ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਵਫ਼ਦ ਉੱਚ ਅਧਿਕਾਰੀਆਂ ਨੂੰ ਮਿਲਿਆ

ਨਬਜ਼-ਏ-ਪੰਜਾਬ, ਮੁਹਾਲੀ, 31 ਜੁਲਾਈ:
ਮੌਨਸੂਨ ਦੇਰੀ ਨਾਲ ਸ਼ੁਰੂ ਹੋਣ ਨਾਲ ਕਿਸਾਨਾਂ ਦੀਆਂ ਫ਼ਸਲਾਂ ਵੀ ਸੁੱਕਣ ਲੱਗੀਆਂ ਸਨ ਕਿਉਂਕਿ ਕਿਸਾਨਾਂ ਨੂੰ ਲੋੜ ਅਨੁਸਾਰ ਪਾਵਰ ਬਿਜਲੀ ਸਪਲਾਈ ਨਹੀਂ ਮਿਲ ਰਹੀ। ਪਿੰਡ ਭਾਗੋਮਾਜਰਾ ਸਮੇਤ ਹੋਰਨਾਂ ਪਿੰਡਾਂ ਵਿੱਚ ਝੋਨੇ ਨੂੰ ਲੋੜ ਅਨੁਸਾਰ ਪਾਣੀ ਨਾਲ ਮਿਲਣ ਕਾਰਨ ਖੇਤ ਸੁੱਕਣ ਲੱਗ ਪਏ ਹਨ। ਇਸ ਤੋਂ ਪਹਿਲਾਂ ਜੁਲਾਈ ਦੇ ਪਹਿਲੇ ਹਫ਼ਤੇ ਮੌਨਸੂਨ ਸ਼ੁਰੂ ਜਾਂਦਾ ਸੀ ਪਰ ਇਸ ਵਾਰ ਬਰਸਾਤ ਮਹੀਨਾ ਲੇਟ ਸ਼ੁਰੂ ਹੋਈ ਹੈ।
ਮੋਟਰਾਂ ਅਤੇ ਘਰੇਲੂ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਦਾ ਵਫ਼ਦ ਪਾਵਰਕੌਮ ਦੇ ਉੱਚ ਅਧਿਕਾਰੀਆਂ ਨੂੰ ਮਿਲਿਆ। ਬਲਜਿੰਦਰ ਸਿੰਘ ਭਾਗੋਮਾਜਰਾ, ਗੁਰਜੰਟ ਸਿੰਘ ਪੂਨੀਆ, ਮੰਗਾ ਪੂਨੀਆ, ਗੋਲੂ ਪੰਚ ਅਤੇ ਜਗਤਾਰ ਸਿੰਘ ਜੱਗੀ ਨੇ ਕਿਹਾ ਕਿ ਬਿਜਲੀ ਸਪਲਾਈ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਕਿਸਾਨਾਂ ਨੇ ਸਹਾਇਕ ਇੰਜੀਨੀਅਰ ਗੌਰਵ ਕੰਬੋਜ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ। ਅਧਿਕਾਰੀ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਘਰੇਲੂ ਤੇ ਬਿਜਲੀ ਸਪਲਾਈ ਵਿੱਚ ਸੁਧਾਰ ਕੀਤਾ ਜਾਵੇਗਾ।
ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਬਹੁਤ ਤੇਜ਼ ਪੈ ਰਹੀ ਗਰਮੀ ਦੌਰਾਨ ਘਰੇਲੂ ਅਤੇ ਮੋਟਰਾਂ ਦੀ ਸਪਲਾਈ ਨੂੰ ਦਿਨ ਪ੍ਰਤੀ ਦਿਨ ਘਟਾਇਆ ਜਾ ਰਿਹਾ ਹੈ, ਮੋਟਰਾਂ ਨੂੰ ਬੜੀ ਮੁਸ਼ਕਲ ਨਾਲ ਸਿਰਫ਼ 2 ਤੋਂ 3 ਘੰਟੇ ਹੀ ਬਿਜਲੀ ਸਪਲਾਈ ਮਿਲ ਰਹੀ ਹੈ। ਜਿਸ ਕਾਰਨ ਕਿਸਾਨ ਝੋਨੇ ਦੀ ਫ਼ਸਲ ਪਾਲਣ ਵਿੱਚ ਅਸਮਰਥ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਦਾ ਇਹੀ ਹਾਲ ਰਿਹਾ ਤਾਂ ਝੋਨੇ ਦੀ ਫ਼ਸਲ ਸੁੱਕ ਜਾਵੇਗੀ। ਇਸੇ ਤਰ੍ਹਾਂ ਘਰੇਲੂ ਸਪਲਾਈ ਦਾ ਵੀ ਮਾੜਾ ਹਾਲ ਹੈ। ਦਿਨ ਅਤੇ ਰਾਤ ਸਮੇਂ ਲਗਾਏ ਜਾ ਰਹੇ ਅਣਐਲਾਨੇ ਕੱਟਾਂ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ।
ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਫੇਜ਼-4 ਦੇ ਪ੍ਰਧਾਨ ਸੁਖਦੀਪ ਸਿੰਘ ਨੇ ਦੱਸਿਆ ਕਿ ਸ਼ਹਿਰੀ ਖੇਤਰ ਵਿੱਚ ਹੀ ਘਰੇਲੂ ਬਿਜਲੀ ਸਪਲਾਈ ਦਾ ਕਾਫ਼ੀ ਮਾੜਾ ਹੈ। ਬੱਤੀ ਕਦੋਂ ਗੁੱਲ ਜਾਵੇਗੀ ਅਤੇ ਵਾਪਸ ਕਦੋਂ ਬਿਜਲੀ ਸਪਲਾਈ ਚਾਲੂ ਹੋਵੇਗੀ, ਕੁੱਝ ਪਤਾ ਨਹੀਂ ਚਲਦਾ। ਇਹੀ ਨਹੀਂ ਪਾਵਰ ਕੱਟ ਜਾਂ ਬਿਜਲੀ ਮੁਰੰਮਤ ਲਈ ਕੱਟ ਲਗਾਉਣ ਸਬੰਧੀ ਖਪਤਕਾਰਾਂ ਨੂੰ ਅਗਾਊਂ ਕੋਈ ਜਾਣਕਾਰੀ ਨਹੀਂ ਦਿੱਤੀ ਜਾਂਦੀ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…