Share on Facebook Share on Twitter Share on Google+ Share on Pinterest Share on Linkedin ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 9 ਜੁਲਾਈ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਰਹੇ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਹਰਭਜਨ ਸਿੰਘ ਦੇ ਪੰਥਕ ਜਥੇ ਨੇ ਭਾਈ ਮਨੀ ਸਿੰਘ ਵੱਲੋਂ ਧਰਮ ਦੀ ਖ਼ਾਤਰ ਬੰਦ-ਬੰਦ ਕਟਵਾ ਕੇ ਪ੍ਰਾਪਤ ਕੀਤੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੁਣਾਇਆ। ਭਾਈ ਅਮਨਦੀਪ ਸਿੰਘ ਫਿਰੋਜ਼ਪੁਰ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਪ੍ਰਿਤਪਾਲ ਸਿੰਘ ਨੇ ਭਾਈ ਮਨੀ ਸਿੰਘ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਦੀ ਹੱਥ ਨਾਲ ਲਿਖਣ ਦੀ ਸੇਵਾ ਨਿਭਾਉਣ ਬਾਰੇ ਦੱਸਿਆ। ਇਸ ਮੌਕੇ ਭਾਈ ਨਿਤਨੇਮ ਸਿੰਘ, ਹਰਜੱਸ ਕੀਰਤਨੀ ਜਥਾ, ਬੀਬੀ ਜਤਿੰਦਰ ਕੌਰ, ਬੀਬੀ ਬਲਵਿੰਦਰ ਕੌਰ, ਭਾਈ ਗੁਰਦੀਪ ਸਿੰਘ, ਭਾਈ ਬਹਾਦਰ ਸਿੰਘ, ਭਾਈ ਜੁਝਾਰ ਸਿੰਘ, ਭਾਈ ਸੁਰਜੀਤ ਸਿੰਘ ਦਾ ਕਵੀਸ਼ਰੀ ਜਥਾ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ