ਮਾਤਾ ਵੈਸ਼ਨੋ ਦੇਵੀ ਮੰਦਰ ਵਿੱਚ ਤੁਲਸੀ ਦੇ ਪੌਦੇ ਵੰਡੇ

ਨਬਜ਼-ਏ-ਪੰਜਾਬ, ਮੁਹਾਲੀ, 18 ਜੂਨ:
ਭਾਈ ਘਨੱਈਆ ਜੀ ਕੇਅਰ ਸਰਵਿਸ ਅਤੇ ਵੈੱਲਫੇਅਰ ਸੁਸਾਇਟੀ ਵੱਲੋਂ ਨਿਰਜਲਾ ਏਕਾਦਸ਼ੀ ਮੌਕੇ ਸ੍ਰੀ ਮਾਤਾ ਵੈਸ਼ਨੋ ਦੇਵੀ ਮੰਦਰ ਫੇਜ਼-3ਬੀ1 ਵਿਖੇ ਤੁਲਸੀ ਦੇ ਪੌਦੇ ਵੰਡੇ ਗਏ। ਸੁਸਾਇਟੀ ਦੇ ਚੇਅਰਮੈਨ ਕੇ.ਕੇ. ਸੈਣੀ ਨੇ ਦੱਸਿਆ ਕਿ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਦੇ ਸਹਿਯੋਗ ਨਾਲ ਕੀਰਤਨ ਮੰਡਲੀ ਦੇ ਮੈਂਬਰਾਂ ਅਤੇ ਸ਼ਰਧਾਲੂਆਂ ਨੂੰ ਤੁਲਸੀ ਦੇ ਪੌਦੇ ਵੰਡੇ। ਇਸ ਮੌਕੇ ਭਾਜਪਾ ਆਗੂ ਸੰਜੀਵ ਵਸ਼ਿਸ਼ਟ ਨੇ ਘਰ ਦੇ ਵਿਹੜੇ ਵਿੱਚ ਤੁਲਸੀ ਮਾਤਾ ਦੇ ਪੌਦੇ ਲਗਾਉਣ ਅਤੇ ਇਸ ਦੀ ਰੋਜ਼ਾਨਾ ਪੂਜਾ ਕਰਨ ਦੇ ਮਹੱਤਵ ਬਾਰੇ ਜਾਣੂ ਕਰਵਾਇਆ। ਉਂਜ ਉਨ੍ਹਾਂ ਕਿਹਾ ਕਿ ਸ਼ੁੱਧ ਵਾਤਾਵਰਨ ਲਈ ਹਰੇਕ ਨਾਗਰਿਕ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ।
ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਪ੍ਰਦੀਪ ਸੋਨੀ, ਸਤਪਾਲ ਮਲਹੋਤਰਾ, ਅਸ਼ਵਨੀ ਸ਼ਰਮਾ, ਓਪੀ ਵਿੱਜ, ਰਾਜ ਕੁਮਾਰ ਅਰੋੜਾ, ਵਿਨੋਦ ਸ਼ਰਮਾ, ਨੀਲਮ ਅਹੂਜਾ, ਸ੍ਰੀਮਤੀ ਕੌਸ਼ਿਕ ਅਤੇ ਕੀਰਤਨ ਮੰਡਲੀ ਦੇ ਪ੍ਰਧਾਨ ਸ੍ਰੀਮਤੀ ਸੰਤੋਸ਼ ਮਹਿਤਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…