ਸੈਕਟਰ-76 ਤੋਂ 80 ਦੇ ਅਲਾਟੀਆਂ ਦਾ ਵਫ਼ਦ ‘ਆਪ’ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਿਆ

ਨਬਜ਼-ਏ-ਪੰਜਾਬ, ਮੁਹਾਲੀ, 21 ਮਾਰਚ:
ਐਂਟੀ-ਅਨਹਾਂਸਮੈਂਟ ਕਮੇਟੀ ਸੈਕਟਰ-76 ਤੋਂ 80 ਦਾ ਵਫ਼ਦ ਅੱਜ ਕਨਵੀਨਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਹੇਠ ‘ਆਪ’ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਿਆ ਅਤੇ ਗਮਾਡਾ ਵੱਲੋਂ ਸੈਕਟਰ-76 ਤੋਂ 80 ਦੇ ਪਲਾਟਾਂ ਦੀ ਵਧਾਈ ਕੀਮਤ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਉਕਤ ਕਮੇਟੀ ਦੇ ਮੈਂਬਰਾਂ ਦੀ ਇੱਕ ਮੀਟਿੰਗ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਵਾਈ ਗਈ ਸੀ। ਮੁੱਖ ਮੰਤਰੀ ਗਮਾਡਾ ਦੇ ਚੇਅਰਮੈਨ ਵੀ ਹਨ। ਇਸ ਤੋਂ ਬਾਅਦ ਗਮਾਡਾ ਦੇ ਸਕੱਤਰ-ਕਮ-ਮੁੱਖ ਸਕੱਤਰ ਨਾਲ ਵੀ ਮੁਲਾਕਾਤ ਕਰਵਾਈ ਗਈ ਸੀ।
ਵਿਧਾਇਕ ਕੁਲਵੰਤ ਸਿੰਘ ਨੇ ਕਮੇਟੀ ਮੈਂਬਰਾਂ ਨੂੰ ਦੱਸਿਆ ਕਿ ਸਰਕਾਰ ਪੱਧਰ ’ਤੇ ਇਹ ਕਾਰਵਾਈ ਸ਼ੁਰੂ ਹੋਣ ਹੀ ਵਾਲੀ ਸੀ ਕਿ ਇਸ ਦੌਰਾਨ ਪਿਛਲੇ ਦਿਨੀਂ ਅਚਾਨਕ ਲੋਕ ਸਭਾ ਚੋਣਾਂ ਦਾ ਐਲਾਨ ਹੋਣ ਕਾਰਨ ਸਾਰਾ ਕੰਮ ਵਿੱਚ ਅੱਧ ਵਿਚਾਲੇ ਰੁਕ ਗਿਆ ਹੈ। ਉਨ੍ਹਾਂ ਵਫ਼ਦ ਨੂੰ ਭਰੋਸਾ ਦਿੱਤਾ ਕਿ ਚੋਣਾਂ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਇਸ ਮਸਲੇ ਦਾ ਹੱਲ ਕਰਵਾਉਣ ਲਈ ਯੋਗ ਪੈਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸੈਕਟਰ-76 ਤੋਂ 80 ਦੇ ਅਲਾਟੀਆਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਉਨ੍ਹਾਂ ਦੀ ਡੱਟ ਕੇ ਮਦਦ ਕੀਤੀ ਜਾਵੇਗੀ। ਵਫ਼ਦ ਵਿੱਚ ‘ਆਪ’ ਵਲੰਟੀਅਰ ਰਾਜੀਵ ਵਸ਼ਿਸ਼ਟ, ਜੀਐਸ ਪਠਾਣੀਆ, ਜਰਨੈਲ ਸਿੰਘ, ਸੁਖਚੈਨ ਸਿੰਘ, ਮੇਜਰ ਸਿੰਘ, ਜਸਪਾਲ ਸਿੰਘ ਢਿੱਲੋਂ ਅਤੇ ਹੋਰ ਅਲਾਟੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…