ਜੁਆਇੰਟ ਐਕਸ਼ਨ ਕਮੇਟੀ ਫਾਰ ਪੇਅ ਪੈਰਿਟੀ ਵੱਲੋਂ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਐਲਾਨ

25 ਜੂਨ ਤੋਂ ਵੈਟਰਨਰੀ ਅਫ਼ਸਰ ਫ਼ੀਲਡ ਕੈਂਪਾਂ ਦਾ ਕਰਨਗੇ ਬਾਈਕਾਟ, ਕਾਲੇ ਬਿੱਲੇ ਲਗਾ ਕੇ ਪ੍ਰਗਟਾਉਣਗੇ ਰੋਸ

ਮੰਗਾਂ ਨਾ ਮੰਨਣ ’ਤੇ ਸੂਬਾ ਪੱਧਰੀ ਲੜੀਵਾਰ ਧਰਨਾ ਸ਼ੁਰੂ ਕਰਨ ਦੀ ਚਿਤਾਵਨੀ

ਨਬਜ਼-ਏ-ਪੰਜਾਬ, ਮੁਹਾਲੀ, 14 ਜੂਨ:
ਪਸ਼ੂ ਪਾਲਣ ਵਿਭਾਗ ਵਿੱਚ ਕੰਮ ਕਰਦੇ ਵੈਟਰਨਰੀ ਅਫ਼ਸਰਾਂ ਅਤੇ ਹੋਰ ਸੀਨੀਅਰ ਅਫ਼ਸਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਨਵੇਂ ਵੈਟਰਨਰੀ ਅਫ਼ਸਰਾਂ ਦੀਆਂ ਘਟੀਆਂ ਤਨਖ਼ਾਹਾਂ ਨੂੰ ਲੈ ਕੇ ਗਠਿਤ ਕੀਤੀ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇਅ ਪੈਰਿਟੀ ਦੇ ਸੂਬਾ ਪੱਧਰੀ ਵਫ਼ਦ ਨੇ ਅੱਜ ਇੱਥੇ ਸੈਕਟਰ-68 ਸਥਿਤ ਲਾਈਵਸਟਾਕ ਭਵਨ ਦਾ ਦੌਰਾ ਕੀਤਾ ਅਤੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਰਾਜੀਵ ਬਾਲੀ ਨੂੰ ਚਿਤਾਵਨੀ ਪੱਤਰ ਸੌਂਪਦਿਆਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ।
ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਗੁਰਚਰਨ ਸਿੰਘ ਅਤੇ ਕੋ-ਕਨਵੀਨਰਾਂ ਡਾ. ਪੁਨੀਤ ਮਲਹੋਤਰਾ, ਡਾ. ਅਬਦੁਲ ਮਜ਼ੀਦ, ਡਾ. ਗੁਰਦੀਪ ਕਲੇਰ ਡਾ. ਹਰਮਨ ਜੋਸ਼ਨ, ਡਾ. ਹਰਮਨਦੀਪ ਸਿੰਘ, ਡਾ. ਹਰਮਨਪ੍ਰੀਤ ਸਿੰਘ, ਡਾ. ਸਾਹਲ ਦੀਪ ਨੇ ਪਿਛਲੀ ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰਾਂ ਦੀ ਮੈਡੀਕਲ ਅਫ਼ਸਰਾਂ ਨਾਲ ਲੰਮੇ ਸਮੇਂ ਤੋਂ ਚੱਲੀ ਆ ਰਹੀ ਪੇਅ ਪੈਰਿਟੀ ਤੋੜਨ ਦੀ ਸਖ਼ਤ ਨਿਖੇਧੀ ਕਰਦਿਆਂ ਲੰਮੇ ਸਮੇਂ ਤੋਂ ਸਰਕਾਰ ਦੇ ਝੂਠੇ ਲਾਰਿਆਂ ਖ਼ਿਲਾਫ਼ ਸੂਬਾ ਪੱਧਰਾ ਸੰਘਰਸ਼ ਸ਼ੁਰੂ ਕਰਨ ਦਾ ਅਲਟੀਮੇਟਮ ਦਿੱਤਾ।
ਕਨਵੀਨਰ ਡਾ. ਗੁਰਚਰਨ ਸਿੰਘ ਨੇ ਕਿਹਾ ਉਹ ਪੈਰਟੀ ਦਾ ਮਸਲਾ ਅਨੇਕਾਂ ਵਾਰ ਲਿਖਤੀ ਰੂਪ ਵਿੱਚ ਮੌਜੂਦਾ ਸਰਕਾਰ ਦੇ ਧਿਆਨ ਵਿੱਚ ਲਿਆ ਚੁੱਕੇ ਹਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਸਰਕਾਰ ਵੱਲੋਂ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਹਾਲੇ ਤੱਕ ਵੈਟਰਨਰੀ ਅਫ਼ਸਰਾਂ ਦੀ ਪੇਅ-ਪੈਰਿਟੀ ਬਹਾਲ ਨਹੀਂ ਕੀਤੀ ਗਈ। ਜਿਸ ਕਾਰਨ ਹੁਣ ਮਜਬੂਰ ਹੋ ਕੇ ਵੈਟਰਨਰੀ ਡਾਕਟਰਾਂ ਨੂੰ ਸਰਕਾਰ ਖ਼ਿਲਾਫ਼ ਸੜਕਾਂ ’ਤੇ ਉੱਤਰਨ ਦਾ ਰਸਤਾ ਅਪਣਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ 25 ਜੂਨ ਤੋਂ ਪੰਜਾਬ ਦੇ ਵੈਟਰਨਰੀ ਅਫ਼ਸਰ ਫ਼ੀਲਡ ਪੱਧਰੀ ਕੈਂਪ ਦੇ ਬਾਈਕਾਟ ਨਾਲ-ਨਾਲ ਕਾਲੇ ਬਿੱਲੇ ਲਗਾ ਕੇ ਸੰਘਰਸ਼ ਦੀ ਸ਼ੁਰੂਆਤ ਕਰਨਗੇ। ਜੇਕਰ ਸਰਕਾਰ ਨੇ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਲੜੀਵਾਰ ਧਰਨੇ ਸ਼ੁਰੂ ਕੀਤੇ ਜਾਣਗੇ।
ਮੀਟਿੰਗ ਵਿੱਚ ਭਾਰਤੀ ਵੈਟਰਨਰੀ ਕੌਂਸਲ ਦੇ ਨੁਮਾਇੰਦੇ ਡਾ. ਅਮਿਤ ਨੈਣ, ਕੋਆਰਡੀਨੇਟਰ ਰਿਟਾਇਰਡ ਵੈਟਰਨਰੀ ਐਸੋਸੀਏਸ਼ਨ ਦੇ ਨੁਮਾਇੰਦੇ ਡਾ. ਨਿਤਿਨ ਗੌਤਮ, ਸੋਸ਼ਲ ਮੀਡੀਆ ਇੰਚਾਰਜ ਡਾ. ਅਕਸ਼ਪ੍ਰੀਤ, ਡਾ. ਵਿਪਨ ਬਰਾੜ, ਡਾ. ਹਰਪ੍ਰੀਤ ਤੁਰ, ਡਾ. ਸਨਿੰਦਰ ਕੌਰ, ਡਾ. ਲੱਖਣ ਸਚਦੇਵਾ ਸਮੇਤ ਹੋਰਨਾਂ ਵੈਟਰਨਰੀ ਡਾਕਟਰਾਂ ਨੇ ਸ਼ਿਰਕਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…