Share on Facebook Share on Twitter Share on Google+ Share on Pinterest Share on Linkedin ਜਲੰਧਰ (ਪੱਛਮੀ) ਜ਼ਿਮਨੀ ਚੋਣ ਲੜਨ ਲਈ ‘ਆਪ’ ਪੂਰੀ ਤਰ੍ਹਾਂ ਤਿਆਰ: ਭਗਵੰਤ ਮਾਨ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਨੂੰ ਅਤਿਵਾਦੀ ਦੱਸਣ ਵਾਲਾ ਬਿਆਨ ਮੰਦਭਾਗਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ ਭਗਵੰਤ ਮਾਨ ਤੇ ਪਤਨੀ ਗੁਰਪ੍ਰੀਤ ਕੌਰ ਨਬਜ਼-ਏ-ਪੰਜਾਬ, ਮੁਹਾਲੀ, 10 ਜੂਨ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ 400 ਪਾਰ ਬਾਰੇ ਦਾਅਵੇ ਕਰਨ ਦੇ ਬਾਵਜੂਦ 250 ਦਾ ਅੰਕੜਾ ਵੀ ਪਾਰ ਨਹੀਂ ਕਰ ਸਕੀ ਅਤੇ ਹੁਣ ਮੋਦੀ ਸਰਕਾਰ ਨੂੰ ਐਨਡੀਏ ਸਰਕਾਰ ਕਿਹਾ ਜਾ ਰਿਹਾ ਹੈ। ਭਾਜਪਾ ਬਹੁਮਤ ਤੋਂ ਬਹੁਤ ਦੂਰ ਹੈ ਅਤੇ ਲੋਕ ਸਭਾ ਦੇ ਮੌਜੂਦਾ ਸਰੂਪ ਵਿੱਚ ਵਿਰੋਧੀ ਧਿਰ ਵੀ ਬਰਾਬਰ ਦੀ ਮਜ਼ਬੂਤ ਹੈ। ਉਂਜ ਉਨ੍ਹਾਂ ਕਿਹਾ ਕਿ ਐਨਡੀਏ ਸਰਕਾਰ ਪਿਛਲੀਆਂ ਮੋਦੀ ਸਰਕਾਰਾਂ ਨਾਲੋਂ ਵੱਧ ਜਮਹੂਰੀ ਸਾਬਤ ਹੋਵੇਗੀ। ਉਹ ਅੱਜ ਆਪਣੀ ਪਤਨੀ ਗੁਰਪ੍ਰੀਤ ਕੌਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਣ ਆਏ ਸੀ। ਉਨ੍ਹਾਂ ਨੇ ਸੰਗਤ ਵਿੱਚ ਬੈਠ ਕੇ ਸ਼ਬਦ ਕੀਰਤਨ ਵੀ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤਾ ਕਿ ਭਗਵਾ ਪਾਰਟੀ ਦੀ ਤਾਨਾਸ਼ਾਹੀ ਇਸ ਵਾਰ ਨਜ਼ਰ ਨਹੀਂ ਆਵੇਗੀ ਕਿਉਂਕਿ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਕਰ ਕੇ ਹੀ ਭਾਜਪਾ ਸਰਕਾਰ ਬਣਾ ਸਕੀ ਹੈ। ਉਨ੍ਹਾਂ ਕਿਹਾ ਕਿ ਨਵੀਂ ਕੈਬਨਿਟ ਵਿੱਚ ਚੋਣਾਂ ਹਾਰਨ ਵਾਲੇ ਕਈ ਆਗੂਆਂ ਨੂੰ ਮੰਤਰੀ ਬਣਾਇਆ ਗਿਆ ਹੈ। ਪੰਜਾਬ ਦੇ ਨਵੇਂ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਚਾਹੀਦਾ ਹੈ ਕਿ ਉਹ ਸੂਬੇ ਦੇ ਮਸਲਿਆਂ ਖ਼ਾਸ ਕਰਕੇ ਕੇਂਦਰ ਸਰਕਾਰ ਕੋਲ ਫੰਡ ਰੋਕਣ ਦੇ ਮੁੱਦੇ ਉਠਾਉਣ ਤਾਂ ਜੋ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਮਿਲ ਸਕੇ। ਅਮਿਤ ਸ਼ਾਹ ਵੱਲੋਂ 4 ਜੂਨ ਤੋਂ ਬਾਅਦ ਪੰਜਾਬ ਸਰਕਾਰ ਡਿੱਗਣ ਬਾਰੇ ਪੁੱਛੇ ਜਾਣ ’ਤੇ ਭਗਵੰਤ ਮਾਨ ਨੇ ਕਿਹਾ ਕਿ ਸ਼ਾਹ ਨੂੰ ਪੰਜਾਬ ਦੀ ਚਿੰਤਾ ਕਰਨ ਦੀ ਥਾਂ ਨਵੀਂ ਸਰਕਾਰ ਵਿੱਚ ਆਪਣਾ ਵਿਭਾਗ ਬਰਕਰਾਰ ਰੱਖਣ ’ਤੇ ਧਿਆਨ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਵਾਰ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਵੱਡੀ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਝੋਨੇ ਦੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਬਿਜਲੀ ਅਤੇ ਜਲ ਸਰੋਤ ਵਿਭਾਗ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਮਾਨ ਨੇ ਕਿਸਾਨਾਂ ਨੂੰ ਪਾਣੀ ਬਚਾਉਣ ਲਈ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਕੰਗਨਾ ਰਣੌਤ ਦੇ ਵੱਜਿਆ ਥੱਪੜ ਉਸ ਦੇ ਪਿਛਲੇ ਜ਼ਹਿਰੀਲੇ ਬਿਆਨਾਂ ਕਾਰਨ ਭੜਕ ਰਹੇ ਗੁੱਸੇ ਨੂੰ ਦਰਸਾਉਂਦਾ ਹੈ। ਇਹ ਮੰਦਭਾਗੀ ਘਟਨਾ ਹੈ ਪਰ ਕੰਗਨਾ ਨੂੰ ਵੀ ਸੰਜਮ ਵਰਤਣਾ ਚਾਹੀਦਾ ਸੀ ਅਤੇ ਪੰਜਾਬੀਆਂ ਨੂੰ ਅਤਿਵਾਦੀ ਦੱਸਣ ਤੋਂ ਪਹਿਲਾਂ ਸੁਤੰਤਰਤਾ ਸੰਗਰਾਮ, ਦੇਸ਼ ਦੀ ਰੱਖਿਆ ਅਤੇ ਦੇਸ਼ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਚੇਤੇ ਕਰਨਾ ਚਾਹੀਦਾ ਸੀ। ਇਹ ਬੇਤੁਕਾ ਬਿਆਨ ਕੰਗਨਾ ਵਰਗੀ ਹਸਤੀ ਨੂੰ ਸ਼ੋਭਾ ਨਹੀਂ ਦਿੰਦਾ। ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਵਿੱਚ ‘ਆਪ’ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ ਕਿਉਂਕਿ ਮੌਜੂਦਾ ਚੋਣਾਂ ਦੌਰਾਨ ਵੋਟ ਸ਼ੇਅਰ 2019 ਵਿੱਚ 7 ਫੀਸਦੀ ਤੋਂ ਵਧ ਕੇ 26 ਫੀਸਦੀ ਤੋਂ ਵੱਧ ਹੋ ਗਿਆ ਹੈ। ਸਾਲ 2019 ਦੀ ਇੱਕ ਸੀਟ ਦੇ ਮੁਕਾਬਲੇ ਇਸ ਵਾਰ ਤਿੰਨ ਸੀਟਾਂ ਜਿੱਤੀਆਂ ਹਨ, ਜਦੋਂਕਿ ਕਾਂਗਰਸ ਦਾ ਵੋਟ ਬੈਂਕ ਘਟਿਆ ਹੈ ਅਤੇ ਭਾਜਪਾ ਦਾ ਸਫ਼ਾਇਆ ਹੋ ਗਿਆ। ਜਿਹੜੀਆਂ ਕਮੀਆਂ ਰਹਿ ਗਈਆਂ ਹਨ, ਉਨ੍ਹਾਂ ਬਾਰੇ ਪਾਰਟੀ ਵਿਸ਼ਲੇਸ਼ਣ ਕਰੇਗੀ ਅਤੇ ਉਨ੍ਹਾਂ ਨੂੰ ਦੂਰ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲੰਧਰ (ਪੱਛਮੀ) ਹਲਕੇ ਦੀ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ‘ਆਪ’ ਇਹ ਜ਼ਿਮਨੀ ਚੋਣ ਤੜਕੇ ਹੋ ਕੇ ਲੜੇਗੀ ਅਤੇ ਜਿੱਤ ਹਾਸਲ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਬਕਾਇਆ 91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨੀਕੀ ਸਿੱਖਿਆ ਦਿੱਤੀ ਜਾ ਰਹੀ ਹੈ, ਜਿਸ ਕਾਰਨ ਕੈਨੇਡਾ ਜਾਣ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 50 ਫੀਸਦੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਦੇਸ਼ ਵਿੱਚ ਬਦਲਾਅ ਦੀ ਹਵਾ ਚੱਲ ਰਹੀ ਹੈ ਕਿਉਂਕਿ ਭਾਜਪਾ ਬਹੁਮਤ ਦੇ ਅੰਕੜੇ ਨੂੰ ਛੂਹਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਹੁਣ ਅਗਨੀਵੀਰ ਦੀ ਲੋਕ ਵਿਰੋਧੀ ਸਕੀਮ ਨੂੰ ਵਾਪਸ ਲਿਆ ਜਾਵੇਗਾ। ਇਸ ਮੌਕੇ ਡੀਐਸਪੀ ਹਰਸਿਮਰਨ ਸਿੰਘ ਬੱਲ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਮੌਜੂਦ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ