150 ਗਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ, ਮੁਲਜ਼ਮ ਦਾ ਬੈਂਕ ਖਾਤਾ ਸੀਲ, ਕਾਰ ਵੀ ਕਬਜ਼ੇ ’ਚ ਲਈ

ਨਬਜ਼-ਏ-ਪੰਜਾਬ, ਮੁਹਾਲੀ, 12 ਜੁਲਾਈ:
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਇੱਕ ਵਿਅਕਤੀ ਨੂੰ 150 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਰੁਣ ਕੁਮਾਰ ਵਾਸੀ ਈਕੋ ਫਿਲੋਰ, ਖਰੜ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਦੀ ਵੈਗਨਆਰ ਕਾਰ ਵੀ ਕਬਜ਼ੇ ਵਿੱਚ ਲਈ ਹੈ। ਮੁੱਢਲੀ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਮੁਲਜ਼ਮ ਦਾ ਬੈਂਕ ਖਾਤਾ ਵੀ ਸੀਲ ਕੀਤਾ ਗਿਆ ਹੈ। ਜਿਸ ਵਿੱਚ 8 ਲੱਖ ਰੁਪਏ ਜਮ੍ਹਾ ਹਨ।
ਐੱਸਐੱਸਪੀ ਗਰਗ ਨੇ ਦੱਸਿਆ ਕਿ ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਅਤੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਨਿਗਰਾਨੀ ਹੇਠ ਫੇਜ਼-11 ਥਾਣਾ ਦੇ ਐਸਐਚਓ ਇੰਸਪੈਕਟਰ ਗਗਨਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਅਰੁਣ ਕੁਮਾਰ ਨੂੰ ਕਾਬੂ ਕਰਕੇ ਉਸ ਕੋਲੋਂ 150 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮ ਅਰੁਣ ਕੁਮਾਰ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜੇਕਰ ਹੋਰਨਾਂ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ, ਤਾਂ ਉਨ੍ਹਾਂ ਖ਼ਿਲਾਫ਼ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…