nabaz-e-punjab.com

ਜਲ ਸਪਲਾਈ ਵਿਭਾਗ ਵੱਲੋਂ 500 ਘਰਾਂ ਤੇ 150 ਦੁਕਾਨਦਾਰਾਂ ਨੂੰ ਨੋਟਿਸ ਜਾਰੀ, ਕੁਨੈਕਸ਼ਨ ਕੱਟਣ ਦੀ ਚਿਤਾਵਨੀ

15 ਜੁਲਾਈ ਤੱਕ ਬਕਾਇਆ ਬਿੱਲਾਂ ਦਾ ਭੁਗਤਾਨ ਨਾ ਕਰਨ ’ਤੇ ਖਪਤਕਾਰਾਂ ਵਿਰੁੱਧ ਹੋਵੇਗੀ ਕਾਰਵਾਈ

ਨਬਜ਼-ਏ-ਪੰਜਾਬ, ਮੁਹਾਲੀ, 10 ਜੁਲਾਈ:
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਪਾਣੀ ਦੇ ਬਿੱਲ ਦਾ ਭੁਗਤਾਨ ਨਾ ਕਰਨ ਵਾਲਿਆਂ ਨੂੰ ਕੁਨੈਕਸ਼ਨ ਕੱਟਣ ਦੀ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਵਿਭਾਗ ਨੇ ਮੁਹਾਲੀ ਸ਼ਹਿਰੀ ਖੇਤਰ ਦੇ 500 ਤੋਂ ਵੱਧ ਘਰਾਂ ਅਤੇ ਲਗਪਗ 150 ਦੁਕਾਨਦਾਰਾਂ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਪਾਣੀ ਦੀ ਬਿੱਲ ਭਰਨ ਲਈ ਕਿਹਾ ਹੈ।
ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-2, ਮੁਹਾਲੀ ਦੇ ਕਾਰਜਕਾਰੀ ਇੰਜੀਨੀਅਰ ਮਾਈਕਲ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਦੇ ਅਧੀਨ ਆਉਂਦੇ ਮੁਹਾਲੀ ਦੇ ਫੇਜ਼-1, ਫੇਜ਼-2, ਫੇਜ਼-3ਏ, ਫੇਜ਼-4, ਫੇਜ਼-5, ਫੇਜ਼-6, ਫੇਜ਼-3ਬੀ-1, ਫੇਜ਼-3ਬੀ-2 ਅਤੇ ਫੇਜ਼-7, ਫੇਜ਼-8, ਫੇਜ਼-9, ਫੇਜ਼-10 ਅਤੇ ਫੇਜ਼-11 ਸਮੇਤ ਸੈਕਟਰ-70 ਅਤੇ ਸੈਕਟਰ-71, ਪਿੰਡ ਮਦਨਪੁਰ, ਸ਼ਾਹੀ ਮਾਜਰਾ ਅਤੇ ਇੰਡਸਟਰੀ ਏਰੀਆ ਫੇਜ਼-1 ਤੋਂ ਫੇਜ਼-5 ਵਿਖੇ ਘਰਾਂ ਦੀਆਂ ਛੱਤਾਂ, ਦੁਕਾਨਾਂ ਦੀਆਂ ਛੱਤਾਂ, ਸ਼ੋਅਰੂਮਾਂ ਦੇ ਪੀਣ ਵਾਲੇ ਪਾਣੀ ਦੇ ਬਕਾਇਆ ਬਿੱਲ ਸੋਮਵਾਰ 15 ਜੁਲਾਈ ਤੱਕ ਹਰ ਹਾਲਤ ਵਿੱਚ ਜਲ ਸਪਲਾਈ ਦੇ ਦਫ਼ਤਰ ਵਿੱਚ ਜਮਾ ਕਰਵਾਏ ਜਾਣ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸਬੰਧਤ ਵਿਅਕਤੀਆਂ ਅਤੇ ਦੁਕਾਨਦਾਰਾਂ ਦੇ ਪਾਣੀ ਦੇ ਕੁਨੈਕਸ਼ਨ ਕੱਟਣ ਦੀ ਰਸਮੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਅਧਿਕਾਰੀ ਨੇ ਸ਼ਹਿਰ ਵਾਸੀਆਂ ਨੂੰ ਇਸ ਸਥਿਤੀ ਵਿੱਚ ਜਲ ਸਪਲਾਈ ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਹੈ।
ਉਧਰ, ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾਣ ਕਾਰਨ ਪੈਦਾ ਹੋਣ ਵਾਲੇ ਸੰਭਾਵੀ ਹਾਲਾਤਾਂ ਨਾਲ ਨਜਿੱਠਣ ਲਈ ਜਲ ਸਪਲਾਈ ਵਿਭਾਗ ਸਖ਼ਤ ਹੋ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਪਾਣੀ ਦੀ ਬੱਚਤ ਲਈ ਯਤਨ ਤੇਜ਼ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਨੂੰ ਜੁਰਮਾਨੇ ਕੀਤੇ ਜਾ ਰਹੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਣੀ ਬੱਚਤ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋੜ ਅਨੁਸਾਰ ਹੀ ਪਾਣੀ ਦੀ ਵਰਤੋਂ ਕੀਤੀ ਜਾਵੇ ਅਤੇ ਬਗਿੱਚਿਆ ਨੂੰ ਜ਼ਰੂਰਤ ਤੋਂ ਵੱਧ ਪਾਣੀ ਅਤੇ ਗੱਡੀਆਂ ਧੌਣ ਲਈ ਪਾਣੀ ਦੀ ਬਰਬਾਦੀ ਰੋਕੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…