ਆਦਰਸ਼ ਸਕੂਲਾਂ ਦੀ ਕਾਰਗੁਜ਼ਾਰੀ ਸੁਧਾਰਨ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ’ਤੇ ਜ਼ੋਰ

ਬੋਰਡ ਮੁਖੀ ਨੇ ਸਕੂਲ ਮੁਖੀਆਂ ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਤੇ ਕੀਤੀ ਚਰਚਾ

ਨਬਜ਼-ਏ-ਪੰਜਾਬ, ਮੁਹਾਲੀ, 11 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਬੋਰਡ ਅਧੀਨ ਚਲਦੇ 11 ਆਦਰਸ਼ ਸਕੂਲਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਕੂਲਾਂ ਦੇ ਮੌਜੂਦਾ ਪਾਠਕ੍ਰਮ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਹ ਅੱਜ ਇੱਥੇ ਆਦਰਸ਼ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਬੋਰਡ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਮੀਟਿੰਗ ਵਿੱਚ ਸਕੂਲਾਂ ਨੂੰ ਕਾਰਗੁਜ਼ਾਰੀ ਸੁਧਾਰਨ, ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਤੇ ਚਰਚਾ ਕੀਤੀ ਗਈ। ਬੋਰਡ ਮੁਖੀ ਨੇ ਸਕੂਲਾਂ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਨਵੇਂ ਪ੍ਰਾਜੈਕਟ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਬਾਰੇ ਪ੍ਰਿੰਸੀਪਲਾਂ ਤੋਂ ਫੀਡਬੈਕ ਲਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਕੂਲ ਐਜੂਕੇਸ਼ਨ ਦੇ ਨਾਲ-ਨਾਲ ਹੋਰ ਸਹਾਇਕ ਕਿਰਿਆਵਾਂ ਨਾਲ ਜੋੜਨ ਲਈ ਵਿਚਾਰ ਕੀਤਾ। ਜਿਨ੍ਹਾਂ ਕਿਰਿਆਵਾਂ ਵਿੱਚ ਵਿਦਿਆਰਥੀ ਰੁਚੀ ਰੱਖਦਾ ਹੈ। ਉਸ ਅਨੁਸਾਰ ਪਾਠਕ੍ਰਮ ਵਿੱਚ ਸੋਧ ਕੀਤੀ ਜਾ ਸਕੇਗੀ ਤਾਂ ਜੋ ਪਾਠਕ੍ਰਮ ਨੂੰ ਅਜੋਕੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ।
ਮੀਟਿੰਗ ਦੌਰਾਨ ਸਕੂਲੀ ਬੱਚਿਆਂ ਦੇ ਸੈੱਲਫ਼ ਹੈਲਪ ਗਰੱੁਪ ਬਣਾਉਣ ਨੂੰ ਤਰਜੀਹ ਦਿੱਤੀ ਗਈ ਤਾਂ ਜੋ ਵਿਦਿਆਰਥੀਆਂ ਵਿੱਚ ਆਪਸੀ ਸਾਂਝ ਹੋਰ ਮਜ਼ਬੂਤ ਕੀਤੀ ਜਾ ਸਕੇ। ਇਸ ਨਾਲ ਵਿਦਿਆਰਥੀਆਂ ਵਿੱਚ ਸਵੈ-ਨਿਰਭਰਤਾ ਅਤੇ ਆਪਣੇ ਅੰਦਰ ਭਰੋਸੇ ਦਾ ਅਹਿਸਾਸ ਵਧੇਗਾ ਅਤੇ ਉਨ੍ਹਾਂ ਵਿੱਚ ਖ਼ੁਦ ਫ਼ੈਸਲਾ ਲੈਣ ਦੀ ਸ਼ਕਤੀ ਵਧੇਗੀ। ਵਿਦਿਆਰਥੀਆਂ ਦੀ ਰੁਚੀ ਅਨੁਸਾਰ ਹੀ ਉਨ੍ਹਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਰਚਨਾਵਾਂ ਲਿਖਣ, ਚਿੱਤਰਕਾਰੀ ਜਾਂ ਹੋਰ ਕਿਰਿਆਵਾਂ ਲਈ ਪ੍ਰੇਰਿਤ ਕਰਨ ’ਤੇ ਜ਼ੋਰ। ਉਨ੍ਹਾਂ ਨੇ ਆਦਰਸ਼ ਸਕੂਲਾਂ ਵਿੱਚ ਸੀਨੀਅਰ ਸੈਕੰਡਰੀ ਜਮਾਤਾਂ ਲਈ ਨਵੀਆਂ ਸਟਰੀਮਾਂ ਸ਼ੁਰੂ ਕਰਨ ਬਾਰੇ ਵੀ ਵਿਚਾਰ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…