Share on Facebook Share on Twitter Share on Google+ Share on Pinterest Share on Linkedin ਭਾਜਪਾ ਵਰਕਰਾਂ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ ਪੰਜਾਬ ’ਚੋਂ ਨਸ਼ੇ, ਗੁੰਡਾਰਾਜ, ਨਾਜਾਇਜ਼ ਮਾਈਨਿੰਗ, ਭੂ-ਮਾਫ਼ੀਆ ਖ਼ਤਮ ਕਰਨ ਦੀ ਮੰਗ ਨਬਜ਼-ਏ-ਪੰਜਾਬ, ਮੁਹਾਲੀ, 15 ਜੂਨ: ਸਮਾਜ ਸੇਵੀ ਸੰਸਥਾ ਪੁਰੀ ਟਰੱਸਟ ਦੇ ਚੇਅਰਮੈਨ ਅਤੇ ਭਾਜਪਾ ਆਗੂ ਅਰਵਿੰਦਰ ਪੁਰੀ, ਭਾਜਪਾ ਕਿਸਾਨ ਸੈੱਲ ਦੇ ਪ੍ਰਧਾਨ ਜਗਤਾਰ ਸਿੰਘ ਸਿੱਧੂ, ਮੋਹਿਤ ਪੰਡਿਤ, ਬੀਬੀ ਸੈੱਲ ਦੇ ਚੇਅਰਮੈਨ ਗੁਰਸ਼ਰਨ ਸਿੰਘ, ਮੀਤ ਪ੍ਰਧਾਨ ਮੋਹਨ ਲਾਲ ਗੁਪਤਾ, ਮਾਰਕੀਟ ਵੈੱਲਫੇਅਰ ਦੇ ਚੇਅਰਮੈਨ ਹਿਮਾਂਸ਼ੂ ਪੁਰੀ, ਰਵੀ ਸ਼ਰਮਾ, ਤੇਜਪਾਲ, ਮਨਦੀਪ ਗੁਪਤਾ, ਹਨੀ ਵਰਮਾ, ਮਨੀਸ਼ ਕੁਮਾਰ, ਪੁਨੀਤ ਆਦਿ ਆਗੂਆਂ ਨੇ ਨਵੇਂ ਬਣੇ ਕੇਂਦਰੀ ਫੂਡ ਪ੍ਰੋਸੈਸਿੰਗ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕੇਂਦਰੀ ਮੰਤਰੀ ਬਣਨ ਦੀ ਵਧਾਈ ਦਿੱਤੀ। ਪਾਰਟੀ ਵਰਕਾਂ ਅਤੇ ਇਲਾਕੇ ਦੇ ਲੋਕਾਂ ਦੇ ਵਫ਼ਦ ਨੇ ਰਵਨੀਤ ਬਿੱਟੂ ਤੋਂ ਮੰਗ ਕੀਤੀ ਕਿ ਚੰਡੀਗੜ੍ਹ ਦੇ ਨਾਲ ਲਗਦੇ ਮੁਹਾਲੀ, ਨਿਊ ਚੰਡੀਗੜ੍ਹ, ਮੁੱਲਾਂਪੁਰ ਗਰੀਬਦਾਸ, ਕੰਡੀ ਏਰੀਆ, ਸਿਵਾਲਿਕ ਦੀਆਂ ਪਹਾੜੀਆਂ ਸਮੇਤ ਹੋਰਨਾਂ ਇਲਾਕਿਆਂ ਵਿੱਚ ਨਸ਼ਿਆਂ, ਗੁੰਡਾਰਾਜ, ਨਾਜਾਇਜ਼ ਮਾਈਨਿੰਗ ਅਤੇ ਭੂ-ਮਾਫੀਆ ਲਗਾਤਾਰ ਵੱਧ ਫੁਲ ਰਿਹਾ ਹੈ। ਜਿਸ ਕਾਰਨ ਲੋਕ ਕਾਫ਼ੀ ਭੈਅਭੀਤ ਹਨ। ਉਨ੍ਹਾਂ ਮੰਗ ਕੀਤੀ ਕਿ ਹੁਣ ਜਦੋਂ ਉਨ੍ਹਾਂ ਨੂੰ ਕੇਂਦਰੀ ਵਜ਼ਾਰਤ ਵਿੱਚ ਢੁਕਵੀਂ ਥਾਂ ਮਿਲੀ ਹੈ ਤਾਂ ਉਹ ਆਪਣੇ ਰਸੂਖ ਨਾਲ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਸਮੇਤ ਗੁੰਡਾਰਾਜ, ਗੈਂਗਸਟਰਵਾਦ, ਨਾਜਾਇਜ਼ ਮਾਈਨਿੰਗ ਅਤੇ ਭੂ-ਮਾਫ਼ੀਆ ਦੇ ਮੁਕੰਮਲ ਖ਼ਾਤਮੇ ਲਈ ਠੋਸ ਕਦਮ ਚੁੱਕਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਿੱਖ ਮਸਲਿਆਂ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਬਾਰੇ ਵੀ ਪ੍ਰਧਾਨ ਮੰਤਰੀ ਕੋਲ ਸਹੀ ਰਿਪੋਰਟ ਪੇਸ਼ ਕਰਕੇ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਉਣ ਲਈ ਯੋਗ ਪੈਰਵਾਈ ਕੀਤੀ ਜਾਵੇ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਪਹਿਲਾਂ ਹੀ ਉਪਰੋਕਤ ਮਸਲਿਆਂ ਨੂੰ ਲੈ ਕੇ ਕਾਫ਼ੀ ਗੰਭੀਰ ਹਨ ਅਤੇ ਉਨ੍ਹਾਂ ਨੇ ਅਹੁਦਾ ਸੰਭਾਲਣ ਸਮੇਂ ਪੰਜਾਬ ਦੇ ਲੋਕਾਂ ਖਾਸ ਕਰਕੇ ਸਿੱਖਾਂ ਅਤੇ ਕਿਸਾਨੀ ਮੰਗਾਂ ਪ੍ਰਤੀ ਹਾਅ ਦਾ ਨਾਅਰਾ ਮਾਰ ਚੁੱਕੇ ਹਨ। ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ