸ਼ ਗੁਪਤਾ ਦੀ ਅਦਾਲਤ ਵਿੱਚ ਚੱਲ ਰਹੀ ਸੀ। ਉਨ੍ਹਾਂ ਅਦਾਲਤ ਦੇ ਫ਼ੈਸਲੇ ’ਤੇ ਤਸੱਲੀ ਪ੍ਰਗਟ ਕਰਦਿਆਂ ਨਿਆਂਪਾਲਕਾਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ