Share on Facebook Share on Twitter Share on Google+ Share on Pinterest Share on Linkedin ਗਰਾਮ ਪੰਚਾਇਤ, ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲੜੇਗੀ ਭਾਜਪਾ: ਸੁਭਾਸ਼ ਸ਼ਰਮਾ ਨਬਜ਼-ਏ-ਪੰਜਾਬ, ਮੁਹਾਲੀ, 7 ਜੂਨ: ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਭਾਵੇਂ ਭਾਜਪਾ ਆਪਣਾ ਖਾਤਾ ਨਹੀਂ ਖੋਲ੍ਹ ਸਕੀ ਪ੍ਰੰਤੂ ਹਰੇਕ ਹਲਕੇ ਵਿੱਚ ਉਮੀਦ ਨਾਲੋਂ ਵੱਧ ਵੋਟਾਂ ਮਿਲਣ ਤੋਂ ਭਾਜਪਾ ਲੀਡਰਸ਼ਿਪ ਕਾਫ਼ੀ ਉਤਸ਼ਾਹਿਤ ਹਨ। ਤਾਜ਼ਾ ਚੋਣਾਂ ਦੇ ਨਤੀਜਿਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਚੋਣ ਪ੍ਰਚਾਰ ਕਰਨ ਲਈ ਘੱਟ ਸਮਾਂ ਮਿਲਣ ਦੇ ਬਾਵਜੂਦ ਪਾਰਟੀ ਨੂੰ ਵੱਡਾ ਸਮਰਥਨ ਦੇਣ ਲਈ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਸੁਭਾਸ਼ ਸ਼ਰਮਾ ਨੇ ਐਲਾਨ ਕੀਤਾ ਕਿ ਭਾਜਪਾ ਆਗਾਮੀ ਗਰਾਮ ਪੰਚਾਇਤ, ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਇਨ੍ਹਾਂ ਚੋਣਾਂ ਲਈ ਹੁਣੇ ਤੋਂ ਤਿਆਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚਾਰ ਮਹੀਨਿਆਂ ਦੇ ਅੰਦਰ-ਅੰਦਰ ਭਾਜਪਾ ਵੱਲੋਂ ਸਮੂਹ ਵਿਧਾਨ ਸਭਾ ਹਲਕਿਆਂ ਅਤੇ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾਵੇਗਾ। ਭਾਜਪਾ ਆਗੂ ਨੇ ਕਿਹਾ ਕਿ ਬੇਸ਼ੱਕ ਲੋਕ ਸਭਾ ਚੋਣ ਹਾਰ ਗਏ ਹਨ ਪ੍ਰੰਤੂ ਚੋਣਾਂ ਤੋਂ ਪਹਿਲਾਂ ਆਪਣੇ ਪੱਧਰ ’ਤੇ ਜਾਰੀ ਕੀਤੇ ਗਏ ਸੰਕਲਪ ਪੱਤਰ ਵਿੱਚ ਕੀਤੇ ਵਾਅਦੇ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪੂਰੇ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੋਂ ਜਲਦੀ ਹੀ ਤਿੰਨ ਹੋਰ ਨਵੀਆਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਵਾਇਆ ਜਾਣਗੀਆਂ। ਸੁਭਾਸ਼ ਸ਼ਰਮਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦਾ ਵੋਟ ਬੈਂਕ 6 ਫੀਸਦੀ ਤੋਂ ਵੱਧ ਕੇ 19 ਫੀਸਦੀ ਹੋ ਗਿਆ ਹੈ ਜਦੋਂਕਿ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਵੋਟ ਬੈਂਕ 46 ਤੋਂ ਘੱਟ ਕੇ 26 ਫੀਸਦੀ ਰਹਿ ਗਿਆ ਹੈ। ਉਨ੍ਹਾਂ ਭਾਜਪਾ ਵਰਕਰਾਂ ਨੂੰ ਹੁਣੇ ਤੋਂ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀ ਵਿੱਚ ਜੁੱਟ ਜਾਣ ਦੀ ਅਪੀਲ ਕੀਤੀ। ਜੇਕਰ ਇਸ ਤੋਂ ਪਹਿਲਾਂ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਹੁੰਦੀਆਂ ਹਨ ਤਾਂ ਭਾਜਪਾ ਇਹ ਚੋਣਾਂ ਵੀ ਲੜੇਗੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਸੂਬਾ ਆਗੂ ਸੁਖਵਿੰਦਰ ਸਿੰਘ ਗੋਲਡੀ, ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ, ਜੱਗੀ ਅੌਜਲਾ, ਭਾਨੂ ਪ੍ਰਤਾਪ ਅਤੇ ਮੰਡਲ ਪ੍ਰਧਾਨ ਜਸਮਿੰਦਰ ਪਾਲ ਸਿੰਘ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ