ਕੇਂਦਰ ਸਰਕਾਰ ਨੇ ਐਸਸੀ\ਬੀਸੀ ਜਾਅਲੀ ਸਰਟੀਫਿਕੇਟਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਤੋਂ ਜੁਆਬ ਮੰਗਿਆ

ਐਸਸੀ\ਬੀਸੀ ਮਹਾਂ ਪੰਚਾਇਤ ਨੇ ਕੇਂਦਰ ਦਾ ਜਾਅਲੀ ਸਰਟੀਫਿਕੇਟਾਂ ਨੂੰ ਲੈ ਕੇ ਖੜਕਾਇਆਂ ਸੀ ਦਰਵਾਜ਼ਾ

ਨਬਜ਼-ਏ-ਪੰਜਾਬ, ਮੁਹਾਲੀ, 11 ਜੁਲਾਈ:
ਐਸਸੀ\ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੁਹਾਲੀ ਫੇਜ਼ ਸੱਤ ਦੀਆਂ ਲਾਈਟਾਂ ਤੇ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਤੇ ਇੱਕ ਹੰਗਾਮੀ ਮੀਟਿੰਗ ਹੋਈ। ਜਿਸ ਵਿੱਚ ਮੋਰਚੇ ਦੇ ਆਗੂਆਂ ਦੇ ਚਿਹਰੇ ਤੇ ਇੱਕ ਖੁਸ਼ੀ ਦੀ ਝਲਕ ਦਿਖਾਈ ਦਿੱਤੀ, ਕਿਉਂਕਿ ਮੋਰਚੇ ਵੱਲੋਂ ਇੱਕ ਲਿਖਤੀ ਦਰਖਾਸਤ ਮਿਤੀ 28/06/2024 ਨੂੰ ਡਾ. ਵਰਿੰਦਰ ਕੁਮਾਰ ਯੂਨੀਅਨ ਮਨਿਸਟਰ ਆਫ਼ ਸੋਸ਼ਲ ਜਸਟਿਸ ਐਂਡ ਇਮਪਾਵਰਮੈਂਟ ਆਫ਼ ਇੰਡੀਆ ਨੂੰ ਦਿੱਤੀ ਗਈ ਸੀ। ਇਹ ਦਰਖਾਸਤ ਐਸਸੀ\ਬੀਸੀ ਜਾਅਲੀ ਸਰਟੀਫਿਕੇਟ ਬਣਾਉਣ ਵਾਲਿਆਂ ਤੇ ਕਾਰਵਾਈ ਕਰਨ ਲਈ ਦਿੱਤੀ ਗਈ ਸੀ। ਜਿਸ ਦਰਖਾਸਤ ਨੂੰ ਪਹਿਲ ਦੇ ਅਧਾਰ ਤੇ ਲੈਂਦੇ ਹੋਏ ਮੰਤਰੀ ਨੇ ਪ੍ਰਿੰਸੀਪਲ ਸੈਕਟਰੀ ਡਿਪਾਰਟਮੈਂਟ ਆਫ਼ ਸੋਸ਼ਲ ਜਸਟਿਸ ਇਮਪਾਵਰਮੈਂਟ ਐਂਡ ਮਨੋਰਟੀਜ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ 15 ਦਿਨਾਂ ਦੇ ਅੰਦਰ ਅੰਦਰ ਰਿਪੋਰਟ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਅਸੀਂ ਮੰਤਰੀ ਦਾ ਮੋਰਚੇ ਵੱਲੋਂ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਜਿਨਾਂ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਦਾ ਸਮਾਂ ਨਿਰਧਾਰਿਤ ਕਰਕੇ ਰਿਪੋਰਟ ਦੇਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਮੋਰਚੇ ਦੀ ਆਗੂ ਅਮਨਦੀਪ ਕੌਰ ਰਾਏ ਜੀ ਮੋਰਚੇ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਬਹੁਤ ਮਿਹਨਤ ਕਰ ਰਹੇ ਹਨ ਤੇ ਇਹ ਨੋਟਿਸ ਇਹਨਾਂ ਦੀ ਸਖਤ ਮਿਹਨਤ ਦਾ ਨਤੀਜਾ ਹੈ।
ਅਮਨਦੀਪ ਕੌਰ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਸਮਝਦੀ ਹੋਈ ਐਸਸੀ\ਬੀਸੀ ਜਾਅਲੀ ਸਰਟੀਫਿਕੇਟ ਬਣਾਉਣ ਵਾਲਿਆਂ ਤੇ ਜਲਦ ਤੋਂ ਜਲਦ ਤੋਂ ਕਾਰਵਾਈ ਕਰੇ। ਉਹਨਾਂ ਕਿਹਾ ਕਿ ਸਾਨੂੰ ਸੜਕਾਂ ’ਤੇ ਬੈਠਣਾ ਚੰਗਾ ਨਹੀਂ ਲੱਗਦਾ। ਅਸੀਂ ਚਾਹੁੰਦੇ ਹਾਂ ਕਿ ਦੋਸ਼ੀਆਂ ਤੇ ਜਲਦ ਤੋਂ ਜਲਦ ਬਣਦੀ ਕਾਰਵਾਈ ਕੀਤੀ ਜਾਵੇ।
ਸੁਖਦੇਵ ਸਿੰਘ ਚੱਪੜਚਿੜੀ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਨਿਰਧਾਰਤ ਸਮੇਂ ਵਿੱਚ ਕਾਰਵਾਈ ਕਰਕੇ ਕੇਂਦਰੀ ਮੰਤਰੀ ਨੂੰ ਰਿਪੋਰਟ ਦੇਵੇ। ਜੇਕਰ ਸਰਕਾਰ ਇਸ ਨੂੰ ਅਣਗੋਲਿਆ ਕਰੇਗੀ ਤਾਂ ਅਸੀਂ ਪਿੱਛੇ ਹਟਣ ਵਾਲੇ ਨਹੀਂ ਹਾਂ। ਇਸ ਮੌਕੇ ਰੇਸ਼ਮ ਸਿੰਘ ਕਾਹਲੋਂ, ਹਰਨੇਕ ਸਿੰਘ ਮਲੋਆ, ਅਜੈਬ ਸਿੰਘ ਬਾਕਰਪੁਰ, ਸਿਮਰਨਜੀਤ ਸਿੰਘ ਸ਼ੈਕੀ, ਕਰਮਜੀਤ ਸਿੰਘ ਆਹਨ ਖੇੜੀ, ਸੁਖਵਿੰਦਰ ਸਿੰਘ, ਮਨਦੀਪ ਸਿੰਘ, ਪਰਮਿੰਦਰ ਸਿੰਘ, ਗਜਿੰਦਰ ਸਿੰਘ ਗਜ਼ਨ, ਹਰਦੀਪ ਸਿੰਘ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਗੁਰਜੀਤ ਸਿੰਘ, ਬਲਵੀਰ ਸਿੰਘ ਆਦਿ ਹਾਜ਼ਰ ਹੋਏ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…