Share on Facebook Share on Twitter Share on Google+ Share on Pinterest Share on Linkedin ਵਾਤਾਵਰਨ ਪ੍ਰੇਮੀਆਂ ਨੇ ਨੇਚਰ ਪਾਰਕ ਦੀ ਸਾਂਭ-ਸੰਭਾਲ ਦਾ ਬੀੜਾ ਚੁੱਕਿਆ ਮੇਅਰ, ਕਮਿਸ਼ਨਰ ਅਤੇ ਮੁੱਖ ਇੰਜੀਨੀਅਰ ਨੂੰ ਦਿੱਤਾ ਮੰਗ ਪੱਤਰ ਨਬਜ਼-ਏ-ਪੰਜਾਬ, ਮੁਹਾਲੀ, 9 ਜੂਨ: ਮੁਹਾਲੀ ਨਗਰ ਨਿਗਮ ਅਤੇ ਗਮਾਡਾ ਦੀ ਕਥਿਤ ਅਣਦੇਖੀ ਦੇ ਚੱਲਦਿਆਂ ਨੇਚਰ ਪਾਰਕ ਵਿੱਚ ਸ਼ਰ੍ਹੇਆਮ ਕੁਦਰਤ ਨਾਲ ਖਿਲਵਾੜ ਹੋ ਰਿਹਾ ਹੈ ਅਤੇ ਅੱਤ ਦੀ ਗਰਮੀ ਵਿੱਚ ਪਾਰਕ ਵਿਚਲੇ ਫੁਲ ਪੌਦੇ ਸੁੱਕਣ ਲੱਗ ਪਏ ਹਨ। ਸ਼ਹਿਰ ਦੇ ਕੁੱਝ ਵਾਤਾਵਰਨ ਪ੍ਰੇਮੀਆਂ ਨੇ ਕਰੀਬ 58 ਏਕੜ ਵਿੱਚ ਫੈਲੇ ਨੇਚਰ ਪਾਰਕ ਦੀ ਸਾਂਭ-ਸੰਭਾਲ ਦਾ ਬੀੜਾ ਚੁੱਕਿਆ ਹੈ। ਜਿਨ੍ਹਾਂ ਵੱਲੋਂ ਟੀਮਾਂ ਬਣਾ ਕੇ ਫੁਲ ਬੂਟਿਆਂ ਦੀ ਸੰਭਾਲ ਕੀਤੀ ਜਾ ਰਹੀ ਹੈ ਅਤੇ ਸਮੇਂ ਸਮੇਂ ਪਾਣੀ ਦਿੱਤਾ ਜਾ ਰਿਹਾ ਹੈ। ਪ੍ਰੋ. ਮਨਦੀਪ ਸਿੰਘ, ਸੁਖਪਾਲ ਸਿੰਘ ਛੀਨਾ, ਐਡਵੋਕੇਟ ਪੂਰਨ ਸਿੰਘ, ਪਰਮਿੰਦਰ ਕੌਰ, ਨਿਰਮਲ ਸਿੰਘ, ਗੁਰਮੀਤ ਸਿੰਘ ਵਾਲੀਆ, ਹਰਿੰਦਰ ਸਿੰਘ, ਕਮਲਜੀਤ ਕੌਰ, ਅਮਰਜੀਤ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਾਰਕ ਦੀ ਦੇਖਰੇਖ ਲਈ ਠੇਕਾ ਦਿੱਤਾ ਹੋਇਆ ਹੈ ਪ੍ਰੰਤੂ ਇੱਥੇ ਸਪਰਿੰਕਲਰ ਨੈੱਟਵਰਕ ਨਹੀਂ ਚਲਾਇਆ ਜਾ ਰਿਹਾ। ਜਿਸ ਕਾਰਨ ਵਿੱਚ ਪਾਰਕ ਵਿੱਚ ਹਰਾ ਘਾਹ ਅਤੇ ਪੌਦੇ ਸੁੱਕ ਰਹੇ ਹਨ ਅਤੇ ਕਾਫ਼ੀ ਫੁਲ ਬੂਟੇ ਸੁੱਕ ਚੁੱਕੇ ਹਨ। ਵਾਤਾਵਰਨ ਪ੍ਰੇਮੀਆਂ ਨੇ ਇਸ ਸਬੰਧੀ ਬੀਤੀ 6 ਜੂਨ ਨੂੰ ਮੁਹਾਲੀ ਨਗਰ ਨਿਗਮ ਦੀ ਕਮਿਸ਼ਨਰ ਅਤੇ ਮੇਅਰ ਸਮੇਤ ਮੁੱਖ ਇੰਜੀਨੀਅਰ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਕਮਿਸ਼ਨ ਨੂੰ ਮਿਲ ਕੇ ਪਾਰਕ ਦੇ ਮੌਜੂਦਾ ਹਾਲਤਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪਾਰਕ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਹਿਰ ਵਾਸੀ ਸੈਰ ਕਰਨ ਆਉਂਦੇ ਹਨ। ਜੇਕਰ ਪ੍ਰਸ਼ਾਸਨ ਵੱਲੋਂ ਇਸ ਦੇ ਰੱਖ-ਰਖਾਓ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਇੱਥੇ ਕੁਦਰਤ ਦਾ ਬਹੁਤ ਵਧੀਆ ਨਜ਼ਾਰਾ ਬੱਝ ਸਕਦਾ ਹੈ। ਉਨ੍ਹਾਂ ਕਿਹਾ ਕਿ ਪਖਾਨੇ ਵਿੱਚ ਹੱਥ ਧੌਣ ਲਈ ਸਾਬਣ ਤੱਕ ਨਹੀਂ ਹੈ। ਇੱਥੇ ਲੱਗੇ ਟਿਊਬਵੈੱਲ ਦਾ ਪਾਣੀ ਟੈਂਕਰਾਂ ਵਿੱਚ ਭਰ ਕੇ ਬਾਹਰਲੀਆਂ ਸਾਈਟਾਂ ’ਤੇ ਭੇਜਿਆ ਜਾ ਰਿਹਾ ਹੈ। ਇਸ ਨਾਲ ਬਿਜਲੀ-ਪਾਣੀ ਦੀ ਬਰਬਾਦੀ ਹੋ ਰਹੀ ਹੈ। ਉਨ੍ਹਾਂ ਕਮਿਸ਼ਨਰ ਤੋਂ ਮੰਗ ਕੀਤੀ ਕਿ ਸਾਲ 2024-25 ਲਈ ਨੇਚਰ ਪਾਰਕ ਦੇ ਰੱਖ-ਰਖਾਓ ਲਈ ਕਿਸੇ ਵਾਤਾਵਰਨ ਪ੍ਰੇਮੀ ਨੂੰ ਹੀ ਕੰਮ ਸੌਂਪਿਆ ਜਾਵੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਗਲੋਬਲ ਵਾਰਮਿੰਗ ਦੇ ਚੱਲਦਿਆਂ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕੀਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ