ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਦਾ ਜ਼ਿਲ੍ਹਾ ਗੋਲਡ ਕੱਪ ਟਰਾਫ਼ੀ ਨਾਲ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 6 ਜੁਲਾਈ:
ਰੋਟਰੀ ਇੰਟਰਨੈਸ਼ਨਲ ਜ਼ਿਲ੍ਹਾ-3080 ਵੱਲੋਂ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਨੂੰ ਜ਼ਿਲ੍ਹਾ ਗੋਲਡ ਕੱਪ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਰੋਟਰੀ ਕਲੱਬ ਮੁਹਾਲੀ ਨੂੰ ਸ਼ਲਾਘਾਯੋਗ ਸੇਵਾਵਾਂ ਬਦਲੇ 9 ਹੋਰ ਸਨਮਾਨ ਵੀ ਮਿਲੇ ਹਨ। ਕਲੱਬ ਦੇ ਬੁਲਾਰੇ ਨੇ ਦੱਸਿਆ ਕਿ ਰੋਟਰੀ ਕਲੱਬ ਦੇ ਜ਼ਿਲ੍ਹਾ ਗਵਰਨਰ ਅਰੁਣ ਮੋਂਗੀਆ ਵੱਲੋਂ ਅਸਿਸਟੈਂਟ ਗਵਰਨਰ ਤੇ ਸਿਲਵਰ ਸਿਟੀ ਕਲੱਬ ਦੇ ਸਾਬਕਾ ਪ੍ਰਧਾਨ ਮੋਹਿਤ ਸਿੰਗਲਾ, ਕਲੱਬ ਪ੍ਰਧਾਨ ਸਰਬ ਮਰਵਾਹਾ ਅਤੇ ਸਕੱਤਰ ਰਜਨੀਸ਼ ਸ਼ਾਸਤਰੀ ਅਤੇ ਉਨ੍ਹਾਂ ਦੀ ਟੀਮ ਨੂੰ ਇਹ ਸਨਮਾਨ ਭੇਟ ਕੀਤਾ ਗਿਆ। ਮੋਹਿਤ ਸਿੰਗਲਾ ਨੇ ਦੱਸਿਆ ਕਿ ਰੋਟਰੀ ਕਲੱਬ ਵੱਲੋਂ ਹਰ ਸਾਲ ਇਨਾਮ ਵੰਡ ਸਮਾਰੋਹ ਕਰਵਾਇਆ ਜਾਂਦਾ ਹੈ। ਜਿਸ ਵਿੱਚ ਮੁਹਾਲੀ ਜ਼ਿਲ੍ਹੇ ਦੇ 110 ਰੋਟਰੀ ਕਲੱਬਾਂ ਨੂੰ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਕੀਤੇ ਵਿਲੱਖਣ ਕੰਮਾਂ ਲਈ ਚੁਣ ਕੇ ਵੱਖ-ਵੱਖ ਸ਼੍ਰੇਣੀਆਂ ਵਿੱਚ ਪੁਰਸਕਾਰ ਦਿੱਤੇ ਗਏ ਹਨ। ਇਨ੍ਹਾਂ ’ਚੋਂ ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਨੂੰ ਸਰਬੋਤਮ ਕਲੱਬ ਚੁਣਿਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…